48 Views
।
ਭੁਲੱਥ 5 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ )ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਦੇ ਦਸਵੀਂ ਦੇ ਵਿਦਿਆਥੀਆਂ ਦਾ ਨਤੀਜਾ ਬਹੁਤ ਸ਼ਾਨਦਾਰ ਰਿਹਾ। CBSE ਵੱਲੋਂ ਐਲਾਨੇ ਨਤੀਜੇ ਅਨੁਸਾਰ ਅਕੈਡਮੀ ਦੇ ਵਿਦਿਆਥੀਆਂ ਦਾ ਨਤੀਜਾ 100 ਫ਼ੀਸਦੀ ਰਿਹਾ।ਅਕੈਡਮੀ ਦੀ ਵਿਦਿਆਰਥਣ ਹਰਮਨਦੀਪ ਕੌਰ ਵੱਲੋਂ 94.6% ਅੰਕਾਂ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਦੂਸਰਾ ਸਥਾਨ ਜਸਕੀਰਤ ਸਿੰਘ ਨੇ 94.4%ਅਤੇ ਜਸਕਿਰਨਦੀਪ ਕੌਰ ਨੇ 93.8% ਨਾਲ ਤੀਸਰਾ ਸਥਾਨ ਹਾਸਲ ਕੀਤਾ। 34 ਵਿਦਿਆਰਥੀਆਂ ਵਿੱਚੋਂ 7 ਬੱਚੇ 90% ਤੋਂ ਉਪਰ ਰਹੇ ਅਤੇ 32 ਬੱਚਿਆਂ ਨੇ 60% ਤੋਂ ਉੱਪਰ ਅੰਕ ਪ੍ਰਾਪਤ ਕੀਤੇ । ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਕੈਡਮੀ ਦੇ ਪ੍ਰਿੰਸੀਪਲ ਸ਼੍ਰੀਮਤੀ ਕੁਲਵਿੰਦਰ ਕੌਰ ਜੀ ਨੇ ਬੱਚਿਆਂ ਨੂੰ ਹੋਰ ਮਿਹਨਤ ਕਰਕੇ ਆਪਣੇ ਮਾਤਾ ਪਿਤਾ ਅਤੇ ਆਪਣੇ ਸਕੂਲ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ । ਉਹਨਾਂ ਦੱਸਿਆ ਕਿ ਪਿਛਲੇ ਤਿੰਨ ਸਾਲਾਂ ਤੋਂ ਦਸਵੀਂ ਦਾ ਨਤੀਜਾ ਇਸੇ ਤਰ੍ਹਾਂ 100 ਫ਼ੀਸਦੀ ਹੀ ਰਿਹਾ ਹੈ।
Author: Gurbhej Singh Anandpuri
ਮੁੱਖ ਸੰਪਾਦਕ