Home » ਅੰਤਰਰਾਸ਼ਟਰੀ » ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਤਿੰਨ ਮਹੀਨੇ ਦੀ ਐਨ.ਐਸ.ਏ. ਵਧਾਉਣ ਦੀ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਨਿਖੇਧੀ

ਭਾਈ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਤਿੰਨ ਮਹੀਨੇ ਦੀ ਐਨ.ਐਸ.ਏ. ਵਧਾਉਣ ਦੀ ਫ਼ੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਨਿਖੇਧੀ

94 Views

ਪਰਚੇ ਦਰਜ਼ ਕਰਕੇ ਮੋਰਚੇ ਨੂੰ ਖਰਾਬ ਕਰਨਾ ਚਾਹੁੰਦੀ ਹੈ ਸਰਕਾਰ

ਅੰਮ੍ਰਿਤਸਰ, 19 ਮਾਰਚ ( ਹਰਸਿਮਰਨ ਸਿੰਘ ਹੁੰਦਲ ): ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਤਿੰਨ ਮਹੀਨੇ ਦੀ ਐਨ.ਐਸ.ਏ. ਵਧਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤਬਦੀਲ ਕਰਨ ਲਈ ਤਕਰੀਬਨ ਇੱਕ ਮਹੀਨੇ ਤੋਂ ਸ੍ਰੀ ਅੰਮ੍ਰਿਤਸਰ ਵਿਖੇ ਉਹਨਾਂ ਦੇ ਪਰਿਵਾਰਾਂ ਵੱਲੋਂ ਮੋਰਚਾ ਚੱਲ ਰਿਹਾ ਹੈ ਪਰ ਸਰਕਾਰ ਜੁਲਮੀ ਵਤੀਰਾ ਧਾਰਨ ਕਰੀ ਬੈਠੀ ਹੈ ਕਿ ਉਹਨਾਂ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਬਜਾਏ ਉਹਨਾਂ ਦੀ ਤਿੰਨ ਮਹੀਨੇ ਐਨ.ਐਸ.ਏ. ਹੋਰ ਵਧਾ ਕੇ ਘਟੀਆ ਕਾਰਾ ਕੀਤਾ ਹੈ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਇਸ ਗੱਲ ਦੀ ਵੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ ਕਿ 17 ਤਰੀਕ ਦੇ ਇਕੱਠ ਵਿੱਚ ਸਿੱਖ ਨੌਜਵਾਨਾਂ ਅਤੇ ਸੀ.ਆਈ.ਡੀ. ਵਾਲਿਆਂ ‘ਚ ਹੋਏ ਮਾਮੂਲੀ ਝਗੜੇ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਨੇ ਦਸ ਸਿੱਖ ਨੌਜਵਾਨਾਂ ‘ਤੇ ਪਰਚੇ ਦਰਜ ਕਰ ਦਿੱਤੇ ਹਨ ਤਾਂ ਜੋ ਸਿੱਖ ਨੌਜਵਾਨਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਸਰਿਆ ਜਾਵੇ, ਸਰਕਾਰ ਮੋਰਚੇ ਨੂੰ ਖ਼ਰਾਬ ਕਰਨਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੇਰੇ ਸਮੇਤ ਬਹੁਤ ਸਾਰੇ ਸਿੱਖ ਨੌਜਵਾਨਾਂ ਅਤੇ ਆਗੂਆਂ ਦੇ ਘਰਾਂ ਵਿੱਚ ਪੁਲਿਸ ਛਾਪੇਮਾਰੀ ਕਰਕੇ, ਕੁਝ ਨੂੰ ਘਰਾਂ ਵਿੱਚ ਨਜ਼ਰਬੰਦ ਕਰਕੇ ਸਰਕਾਰ ਸਾਡੀ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ, ਇਹ ਲੋਕਤੰਤਰ ਦਾ ਘਾਣ ਅਤੇ ਮਨੁੱਖੀ ਹੱਕਾਂ ‘ਤੇ ਡਾਕਾ ਹੈ। ਉਹਨਾਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਇਹ ਧੱਕੇਸ਼ਾਹੀ ਖਾਲਸਾ ਪੰਥ ਬਰਦਾਸ਼ਤ ਨਹੀਂ ਕਰੇਗਾ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਅੰਮ੍ਰਿਤ ਛਕਾਉਣਾ, ਨਸ਼ੇ ਛਡਾਉਣਾ, ਸਿੱਖੀ ਦਾ ਪ੍ਰਚਾਰ ਕਰਨਾ ਹੀ ਸਰਕਾਰਾਂ ਦੀ ਨਿਗ੍ਹਾ ਦੇ ਵਿੱਚ ਗੁਨਾਹ ਬਣ ਗਿਆ ਹੈ।

ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਚਾਹੇ ਕਾਂਗਰਸੀ, ਭਾਜਪਾਈ, ਬਾਦਲਕੇ ਤੇ ਝਾੜੂ ਪਾਰਟੀ ਵਾਲੇ ਹੋਣ ਕੋਈ ਵੀ ਪੰਥ ਅਤੇ ਪੰਜਾਬ ਦਾ ਹਿਤੈਸ਼ੀ ਨਹੀਂ, ਸਾਰੇ ਹੀ ਪੰਥ ਅਤੇ ਪੰਜਾਬ ਨੂੰ ਲੁੱਟਣ ਕੁੱਟਣ ਵਾਲੇ ਹਨ। ਉਹਨਾਂ ਕਿਹਾ ਕਿ ਜਿਸ ਸਮੇਂ ਭਾਈ ਅੰਮ੍ਰਿਤਪਾਲ ਸਿੰਘ ਸਿੱਖੀ ਦਾ ਪ੍ਰਚਾਰ ਕਰ ਰਹੇ ਸਨ ਉਸ ਸਮੇਂ ਹਰਸਿਮਰਤ ਕੌਰ ਬਾਦਲ ਅਤੇ ਬਿਕਰਮਜੀਤ ਸਿੰਘ ਮਜੀਠੀਆ ਨੇ ਸਭ ਤੋਂ ਵੱਧ ਵਿਰੋਧ ਕੀਤਾ ਸੀ ਅਤੇ ਉਹਨਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਕਰਵਾ ਕੇ ਹੀ ਸਾਹ ਲਿਆ ਪਰ ਅੱਜ ਇਹ ਵੋਟਾਂ ਲੈਣ ਲਈ ਸਿੱਖ ਨੌਜਵਾਨਾਂ ਨੂੰ ਗੁੰਮਰਾਹ ਕਰ ਰਹੇ ਹਨ ਪਰ ਇਹਨਾਂ ਦਾ ਕੋਝਾ ਚਿਹਰਾ ਖਾਲਸਾ ਪੰਥ ਦੇ ਸਾਹਮਣੇ ਨੰਗਾ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤ ਪਾਲ ਸਿੰਘ ਦੀ ਅਤੇ ਸਾਥੀਆਂ ਦੀ ਐਨ.ਐਸ.ਏ. ਵਧਣ ‘ਤੇ ਬਾਦਲਕੇ, ਕਾਂਗਰਸੀ, ਝਾੜੂ ਪਾਰਟੀ ਅਤੇ ਭਾਜਪਾਈ ਦੇ ਆਗੜੂ ਖੁਸ਼ ਹਨ। ਉਹਨਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਹਰ ਸਿੱਖ ਨੌਜਵਾਨ ਤੇ ਸੰਗਤਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?