ਰੋਮ ਇਟਲੀ 16 ਅਪ੍ਰੈਲ ( ਨਜ਼ਰਾਨਾ ਨਿਊਜ ਨੈੱਟਵਰਕ ) ਇਟਲੀ ਦੀ ਰਾਜਧਾਨੀ ਰੋਮ ਦੇ ਪ੍ਰਸਿੱਧ ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਲਾਦਿਸਪੋਲੀ (ਰੋਮ) ਦੀ ਪ੍ਰੰਬਧਕ ਕਮੇਟੀ ਵਲੋ ਰੋਮ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 21 ਅਪ੍ਰੈਲ 2024 ਦਿਨ ਐਤਵਾਰ ਨੂੰ ਰਾਜਧਾਨੀ ਰੋਮ ਦੇ ਸੈਂਟਰ ਰੇਲਵੇ ਸਟੇਸ਼ਨ ਰੋਮਾ ਟਰਮਨੀ ਦੇ ਨਜਦੀਕ ਪੈਦੀ ਪਿਆਸਾ ਵਿਕਟੋਰੀਆਂ ਪਾਰਕ ਵਿੱਚ ਇੱਕ ਰੋਜਾ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆਂ ਜਾ ਰਿਹਾ ਹੈ। ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਲੋਂ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਭਾਈ ਇੰਦਰਜੀਤ ਸਿੰਘ ਤੇ ਇੰਗਲੈਡ ਤੋ ਦਲਵੀਰ ਸਿੰਘ ਦਾ ਢਾਡੀ ਜਥਾ ਤੇ ਭਾਈ ਬਲਕਾਰ ਸਿੰਘ ਦੇ ਕੀਰਤਨੀਏ ਜਥੇ ਤੋ ਇਲਾਵਾ ਪੰਥ ਦੇ ਮਹਾਨ ਕੀਰਤਨੀਏ, ਕਥਾ ਵਾਚਕ , ਕਵੀਸ਼ਰੀ ਜਥੇ ਪਹੁੰਚ ਰਹੇ ਹਨ । ਜੋ ਸੰਗਤਾਂ ਨੂੰ ਦੀਵਾਨ ਰਾਹੀ ਗੁਰਬਾਣੀ ਦੇ ਗੁਣਗਾਣ ਕਰਨਗੇ। ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਪ੍ਰੰਬਧਕਾਂ ਵਲੋਂ ਇਲਾਕੇ ਤੇ ਇਟਲੀ ਭਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਵਿਸ਼ਾਲ ਗੁਰਮਤਿ ਸਮਾਗਮ ਦਾ ਹਿੱਸਾ ਬਣਕੇ ਗੁਰੂ ਗ੍ਰੰਥ ਸਾਹਿਬ ਜੀ ਪਾਸੋਂ ਖੁਸ਼ੀਆਂ ਪ੍ਰਾਪਤ ਕਰੋ ਜੀ।
Author: Gurbhej Singh Anandpuri
ਮੁੱਖ ਸੰਪਾਦਕ