Home » ਚੋਣ » ਸਿਮਰਨਜੀਤ ਸਿੰਘ ਮਾਨ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਮਲੋਆ, ਈਮਾਨ ਸਿੰਘ ਮਾਨ, ਛੰਦੜਾ ਤੇ ਲੱਖੇ ਨੂੰ ਜਿਤਾਓ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਸਿਮਰਨਜੀਤ ਸਿੰਘ ਮਾਨ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ ਮਲੋਆ, ਈਮਾਨ ਸਿੰਘ ਮਾਨ, ਛੰਦੜਾ ਤੇ ਲੱਖੇ ਨੂੰ ਜਿਤਾਓ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

196

ਅੰਮ੍ਰਿਤਸਰ, 28 ਮਈ ( ਤਾਜੀਮਨੂਰ ਕੌਰ )  ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਥਕ ਉਮੀਦਵਾਰਾਂ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਪੰਥ ਤੇ ਪੰਜਾਬ ਦੀ ਧੜੱਲੇ ਨਾਲ ਗੱਲ ਕਰ ਸਕਣ। ਉਹਨਾਂ ਕਿਹਾ ਕਿ ਕੌਮੀ ਜਰਨੈਲ ਸ. ਸਿਮਰਨਜੀਤ ਸਿੰਘ ਮਾਨ ਦੀ ਵੱਡੀ ਕੁਰਬਾਨੀ ਹੈ, ਉਹਨਾਂ ਨੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸੰਘਰਸ਼ ਨੂੰ ਜਾਰੀ ਰੱਖਿਆ, ਖਾਲਿਸਤਾਨ ਦੇ ਸੰਘਰਸ਼ ਨੂੰ ਅੰਤਰਰਾਸ਼ਟਰੀ ਪੱਧਰ ਤੇ ਪਹੁੰਚਾਇਆ, ਹਰੇਕ ਮੋਰਚੇ ਅਤੇ ਸੰਘਰਸ਼ ਚ ਮੋਹਰੀ ਰੋਲ ਨਿਭਾਇਆ, ਉਹ ਆਪਣੇ ਸਟੈਂਡ ਉੱਤੇ ਦ੍ਰਿੜ ਰਹੇ, ਕੌਮੀ ਯੋਧੇ ਭਾਈ ਸੰਦੀਪ ਸਿੰਘ ਦੀਪ ਸਿੱਧੂ ਨੇ ਵੀ ਆਪਣੇ ਕੌਮੀ ਜਰਨੈਲ ਸ. ਸਿਮਰਨਜੀਤ ਸਿੰਘ ਮਾਨ ਦੀ ਪਹਿਚਾਣ ਕਰ ਲਈ ਸੀ ਇਸੇ ਤਰ੍ਹਾਂ ਸਾਡੇ ਲੋਕਾਂ ਨੂੰ ਵੀ ਆਪਣੀ ਹੋਂਦ ਅਤੇ ਪਹਿਚਾਣ ਦਾ ਅਹਿਸਾਸ ਹੋਣਾ ਚਾਹੀਦਾ ਹੈ ਤੇ ਸਿੱਖ ਕੌਮੀਅਤ ਵੱਲ ਮੁੜਨਾ ਚਾਹੀਦਾ ਹੈ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਮੌਜੂਦਾ ਐਮ.ਪੀ. ਸਿਮਰਨਜੀਤ ਸਿੰਘ ਮਾਨ ਨੂੰ ਸੰਗਰੂਰ ਤੋਂ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ, ਪਿਛਲੇ ਸਮੇਂ ਵਿੱਚ ਮਾਨ ਸਾਹਿਬ ਨੇ ਭਾਈ ਹਰਦੀਪ ਸਿੰਘ ਨਿੱਝਰ, ਭਾਈ ਪਰਮਜੀਤ ਸਿੰਘ ਪੰਜਵੜ, ਭਾਈ ਅਵਤਾਰ ਸਿੰਘ ਖੰਡਾ, ਭਾਈ ਸੰਦੀਪ ਸਿੰਘ ਦੀਪ ਸਿੱਧੂ ਅਤੇ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦੇ ਕਤਲਾਂ ਦਾ ਮੁੱਦਾ ਬੇਬਾਕੀ ਨਾਲ ਉਠਾਇਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਗੱਲ ਵੀ ਕੀਤੀ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਇਸੇ ਤਰ੍ਹਾਂ ਭਿੰਡਰਾਂਵਾਲਾ ਟਾਈਗਰ ਫੋਰਸ ਆਫ ਖਾਲਿਸਤਾਨ ਦੇ ਮੁਖੀ ਜਰਨੈਲ ਭਾਈ ਰਛਪਾਲ ਸਿੰਘ ਛੰਦੜਾ ਦੀ ਵੀ ਮਹਾਨ ਕੁਰਬਾਨੀ ਹੈ, ਉਹਨਾਂ ਦੇ ਸਪੁੱਤਰ ਸ. ਅੰਮ੍ਰਿਤਪਾਲ ਸਿੰਘ ਛੰਦੜਾ ਜੋ ਹਲਕਾ ਲੁਧਿਆਣਾ ਤੋਂ ਲੋਕ ਸਭਾ ਚੋਣਾਂ ਵਿੱਚ ਖੜ੍ਹੇ ਹਨ ਉਹਨਾਂ ਨੂੰ ਜਿਤਾਇਆ ਜਾਵੇ ਅਤੇ ਰਾਜਾ ਵੜਿੰਗ ਤੇ ਰਵਨੀਤ ਬਿੱਟੂ ਵਰਗੇ ਪੰਥ ਅਤੇ ਪੰਜਾਬ ਵਿਰੋਧੀਆਂ ਨੂੰ ਨਕਾਰਿਆ ਜਾਏ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਇੰਦਰਾ ਗਾਂਧੀ ਨੂੰ ਸੋਧ ਕੇ ਸ੍ਰੀ ਦਰਬਾਰ ਸਾਹਿਬ ਦੀ ਹੋਈ ਬੇਅਦਬੀ ਦਾ ਬਦਲਾ ਲੈਣ ਵਾਲੇ ਸ਼ਹੀਦ ਭਾਈ ਬੇਅੰਤ ਸਿੰਘ ਦੀ ਸ਼ਹਾਦਤ ਅਤੇ ਬੀਬੀ ਬਿਮਲ ਕੌਰ ਖਾਲਸਾ ਦੀ ਕੁਰਬਾਨੀ ਅੱਗੇ ਸਮੁੱਚੀ ਸਿੱਖ ਕੌਮ ਦਾ ਸਿਰ ਝੁਕਦਾ ਹੈ, ਉਹਨਾਂ ਦੇ ਪੁੱਤਰ ਸਰਬਜੀਤ ਸਿੰਘ ਨੂੰ ਹਲਕਾ ਫਰੀਦਕੋਟ ਤੋਂ ਵੋਟਾਂ ਪਾ ਕੇ ਕਾਮਯਾਬ ਕੀਤਾ ਜਾਵੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਦੀਪ ਸਿੱਧੂ ਦੇ ਵਿਛੋੜੇ ਤੋਂ ਬਾਅਦ ਭਾਈ ਅੰਮ੍ਰਿਤਪਾਲ ਸਿੰਘ ਨੇ ਦੁਬਈ ਤੋਂ ਪੰਜਾਬ ਆ ਕੇ ਸਿੱਖੀ ਦੇ ਪ੍ਰਚਾਰ ਦੀ ਗੱਲ ਕੀਤੀ, ਨੌਜਵਾਨਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾਇਆ ਅਤੇ ਨਸ਼ਿਆਂ ਤੇ ਪਤਿਤਪੁਣੇ ਤੋਂ ਹਟਾਇਆ ਅਤੇ ਖਾਲਿਸਤਾਨ ਦਾ ਸੰਘਰਸ਼ ਬੁਲੰਦ ਕੀਤਾ ਜਿਸ ਨੂੰ ਸਰਕਾਰ ਨੇ ਐਨ.ਐਸ.ਏ. ਅਧੀਨ ਡਿਬਰੂਗੜ੍ਹ ਦੀ ਜੇਲ੍ਹ ਵਿੱਚ ਸਾਥੀਆਂ ਸਮੇਤ ਨਜ਼ਰਬੰਦ ਕੀਤਾ ਹੋਇਆ ਹੈ। ਉਹਨਾਂ ਦੀ ਰਿਹਾਈ ਅਤੇ ਸਿੱਖ ਕੌਮ ਦੀ ਚੜ੍ਹਦੀ ਕਲਾ ਲਈ ਹਲਕਾ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਜਤਾਇਆ ਜਾਵੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਪਿਛਲੇ ਸਾਲਾਂ ਵਿੱਚ ਲਖਬੀਰ ਸਿੰਘ ਲੱਖਾ ਸਿਧਾਣਾ ਨੇ ਪੰਜਾਬੀ ਬੋਲੀ ਦਾ ਸਤਿਕਾਰ ਬਹਾਲ ਰੱਖਣ ਵਿੱਚ ਜੋਰਦਾਰ ਸੰਘਰਸ਼ ਕੀਤਾ ਹੈ, ਲੱਖੇ ਸਿਧਾਣੇ ਦੀ ਬਠਿੰਡੇ ਤੋਂ ਜਿੱਤ ਯਕੀਨੀ ਬਣਾਈ ਜਾਵੇ ਅਤੇ ਸਿੱਖ ਕੌਮ ਦੇ ਗਦਾਰ ਬਾਦਲਾਂ ਨੂੰ ਮੂੰਹ ਨਾ ਲਾਇਆ ਜਾਵੇ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ. ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਭਾਈ ਇਮਾਨ ਸਿੰਘ ਮਾਨ ਦੀ ਜਿੱਤ ਯਕੀਨੀ ਬਣਾਈ ਜਾਵੇ ਤਾਂ ਜੋ ਉਹ ਗੁਰੂ ਨਗਰੀ ਦੀ ਪਵਿੱਤਰਤਾ ਅਤੇ ਸੁੰਦਰਤਾ ਨੂੰ ਬਹਾਲ ਕਰਵਾਉਣ। ਫੈਡਰੇਸ਼ਨ ਨੇ ਪਟਿਆਲਾ ਤੋਂ ਪ੍ਰੋਫੈਸਰ ਮਹਿੰਦਰਪਾਲ ਸਿੰਘ, ਗੁਰਦਾਸਪੁਰ ਤੋਂ ਗੁਰਿੰਦਰ ਸਿੰਘ ਬਾਜਵਾ, ਹੁਸ਼ਿਆਰਪੁਰ ਤੋਂ ਜਸਵੰਤ ਸਿੰਘ ਫ਼ੌਜੀ ਹੋਰ ਪੰਥਕ ਉਮੀਦਵਾਰਾਂ ਦੀ ਹਮਾਇਤ ਕੀਤੀ। ਉਹਨਾਂ ਕਿਹਾ ਕਿ ਸਾਡੀਆਂ ਪੰਥ ਅਤੇ ਪੰਜਾਬ ਦੀਆਂ ਸੰਸਥਾਵਾਂ ਦੇ ਉੱਤੇ ਸਿਆਸਤਦਾਨਾਂ ਦਾ ਕਬਜ਼ਾ ਹੋ ਚੁੱਕਾ ਹੈ, ਇਹਨਾਂ ਸੰਸਥਾਵਾਂ ਦਾ ਵਕਾਰ ਅਤੇ ਸ਼ਾਨ ਬਹਾਲ ਕਰਨ ਦੇ ਲਈ ਪੰਥਕ ਧਿਰਾਂ ਨੂੰ ਰਾਜਸੀ ਸ਼ਕਤੀ ਦੀ ਲੋੜ ਹੈ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?