ਅੰਮ੍ਰਿਤਸਰ, 26 ਮਈ ( ਤਾਜੀਮਨੂਰ ਕੌਰ ) ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਅਤੇ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪੰਥਕ ਉਮੀਦਵਾਰ ਸਰਦਾਰ ਈਮਾਨ ਸਿੰਘ ਮਾਨ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਸ਼ਾਮਲ ਹੋ ਗਏ ਹਨ। ਸਰਦਾਰ ਇਮਾਨ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਆਉਣ ਤੇ ਭਾਈ ਭੁਪਿੰਦਰ ਸਿੰਘ ਛੇ ਜੂਨ ਦਾ ਸਵਾਗਤ ਕੀਤਾ ਅਤੇ ਉਹਨਾਂ ਨੂੰ ਸਿਰੋਪਾ ਪਾ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਰਦਾਰ ਇਮਾਨ ਸਿੰਘ ਮਾਨ, ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਰਸ਼ਪਿੰਦਰ ਕੌਰ ਗਿੱਲ, ਸ. ਬਲਵਿੰਦਰ ਸਿੰਘ ਕਾਲਾ ਅਤੇ ਸ. ਹਰਮਨਦੀਪ ਸਿੰਘ ਨੇ ਕਿਹਾ ਕਿ ਭਾਈ ਭੁਪਿੰਦਰ ਸਿੰਘ ਛੇ ਜੂਨ ਦੇ ਪਾਰਟੀ ਵਿੱਚ ਆਉਣ ਨਾਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿਹਾ ਕਿ ਖਾਲਿਸਤਾਨੀ ਜਰਨੈਲ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੀ ਵੱਡੀ ਕੁਰਬਾਨੀ ਅਤੇ ਸੇਵਾ ਹੈ, ਅਸੀਂ ਸ਼ੁਰੂ ਤੋਂ ਹੀ ਉਹਨਾਂ ਦੀ ਸੋਚ, ਵਿਚਾਰਧਾਰਾ, ਸੰਘਰਸ਼ ਅਤੇ ਖਾਲਿਸਤਾਨ ਦੇ ਨਿਸ਼ਾਨੇ ਤੋਂ ਪ੍ਰਭਾਵਿਤ ਰਹੇ ਹਾਂ ਅਤੇ ਸਾਥ ਦਿੰਦੇ ਆ ਰਹੇ ਹਾਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜੋ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਦੇ ਸੰਘਰਸ਼ ਉੱਤੇ ਪਹਿਰਾ ਦੇ ਰਹੀ ਹੈ ਅਤੇ ਸ਼ਹੀਦਾਂ ਨੂੰ ਪ੍ਰਣਾਈ ਹੋਈ ਜਥੇਬੰਦੀ ਹੈ ਜੋ ਪੰਥ ਅਤੇ ਪੰਜਾਬ ਦੀ ਹਿਤੈਸ਼ੀ ਪਾਰਟੀ ਹੈ। ਭਾਈ ਭੁਪਿੰਦਰ ਸਿੰਘ ਛੇ ਜੂਨ ਨੇ ਕਿਹਾ ਕਿ ਹੁਣ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੇ ਨਾਲ ਨਾਲ ਉਹ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਿੱਚ ਵੀ ਪੂਰੇ ਸਰਗਰਮ ਹੋ ਕੇ ਖਾਲਸਾ ਪੰਥ ਅਤੇ ਦੇਸ਼ ਪੰਜਾਬ ਦੀਆਂ ਵੱਡੀਆਂ ਸੇਵਾਵਾਂ ਨਿਭਾਉਣਗੇ। ਜ਼ਿਕਰਯੋਗ ਯੋਗ ਹੈ ਕਿ ਭਾਈ ਭੁਪਿੰਦਰ ਸਿੰਘ ਛੇ ਜੂਨ ਉਹੀ ਨੌਜਵਾਨ ਹਨ ਜਿਨ੍ਹਾਂ ਨੇ 6 ਜੂਨ 2017 ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਪੁਤਲਾ ਫੂਕ ਰਹੇ ਸ਼ਿਵ ਸੈਨਿਕਾਂ ਨੂੰ ਇਕੱਲੇ ਨੇ ਹੀ ਅੱਗੇ ਲਾ ਕੇ ਦੌੜਾਇਆ ਸੀ ਜਿਸ ਤੋਂ ਬਾਅਦ ਪੰਥਕ ਸਫਾਂ ਦੇ ਵਿੱਚ ਉਹ ਛੇ ਜੂਨ ਦੇ ਨਾਮ ਨਾਲ ਪ੍ਰਸਿੱਧ ਹੋਏ।
Author: Gurbhej Singh Anandpuri
ਮੁੱਖ ਸੰਪਾਦਕ