ਰੋਮ ਇਟਲੀ 20 ਮਾਰਚ ( ਕੈਂਥ ) ਮਹਾਨ ਕ੍ਰਾਂਤੀਕਾਰੀ,ਅਧਿਆਤਮਕਵਾਦੀ, ਯੁੱਗ ਪੁਰਸ਼,ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋਹਰਮਾਦਾ ਤੇਰਾਚੀਨਾ(ਲਾਤੀਨਾ) ਵੱਲੋਂ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ 24 ਮਾਰਚ 2024 ਦਿਨ ਐਤਵਾਰ ਨੂੰ ਸਜਾਇਆ ਗਿਆ।ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ 21 ਮਾਰਚ ਨੂੰ ਆਰੰਭ ਹੋਣਗੇ ਦੇ 23 ਮਾਰਚ ਨੂੰ ਉਹਨਾਂ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿੱਚ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ।24ਮਾਰਚ ਨੂੰ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਤੇ ਪੰਜਾਬ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਦੁਪਿਹਰ 1 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਕੇ ਪਿੰਡ ਬੋਰਗੋ ਹਰਮਾਦੇ ਦੀ ਪਰਿਕਰਮਾ ਕਰੇਗਾ।
ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਮੌਕੇ ਜਿੱਥੇ ਅਨੇਕਾਂ ਪ੍ਰਕਾਰ ਦੇ ਸੇਵਾਦਾਰਾਂ ਵੱਲੋਂ ਪ੍ਰਸ਼ਾਦ ਵਰਤਾਏ ਜਾਣਗੇ ਉੱਥੇ ਹੀ ਪੰਥ ਦੇ ਪ੍ਰਸਿੱਧ ਰਾਗੀ ,ਢਾਡੀ ਤੇ ਕੀਰਤਨੀ ਜੱਥੇ ਵੀਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਨਕਲਾਬੀ ਜੀਵਨ ਦਾ ਬਿਰਤਾਂਤ ਆਪਣੀ ਬੁਲੰਦ ਅਤੇ ਸੁਰੀਲੀਆਂ ਆਵਾਜਾਂ ਦੁਆਰਾ ਸੰਗਤਾਂ ਦੇ ਸਨਮੁੱਖ ਪੇਸ਼ ਕਰਨਗੇ।ਇਸ ਵਿਸ਼ਾਲ ਨਗਰ ਕੀਤਰਨ ਸੰਬਧੀ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋਹਰਮਾਦਾ ਤੇਰਾਚੀਨਾ (ਲਾਤੀਨਾ)ਦੀ ਪ੍ਰਬੰਧਕ ਕਮੇਟੀ ਨੇ ਸਮੁੱਚੀ ਸਾਧ ਸੰਗਤ ਨੂੰ ਨਗਰ ਕੀਰਤਨ ਵਿੱਚ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਂ ਜਿਸ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਵੀ ਸ਼ੁਸ਼ੋਭਿਤ ਹੈ ।ਗੁਰਬਾਣੀ ਅਨੁਸਾਰ ਆਪਣਾ ਜੀਵਨ ਢਾਲਣਾ ਚਾਹੀਦਾ ਹੈ ਅਤੇ ਹਮੇਸ਼ਾਂ ਹੀ ਵਹਿਮਾਂ-ਭਰਮਾਂ ਤੇ ਅੰਧ ਵਿਸ਼ਵਾਸਾਂ ਤੋਂ ਉਪੱਰ ਉੱਠ ਕੇ ਗੁਰੂ ਸਾਹਿਬ ਤੇ ਨਿਹਚੈ ਰੱਖਣਾ ਚਾਹੀਦਾ ਹੈ।ਇਸ ਨਗਰ ਕੀਰਤਨ ਸੰਬਧੀ ਸੰਗਤਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ।
Author: Gurbhej Singh Anandpuri
ਮੁੱਖ ਸੰਪਾਦਕ