ਟਾਂਡਾ ਉੜਮੁੜ 18 ਜੂਨ ( ਤਾਜੀਮਨੂਰ ਕੌਰ ) ਅੱਜ, ਸ਼੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ., ਡੀ.ਆਈ.ਜੀ. ਜਲੰਧਰ ਰੇਂਜ ਨੇ ਸਵੇਰੇ ਦੇ ਸਮੇਂ ਥਾਣਾ ਟਾਂਡਾ, ਹੁਸ਼ਿਆਰਪੁਰ ਦਾ ਅਚਾਨਕ ਨਿਰੀਖਣ ਕੀਤਾ। ਇਸ ਅਚਾਨਕ ਦੌਰੇ ਦਾ ਮੁੱਖ ਮਕਸਦ ਪੰਜਾਬ ਪੁਲਿਸ ਦੇ ਫਰਜ਼ ਪ੍ਰੋਟੋਕਾਲ ਦੀ ਕੜੀ ਪਾਲਣਾ ਨੂੰ ਯਕੀਨੀ ਬਣਾਉਣਾ ਸੀ।ਦੌਰੇ ਦੌਰਾਨ ਇਹ ਨੋਟ ਕੀਤਾ ਗਿਆ ਕਿ ਥਾਣੇ ਵਿਚ ਸਿਰਫ਼ ਸਹਾਇਕ ਮੁਨਸ਼ੀ ਹੀ ਬਿਨਾਂ ਹਥਿਆਰ ਦੇ ਮੌਜੂਦ ਸੀ। ਦੂਜਾ, ਸਵੇਰੇ ਲਈ ਨਿਧਾਰਤ ਰੋਲ ਕਾਲ ਥਾਣੇ ਵਲੋਂ ਲਾਗੂ ਨਹੀਂ ਕੀਤੀ ਗਈ ਸੀ, ਜੋ ਕਿ ਸੀਨੀਅਰ ਅਫਸਰਾਂ ਦੇ ਨਿਰਦੇਸ਼ਾਂ ਦੀ ਸਿੱਧੀ ਉਲੰਘਣਾ ਹੈ। ਐਸ.ਐਚ.ਓ. ਥਾਣਾ ਟਾਂਡਾ ਆਪਣੇ ਨਿਵਾਸ ਸਥਾਨਾਂ ਵਿਚ ਸੌ ਰਹੇ ਸਨ। ਬਾਕੀ ਰਹਿੰਦੀ ਪੁਲਿਸ ਫੋਰਸ ਥਾਣੇ ਵਿਚ ਸਵੇਰੇ ਦੇ ਦਰਮਿਆਨ ਪਹੁੰਚੀ, ਜੋ ਕਿ ਡੀ.ਆਈ.ਜੀ. ਦੇ ਦੌਰੇ ਤੋਂ 1 ਘੰਟਾ 45 ਮਿੰਟ ਬਾਅਦ ਸੀ, ਜਿਸ ਨਾਲ ਥਾਣੇ ਵਿਚ ਸੁਰੱਖਿਆ ਦੀ ਕਮੀ ਅਤੇ ਸੰਭਾਵਿਤ ਖਤਰੇ ਦਾ ਪਤਾ ਲੱਗਦਾ ਹੈ। ਡਿਊਟੀ ਵਿਚ ਲਾਪਰਵਾਹੀ ਅਤੇ ਨਿਗਰਾਨੀ ਦੀ ਘਾਟ ਕਾਰਨ ਐਸ.ਐਚ.ਓ. ਟਾਂਡਾ, ਐਸ.ਆਈ. ਰਮਨ ਕੁਮਾਰ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਭੇਜਿਆ ਗਿਆ।
ਅੱਜ ਜਲੰਧਰ ਚ ਪੁਲੀਸ ਕਮਿਸ਼ਨਰ ਨੇ ਜਲੰਧਰ ਦੇ ਸਾਰੇ ਪੁਲੀਸ ਸਟੇਸ਼ਨਾਂ ਦਾ ਦੌਰਾ ਕੀਤਾ
ਗੱਲਬਾਤ ਦੌਰਾਨ ਜਲੰਧਰ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਅੱਜ ਜਲੰਧਰ ਦੇ ਸਾਰੇ ਪੁਲੀਸ ਸਟੇਸ਼ਨਾਂ ਦਾ ਦੌਰਾ ਕਰ ਰਿਹਾ ਹਾਂ ਇਹ ਰੁਟੀਨ ਚੈਕਿੰਗ ਹੈ ਜਿਸ ਚ ਕਰਾਇਮ ਡਾਇਰੀ ਅਤੇ ਹੋਏ ਕਈ ਚੀਜਾ ਥਾਣੇ ਦੀਆ ਦੇਖਿਆ ਜਾਂਦੀਆ ਹਨ ਉਹਨਾਂ ਨੇ ਕਿਹਾ ਕਿ ਇਸ ਰੁਟੀਨ ਚੈਕਿੰਗ ਨਾਲ ਸਾਨੂੰ ਪਤਾ ਲਗਦਾ ਰਹਿੰਦਾ ਹੈ ਕਿ ਕਿਸੇ ਥਾਣੇ ਚ ਕਿ ਸਮੱਸਿਆ ਹੈ ਜਿਸ ਨੂੰ ਦੇਖ ਕੇ ਸੁਲਝਾਇਆ ਜਾਵੇ ਉਥੇ ਹੀ ਉਹਨਾਂ ਨੇ ਸਾਰੇ ਥਾਣਿਆ ਨੂੰ ਇਹ ਹਿਦਾਇਤਾਂ ਦਿੱਤੀਆ ਹਨ ਕਿ ਉਹ ਸਾਫ ਸਫ਼ਾਈ ਦਾ ਧਿਆਨ ਰੱਖਣ ਤੇ ਉਥੇ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਜਲੰਧਰ ਦਾ ਮਾਡਲ ਟਾਊਨ ਥਾਣੇ ਨੂੰ ਨਵਾ ਬਣਾਇਆ ਜਾਵੇਗਾ
Author: Gurbhej Singh Anandpuri
ਮੁੱਖ ਸੰਪਾਦਕ