ਸ਼ਹੀਦਾਂ ਦੀ ਧਰਤੀ ਦੇ ਵਾਰਸੋ, ਭਾਈ ਅੰਮ੍ਰਿਤਪਾਲ ਸਿੰਘ ਦੀ ਜਿੱਤ ਯਕੀਨੀ ਬਣਾਓ : ਫੈਡਰੇਸ਼ਨ ਭਿੰਡਰਾਂਵਾਲਾ

55
ਹਲਕਾ ਖਡੂਰ ਸਾਹਿਬ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਚ ਗਰਜੇ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਅੰਮ੍ਰਿਤਸਰ, 18 ਮਈ ( ਤਾਜੀਮਨੂਰ ਕੌਰ ) ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਪਿੰਡ ਪੰਡੋਰੀ ਰਣ ਸਿੰਘ ਵਿਖੇ ਸਟੇਜ ਤੇ ਸੰਬੋਧਨ ਹੁੰਦਿਆਂ ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਹਲਕਾ ਸ੍ਰੀ ਖਡੂਰ ਸਾਹਿਬ ਜੋ ਗੁਰੂਆਂ, ਸੂਰਬੀਰਾਂ ਤੇ ਸ਼ਹੀਦਾਂ ਦੀ ਧਰਤੀ ਹੈ, ਸਾਡੇ ਗੁਰੂ ਸਾਹਿਬਾਨਾਂ ਨੇ ਇੱਥੇ ਸ੍ਰੀ ਖਡੂਰ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਅਤੇ ਸ੍ਰੀ ਤਰਨ ਤਾਰਨ ਸਾਹਿਬ ਨਗਰ ਵਸਾਏ ਹਨ। ਇਸੇ ਧਰਤੀ ਤੋਂ ਸ਼ਹੀਦ ਬਾਬਾ ਦੀਪ ਸਿੰਘ, ਸ਼ਹੀਦ ਬਾਬਾ ਨੋਧ ਸਿੰਘ, ਸ਼ਹੀਦ ਬਾਬਾ ਗੁਰਬਖਸ਼ ਸਿੰਘ, ਸ਼ਹੀਦ ਬਾਬਾ ਬੀਰ ਸਿੰਘ ਨੌਰੰਗਾਬਾਦ, ਸ਼ਹੀਦ ਭਾਈ ਤਾਰੂ ਸਿੰਘ ਜੀ ਪੂਹਲਾ ਅਤੇ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਹੋਏ ਹਨ ਤੇ ਜੇਕਰ ਅਜੋਕੇ ਸਮੇਂ ਦੀ ਗੱਲ ਕਰੀਏ ਤਾਂ ਬਾਬਾ ਗੁਰਬਚਨ ਸਿੰਘ ਮਾਨੋਚਾਹਲ, ਜਨਰਲ ਲਾਭ ਸਿੰਘ ਪੰਜਵੜ, ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ, ਸ਼ਹੀਦ ਭਾਈ ਸੁਖਵਿੰਦਰ ਸਿੰਘ ਸੰਘਾ, ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ, ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ ਇਸੇ ਇਲਾਕੇ ਦੇ ਜਰਨੈਲ ਹੋਏ ਹਨ। ਇਸ ਹਲਕੇ ਤੋਂ ਖਾਲਸਾ ਪੰਥ ਅਤੇ ਪੰਜਾਬ ਦੇ ਵਾਰਸ ਨੂੰ ਹੀ ਜਤਾਇਆ ਜਾਵੇ। ਗਦਾਰ ਬਾਦਲਕਿਆਂ, ਕਾਂਗਰਸੀਆਂ, ਝਾੜੂ ਵਾਲਿਆਂ ਅਤੇ ਭਾਜਪਾਈਆਂ ਨੂੰ ਲੱਤ ਮਾਰ ਕੇ ਪੰਥ ਅਤੇ ਪੰਜਾਬ ਦੀ ਪਹਿਰੇਦਾਰੀ ਕਰਨ ਵਾਲੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਪਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਪੰਥ ਅਤੇ ਪੰਜਾਬ ਦੇ ਹੱਕਾਂ ਤੇ ਆਜ਼ਾਦੀ ਦੀ ਧੜੱਲੇਦਾਰੀ ਨਾਲ ਗੱਲ ਕਰ ਸਕਣ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਇਹ ਵੀ ਕਿਹਾ ਕਿ 1 ਜੂਨ 1984 ਨੂੰ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕੀਤਾ ਸੀ ਅਤੇ ਇੱਕ ਜੂਨ 2015 ਨੂੰ ਬਾਦਲ ਸਰਕਾਰ ਦੇ ਰਾਜ ਵਿੱਚੋਂ ਬੁਰਜ ਜਵਾਹਰਕੇ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦਾ ਸਰੂਪ ਚੋਰੀ ਹੋਇਆ ਸੀ। ਹੁਣ 1 ਜੂਨ 2024 ਨੂੰ ਇਹਨਾਂ ਨੂੰ ਸਬਕ ਸਿਖਾਇਆ ਜਾਵੇ ਅਤੇ ਝਾੜੂ ਪਾਰਟੀ ਦੇ ਭਗਵੰਤ ਮਾਨ ਅਤੇ ਭਾਜਪਾ ਦੇ ਅਮਿਤ ਸ਼ਾਹ ਨੇ ਭਾਈ ਅੰਮ੍ਰਿਤਪਾਲ ਸਿੰਘ ਅਤੇ ਹੋਰਾਂ ਸਿੰਘਾਂ ਉੱਤੇ ਐਨ.ਐਸ.ਏ. ਲਗਵਾਈ ਹੈ ਤੇ ਸਾਡੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਅਤੇ ਹੋਰਾਂ ਬੰਦੀ ਸਿੰਘਾਂ ਨੂੰ ਵੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਰਿਹਾ ਨਹੀਂ ਕੀਤਾ ਜਾ ਰਿਹਾ।

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਬਲਬੂਤੇ, ਸਿਆਸੀ ਸ਼ਕਤੀ ਅਤੇ ਪੰਥਕ ਏਕਤਾ ਦੀ ਲੋੜ ਹੈ, ਕੌਮ ਦੇ ਰਾਜਭਾਗ ਅਤੇ ਸਿਆਸੀ ਸ਼ਕਤੀ ਨਾਲ ਇਹ ਮਸਲੇ ਹੱਲ ਹੋਣੇ ਹਨ‌।ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਇਹ ਵੀ ਕਿਹਾ ਕਿ ਬਾਦਲਕੇ ਉਹ ਉਹ ਪੁਰਾਤਨ ਅਕਾਲੀ ਨਹੀਂ ਜੋ ਪੰਥ ਵਸੈ ਮੈਂ ਉਜੜਾਂ ਸਿਧਾਂਤ ਦੇ ਧਾਰਨੀ ਸਨ, ਅੱਜ ਦੇ ਅਖੌਤੀ ਅਕਾਲੀ ਬਾਦਲਕੇ ਤਾਂ ਕਹਿੰਦੇ ਹਨ ਕਿ ਸਾਡੀ ਕੁਰਸੀ ਚਮਕਣੀ ਚਾਹੀਦੀ ਹੈ, ਪੰਥ ਅਤੇ ਪੰਜਾਬ ਭਾਵੇਂ ਢੱਠੇ ਖੂਹ ਵਿੱਚ ਪਵੇ। ਉਹਨਾ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ, ਸਿਮਰਨਜੀਤ ਸਿੰਘ ਮਾਨ, ਇਮਾਨ ਸਿੰਘ ਮਾਨ, ਸਰਬਜੀਤ ਸਿੰਘ ਮਲੋਆ ਅਤੇ ਭਾਈ ਅੰਮ੍ਰਿਤਪਾਲ ਸਿੰਘ ਛੰਦੜਾ ਦੀ ਜਿੱਤ ਪੰਥ ਅਤੇ ਪੰਜਾਬ ਦੀ ਜਿੱਤ ਹੋਵੇਗੀ। ਉਹਨਾਂ ਕਿਹਾ ਕਿ ਡਿਬਰੂਗੜ੍ਹ ਦੀ ਜੇਲ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਖਡੂਰ ਸਾਹਿਬ ਦੀ ਸੀਟ ਜਿਤਣੀ ਬੇਹੱਦ ਜਰੂਰੀ ਹੈ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਭਾਈ ਤਰਸੇਮ ਸਿੰਘ, ਭਾਈ ਸ਼ਮਸ਼ੇਰ ਸਿੰਘ ਚੱਬਾ, ਫੈਡਰੇਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ ਸਕੱਤਰ ਭਾਈ ਗਗਨਦੀਪ ਸਿੰਘ ਸੁਲਤਾਨਵਿੰਡ, ਭਾਈ ਜਸਕਰਨ ਸਿੰਘ ਪੰਡੋਰੀ, ਭਾਈ ਮਨਿੰਦਰ ਸਿੰਘ ਆਦਿ ਆਗੂ ਤੇ ਸੰਗਤਾਂ ਹਾਜ਼ਰ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

× How can I help you?