Home » ਅੰਤਰਰਾਸ਼ਟਰੀ » ਪੰਥਕ ਆਗੂ ਬਲੇਰ, ਸੰਧੂ, ਗੋਪਾਲਾ, ਬੱਚੜੇ ਗ੍ਰਿਫ਼ਤਾਰ ਤੇ ਰਣਜੀਤ ਸਿੰਘ ਦੇ ਘਰ ਪੁਲਿਸ ਛਾਪੇਮਾਰੀ

ਪੰਥਕ ਆਗੂ ਬਲੇਰ, ਸੰਧੂ, ਗੋਪਾਲਾ, ਬੱਚੜੇ ਗ੍ਰਿਫ਼ਤਾਰ ਤੇ ਰਣਜੀਤ ਸਿੰਘ ਦੇ ਘਰ ਪੁਲਿਸ ਛਾਪੇਮਾਰੀ

35

 

ਅੰਮ੍ਰਿਤਸਰ, 7 ਅਪ੍ਰੈਲ (. ਹਰਸਿਮਰਨ ਸਿੰਘ ਹੁੰਦਲ ): ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ, ਚਾਚਾ, ਚਾਚੀ, ਭੂਆ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਹਰਪਾਲ ਸਿੰਘ ਬਲੇਰ, ਭਾਈ ਉਪਕਾਰ ਸਿੰਘ ਸੰਧੂ, ਭਾਈ ਬਲਵੰਤ ਸਿੰਘ ਗੋਪਾਲਾ, ਭਾਈ ਜਸਬੀਰ ਸਿੰਘ ਬੱਚੜੇ ਆਦਿ ਸਿੰਘਾਂ ਨੂੰ ਪੁਲਿਸ ਨੇ ਅੰਮ੍ਰਿਤਸਰ ਦੇ ਰਿਆਲਟੋ ਸਿਨੇਮਾ ਦੇ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ। ਖ਼ਬਰ ਲਿਖੇ ਜਾਣ ਤੱਕ ਇਹਨਾਂ ਆਗੂਆਂ ਨੂੰ ਗ੍ਰਿਫਤਾਰ ਕਰਕੇ ਪੁਲਿਸ ਵੱਖ-ਵੱਖ ਥਾਣਿਆਂ ਵਿੱਚ ਲੈ ਗਈ ਹੈ। ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਦੇ ਘਰ ਪੁਲਿਸ ਨੇ ਦਸਤਕ ਦਿੱਤੀ ਹੈ। ਥਾਣਾ ਸੁਲਤਾਨਵਿੰਡ ਦੇ ਚਾਰ ਪੁਲਿਸ ਮੁਲਾਜ਼ਮ ਜੋ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਘਰ ਗਏ ਅਤੇ ਉਸ ਦੇ ਪਰਿਵਾਰ ਤੋਂ ਰਣਜੀਤ ਸਿੰਘ ਬਾਰੇ ਪੁੱਛਿਆ ਗਿਆ, ਉਹ ਕਿੱਥੇ ਹੈ ਤੇ ਕਦੋਂ ਗਿਆ ਸੀ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਘਰ ਨਹੀਂ ਸਨ, ਪੁਲਿਸ ਵੱਲੋਂ ਰਣਜੀਤ ਸਿੰਘ ਨੂੰ ਵੀ ਵਾਰ-ਵਾਰ ਫੋਨ ਕੀਤੇ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਦੀ ਰਿਹਾਈ ਲਈ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਅਤੇ ਹੋਰ ਸੰਗਤਾਂ ਵੱਲੋਂ 8 ਅਪ੍ਰੈਲ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ੍ਰੀ ਅਕਾਲ ਤਖਤ ਸਾਹਿਬ ਤੱਕ ਮਾਰਚ ਕੀਤਾ ਜਾਣਾ ਸੀ ਜਿਸ ਨੂੰ ਲੈ ਕੇ ਪੁਲਿਸ ਨੇ ਗ੍ਰਿਫਤਾਰੀਆਂ ਦਾ ਦੌਰ ਸ਼ੁਰੂ ਕੀਤਾ ਹੋਇਆ ਹੈ। ਫੈਡਰੇਸ਼ਨ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਦੇ ਇਸ ਘਟੀਆ ਵਤੀਰੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪੰਥਕ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਾਡੇ ਪਹਿਲੇ ਬੰਦੀ ਸਿੰਘ ਰਿਹਾਅ ਨਹੀਂ ਕੀਤੇ ਅਤੇ ਨਵੇਂ ਸਿੰਘਾਂ ਨੂੰ ਵੀ ਡਿਬਰੂਗੜ੍ਹ ਦੀ ਜੇਲ੍ਹ ਵਿੱਚ 1 ਸਾਲ ਤੋਂ ਨਜ਼ਰਬੰਦ ਕੀਤਾ ਹੋਇਆ ਹੈ। ਸਰਕਾਰ ਸਿੱਖਾਂ ਨੂੰ ਵਾਰ ਵਾਰ ਗੁਲਾਮੀ ਦਾ ਅਹਿਸਾਸ ਕਰਵਾ ਰਹੀ ਹੈ ਸਿੱਖਾਂ ਦੇ ਹੱਕ ਹਕੂਕ ਦੱਬੇ ਜਾ ਰਹੇ ਹਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?