Home » ਅੰਤਰਰਾਸ਼ਟਰੀ » ਲੋਕ ਸਭਾ ਚੋਣਾਂ ਦਾ ਮੈਦਾਨ ਭਖਿਆ – ਸਭ ਦੀਆਂ ਨਜਰਾਂ ਜਲੰਧਰ ਅਤੇ ਸੰਗਰੂਰ ਤੇ

ਲੋਕ ਸਭਾ ਚੋਣਾਂ ਦਾ ਮੈਦਾਨ ਭਖਿਆ – ਸਭ ਦੀਆਂ ਨਜਰਾਂ ਜਲੰਧਰ ਅਤੇ ਸੰਗਰੂਰ ਤੇ

52

ਚੰਡੀਗੜ੍ਹ 15 ਅਪ੍ਰੈਲ  (  ਬਲਦੇਵ ਸਿੰਘ ਭੋਲੇਕੇ )  ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਪੰਜਾਬ ਤੋਂ ਛੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ। ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਨਾਂ ਦੀ ਚਰਚਾ ਚੱਲ ਰਹੀ ਸੀ, ਜਿਸ ਦੀ ਚੌਧਰੀ ਸੰਤੋਖ ਸਿੰਘ ਦੇ ਪਰਿਵਾਰ ਵੱਲੋਂ ਨਾਰਾਜ਼ਗੀ ਵੀ ਜ਼ਾਹਰ ਕੀਤੀ ਜਾ ਰਹੀ ਸੀ। ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਦੁਬਾਰਾ ਟਿਕਟ ਦਿੱਤੀ ਗਈ ਹੈ, ਜਿਨ੍ਹਾਂ ’ਚ ਅੰਮ੍ਰਿਤਸਰ ਤੋਂ ਗੁਰਜੀਤ ਸਿੰਘ ਔਜਲਾ ਤੇ ਫ਼ਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਸ਼ਾਮਲ ਹਨ।

ਪਿਛਲੇ ਦਿਨੀਂ ਕਾਂਗਰਸ ’ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਪਟਿਆਲਾ ਤੋਂ ਉਮੀਦਵਾਰ ਐਲਾਨਿਆ ਗਿਆ ਹੈ, ਜਿਨ੍ਹਾਂ ਦਾ ਮੁਕਾਬਲਾ ਮਹਾਰਾਣੀ ਪਰਨੀਤ ਕੌਰ ਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਹੋਵੇਗਾ

ਜਲੰਧਰ ਅਤੇ ਸੰਗਰੂਰ ਹਲਕੇ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਜਲੰਧਰ ਅਤੇ ਸੰਗਰੂਰ ਹਲਕੇ ’ਤੇ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਜਲੰਧਰ ਤੋਂ  ਚੋਣ ਮੈਦਾਨ ’ਚ ਆਉਣ ਨਾਲ ਇੱਥੇ ਮੁਕਾਬਲਾ ਕਾਫ਼ੀ ਦਿਲਚਸਪ ਹੋ ਗਿਆ ਹੈ। ਚੌਧਰੀ ਸੰਤੋਖ ਸਿੰਘ ਦੇ ਦੇਹਾਂਤ ਤੋਂ ਬਾਅਦ ਹੋਈ ਜ਼ਿਮਨੀ ਚੋਣ ’ਚ ਇੱਥੋਂ ਕਾਂਗਰਸ ਛੱਡ ਕੇ ‘ਆਪ’ ’ਚ ਆਏ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਹਾਸਲ ਕੀਤੀ ਸੀ। ਇਸ ਵਾਰ ਵੀ ਉਨ੍ਹਾਂ ਨੂੰ ਹੀ ਟਿਕਟ ਦਿੱਤੀ ਗਈ ਸੀ ਪਰ ਉਮੀਦਵਾਰ ਐਲਾਨੇ ਜਾਣ ਤੋਂ ਕੁਝ ਦਿਨ ਬਾਅਦ ਉਹ ਭਾਜਪਾ ’ਚ ਜਾ ਸ਼ਾਮਲ ਹੋਏ। ਹੁਣ ‘ਆਪ’ ਵੱਲੋਂ ਇੱਥੋਂ ਪਵਨ ਕੁਮਾਰ ਟੀਨੂੰ ਉਮੀਦਵਾਰ ਹੋ ਸਕਦੇ ਹਨ। ਉਧਰ ਸੰਗਰੂਰ ਹਲਕੇ ਤੋਂ ਕਾਂਗਰਸ ਪਾਰਟੀ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨੇ ਜਾਣ ਨਾਲ ਮੁਕਾਬਲਾ ਏਥੇ ਵੀ ਦਿਲਚਸਪ ਹੋ ਗਿਆ ਹੈ ।ਉਹ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਹਿ ਚੁੱਕੇ ਹਨ। ਕੁਝ ਸਮੇਂ ਲਈ ਉਹ ਆਮ ਆਦਮੀ ਪਾਰਟੀ ’ਚ ਰਹੇ। 2017 ’ਚ ਉਨ੍ਹਾਂ ਨੇ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ’ਚ ਜਿੱਤ ਹਾਸਲ ਕੀਤੀ। 2018 ’ਚ ਉਨ੍ਹਾਂ ਨੂੰ ‘ਆਪ’ ’ਚੋਂ ਮੁਅੱਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ (ਪੀ.ਡੀ.ਏ.) ਦਾ ਗਠਨ ਕੀਤਾ। 2019 ’ਚ ਉਨ੍ਹਾਂ ਨੇ ਪੰਜਾਬ ਏਕਤਾ ਪਾਰਟੀ ਬਣਾਈ। ਉਨ੍ਹਾਂ ਨੇ ਪੀ.ਡੀ.ਏ. ਵੱਲੋਂ ਬਠਿੰਡਾ ਤੋਂ ਲੋਕ ਸਭਾ ਚੋਣ ਲੜੀ ਪਰ ਹਾਰ ਗਏ। ਉਨ੍ਹਾਂ ਦਾ ਮੁਕਾਬਲਾ ਸ. ਸਿਮਰਨਜੀਤ ਸਿੰਘ ਮਾਨ ,ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸ਼੍ਰੋਮਣੀ ਅਕਾਲੀ ਦਲ ਦੇ ਇਕਬਾਲ ਸਿੰਘ ਝੂੰਦਾਂ ਨਾਲ ਹੋਵੇਗਾ

ਜੀਤ ਮਹਿੰਦਰ ਸਿੱਧੂ ਨੂੰ ਪਹਿਲੀ ਵਾਰ ਮੌਕਾ

ਜੀਤ ਮਹਿੰਦਰ ਸਿੰਘ ਸਿੱਧੂ 2014 ’ਚ ਕਾਂਗਰਸੀ ਵਿਧਾਇਕ ਵਜੋਂ ਅਸਤੀਫ਼ਾ ਦੇ ਕੇ ਅਕਾਲੀ ਦਲ ’ਚ ਸ਼ਾਮਲ ਹੋ ਗਏ ਸਨ। ਉਹ ਤਲਵੰਡੀ ਸਾਬੋ ਤੋਂ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਬਾਅਦ ’ਚ ਉਹ ਅਕਾਲੀ ਦਲ ਤੋਂ ਨਾਰਾਜ਼ ਹੋ ਕੇ ਕਾਂਗਰਸ ’ਚ ਸ਼ਾਮਲ ਹੋ ਗਏ ਸਨ। ਕਾਂਗਰਸ ਨੇ ਉਨ੍ਹਾਂ ਨੂੰ ਪਹਿਲੀ ਵਾਰ ਲੋਕ ਸਭਾ ਚੋਣਾਂ ਲਈ ਮੈਦਾਨ ’ਚ ਉਤਾਰਿਆ ਹੈ। ਉਨ੍ਹਾਂ ਦਾ ਮੁਕਾਬਲਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਹੋਵੇਗਾ। ਪਹਿਲਾਂ ਇਸ ਸੀਟ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਦਾ ਲੜਨਾ ਤੈਅ ਮੰਨਿਆ ਜਾ ਰਿਹਾ ਸੀ। ਅਕਾਲੀ ਦਲ ਨੇ ਹਾਲੇ ਇੱਥੋਂ ਉਮੀਦਵਾਰ ਦਾ ਐਲਾਨ ਨਹੀਂ ਕੀਤਾ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?