Home » ਅੰਤਰਰਾਸ਼ਟਰੀ » ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਤੇ ਕਿਸਾਨਾਂ ‘ਤੇ NSA ਲਗਾਉਣ ਦਾ ਫੈਸਲਾ ਵਾਪਸ ਲਿਆ

ਅੰਬਾਲਾ ਪੁਲਿਸ ਨੇ ਕਿਸਾਨ ਆਗੂਆਂ ਤੇ ਕਿਸਾਨਾਂ ‘ਤੇ NSA ਲਗਾਉਣ ਦਾ ਫੈਸਲਾ ਵਾਪਸ ਲਿਆ

80 Views

ਅੰਬਾਲਾ 23 ਫਰਵਰੀ ( ਨਜ਼ਰਾਨਾ ਨਿਊਜ ਨੈੱਟਵਰਕ ) ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੀ ਪੁਲਿਸ ਨੇ ਕਿਸਾਨ ਆਗੂਆਂ ਤੇ ਅਧਿਕਾਰੀਆਂ ਖ਼ਿਲਾਫ਼ ਕੌਮੀ ਸੁਰੱਖਿਆ ਐਕਟ ਤਹਿਤ ਕਾਰਵਾਈ ਕਰਨ ਦਾ ਫ਼ੈਸਲਾ ਵਾਪਸ ਲੈ ਲਿਆ ਹੈ। ਅੰਬਾਲਾ ਪੁਲਿਸ ਦਾ ਕਹਿਣਾ ਹੈ ਕਿ ਉਸਨੇ ਐਨਐਸਏ ਲਗਾਉਣ ਦੇ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕੀਤਾ ਅਤੇ ਫੈਸਲਾ ਕੀਤਾ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਕਿਸਾਨ ਆਗੂਆਂ ‘ਤੇ ਨਹੀਂ ਲਗਾਈਆਂ ਜਾਣਗੀਆਂ।

ਅੰਬਾਲਾ ਰੇਂਜ ਪੁਲਿਸ ਦੇ ਆਈਜੀ ਸਿਬਾਸ਼ ਕਬੀਰਾਜ ਨੇ ਕਿਹਾ, “ਅਸੀਂ ਰਾਸ਼ਟਰੀ ਸੁਰੱਖਿਆ ਕਾਨੂੰਨ ਦੇ ਤਹਿਤ ਅੰਬਾਲਾ ਵਿੱਚ ਕਿਸਾਨ ਆਗੂਆਂ ਦੇ ਖ਼ਿਲਾਫ਼ ਕਾਰਵਾਈ ਕਰਨ ਦੇ ਮਾਮਲੇ ‘ਤੇ ਮੁੜ ਵਿਚਾਰ ਕੀਤਾ ਹੈ ਅਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਇਸ ਕਾਨੂੰਨ ਦੀਆਂ ਧਾਰਾਵਾਂ ਦੇ ਤਹਿਤ ਉਨ੍ਹਾਂ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਵੇਗੀ।”

“ਹਰਿਆਣਾ ਪੁਲਿਸ ਨੇ ਕਿਸਾਨਾਂ ਅਤੇ ਕਿਸਾਨ ਆਗੂਆਂ ਨੂੰ ਸ਼ਾਂਤੀ ਬਣਾਈ ਰੱਖਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।” ਇਸ ਤੋਂ ਪਹਿਲਾਂ ਅੰਬਾਲਾ ਪੁਲਿਸ ਨੇ ਕਿਹਾ ਸੀ ਕਿ ਕਿਸਾਨ ਸੰਗਠਨਾਂ ਦੇ ਆਗੂਆਂ ਅਤੇ ਅਧਿਕਾਰੀਆਂ ਖ਼ਿਲਾਫ਼ ਰਾਸ਼ਟਰੀ ਸੁਰੱਖਿਆ ਕਾਨੂੰਨ ਯਾਨੀ NSA ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?