ਅੰਮ੍ਰਿਤਸਰ 18 ਅਪ੍ਰੈਲ ( ਹਰਸਿਮਰਨ ਸਿੰਘ ਹੁੰਦਲ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਸ਼ਤਾਬਦੀ ਨੂੰ ਸਮਰਪਿਤ ਵੱਖ-ਵੱਖ ਨਗਰਾਂ ਪਿੰਡਾਂ ਵਿੱਚ ਗੁਰਮਤ ਸਮਾਗਮਾਂ ਦੀ ਲੜੀ ਚਲਾਈ ਗਈ ਹੈ। ਜਿਸ ਤਹਿਤ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਅਗਾੜਾ ਪਿਛਾੜਾ ਪਿੰਡ ਜੀਓਬਾਲਾ ਵਿਖੇ ਬੱਚਿਆਂ ਦੇ ਦਸਤਾਰ, ਦੁਮਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ, ਜਿਸ ਵਿੱਚ 12 ਦੇ ਕਰੀਬ ਵੱਖ-ਵੱਖ ਸਕੂਲਾਂ ਦੇ 350 ਵਿਦਿਆਰਥੀਆਂ ਨੇ ਭਾਗ ਲਿਆ ।
ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਤੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ੀਲਡਾਂ, ਮੈਡਲ ਤੇ ਧਾਰਮਿਕ ਲਿਟਰੇਚਰ ਦੇ ਕੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਵਿਸ਼ੇਸ਼ ਤੌਰ ‘ਤੇ ਬੱਚਿਆਂ ਨੂੰ ਸੰਬੋਧਨ ਕਰਨ ਵਾਸਤੇ ਸਰਦਾਰ ਸੁਖਵਰਸ਼ ਸਿੰਘ ਜੀ ਪੰਨੂੰ, ਮੈਂਬਰ ਧਰਮ ਪ੍ਰਚਾਰ ਕਮੇਟੀ ਪਹੁੰਚੇ, ਭਾਈ ਡਿਪਟੀ ਸਿੰਘ ਪਹੁੰਚੇ ਜਿੰਨ੍ਹਾਂ ਨੇ ਬੱਚਿਆਂ ਨਾਲ ਗੁਰਮਤ ਵਿਚਾਰਾਂ ਦੀ ਸਾਂਝ ਪਾਈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਚਾਨਣਾ ਪਾਇਆ, ਨਾਲ ਹੀ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਕਵਰ ਚੜਤ ਸਿੰਘ ਜੀ ਨੇ ਵੀ ਬੱਚਿਆਂ ਦੇ ਨਾਲ ਗੁਰਮਤ ਵਿਚਾਰਾਂ ਕੀਤੀਆਂ ।
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉੱਘੇ ਆਗੂ ਸਰਦਾਰ ਗੁਰਸੇਵਕ ਸਿੰਘ ਸ਼ੇਖ ਵੀ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਹਾਜ਼ਰ ਹੋਏ । ਗੁਰਦੁਆਰਾ ਅਗਾੜਾ ਪਿਛਾੜਾ ਸਾਹਿਬ ਜੀ ਦੇ ਮੁੱਖ ਪ੍ਰਬੰਧਕ ਬਾਬਾ ਗੁਰਪਿੰਦਰ ਸਿੰਘ ਜੀ ਸਤਲਾਣੀ ਸਾਹਿਬ ਵਾਲਿਆਂ ਦੇ ਸਪੁੱਤਰ ਬਾਬਾ ਇੰਦਰਬੀਰ ਸਿੰਘ ਜੀ ਨੇ ਸਮੁੱਚੀਆਂ ਸ਼ਖਸ਼ੀਅਤਾਂ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ । ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਸੁਖਪਾਲ ਸਿੰਘ ਤੇ ਭਾਈ ਨਿਸ਼ਾਨ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ । ਉਪਰੋਕਤ ਤੋਂ ਇਲਾਵਾ ਬਾਬਾ ਨਿਰਵੈਰ ਸਿੰਘ ਜੀ, ਬਾਬਾ ਸ਼ੇਰ ਸਿੰਘ ਜੀ, ਭਾਈ ਲਖਮੀਰ ਸਿੰਘ ਕੱਕਾ ਕੰਡਿਆਲਾ ਪ੍ਰਚਾਰਕ, ਭਾਈ ਨੌਸ਼ੇਵਰਜੀਤ ਸਿੰਘ ਪ੍ਰਚਾਰਕ, ਭਾਈ ਸਤਨਾਮ ਸਿੰਘ ਢੋਟੀਆਂ ਪ੍ਰਚਾਰਕ, ਡਾਕਟਰ ਪਰਮਜੀਤ ਸਿੰਘ ਅਤੇ ਪਿੰਡ ਦੇ ਹੋਰ ਵੱਡੀ ਗਿਣਤੀ ਵਿੱਚ ਪਤਵੰਤੇ ਸੱਜਣ ਤੇ ਸੰਗਤ ਹਾਜਰ ਸੀ । ਸਥਾਨਕ ਸੰਗਤ ਨੇ ਧਰਮ ਪ੍ਰਚਾਰ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸ਼ਾ ਕੀਤੀ ਅਤੇ ਆਉਣ ਵਾਲੇ ਸਮੇਂ ਵਿੱਚ ਅਜਿਹੇ ਪ੍ਰੋਗਰਾਮ ਉਲੀਕਦੇ ਰਹਿਣ ਲਈ ਬੇਨਤੀ ਵੀ ਕੀਤੀ ।
Author: Gurbhej Singh Anandpuri
ਮੁੱਖ ਸੰਪਾਦਕ