1c5400b7-8d3f-4b96-a893-3644a2fd5d02
ਖ਼ਬਰ ਨਾਲ ਸੰਬੰਧਿਤ ਵੀਡੀਓ ਦੇਖਣ ਲਈ ਏਥੇ ਕਲਿੱਕ ਕਰੋ ????
ਇਟਲੀ / ਰੋਮ 16 ਅਪ੍ਰੈਲ ( ਦਲਵੀਰ ਸਿੰਘ ਕੈਂਥ ) ਲਾਸੀਓ ਸੂਬੇ ਦੇ ਜਿਲ਼੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਫੌਦੀ ਵਿਖੇ ਸਥਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਗੁਰਮਿਤ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ। ਇਸ ਮੌਕੇ ਵਿਸ਼ੇਸ ਤੌਰ ਤੇ ਅੰਮ੍ਰਿਤ ਸੰਚਾਰ ਕਰਵਾਇਆ ਗਿਆ। ਜਿਸ ਵਿੱਚ 26 ਪ੍ਰਾਣੀਆਂ ਵਲੋ ਖੰਡੇ ਵਾਟੇ ਦਾ ਪਾਹੁਲ ਛੱਕ ਕੇ ਗੁਰੂ ਦੇ ਲੜ ਲੱਗ ਕੇ ਖੁਸੀਆਂ ਪ੍ਰਾਪਤ ਕੀਤੀਆ। ਇਸ ਮੌਕੇ ਪ੍ਰਾਣੀਆਂ ਨੂੰ ਕਮੇਟੀ ਵਲੋ ਕਕਾਰ ਵੀ ਭੇਂਟ ਕੀਤੇ ਗਏ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਸ ਸਮਾਗਮ ਵਿੱਚ ਹਾਜਰੀਆਂ ਭਰਨ ਵਾਲੀਆ ਸੰਗਤਾਂ ਦਾ ਧੰਨਵਾਦ ਕੀਤਾ। ਸੰਗਤਾਂ ਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਪ੍ਰਬੰਧਕਾਂ ਵਲੋ ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਗੁਰੂ ਘਰ ਦੀ ਬਖਸ਼ਿਸ ਸਿਰਪਾਓ ਦੇ ਕੇ ਸਨਮਾਨ ਕੀਤਾ ਗਿਆ।
Author: Gurbhej Singh Anandpuri
ਮੁੱਖ ਸੰਪਾਦਕ