ਜਰਮਨੀ 19 ਜੁਲਾਈ ( ਹਰਭਾਗ ਸਿੰਘ ਅਨੰਦਪੁਰੀ ) ਜਰਮਨੀ ਦੀਆਂ ਪੰਥਕ ਜਥੇਬੰਦੀਆਂ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਗੁਰਮੀਤ ਸਿੰਘ ਖਨਿਆਣ, ਬੱਬਰ ਖਾਲਸਾ ਜਰਮਨੀ ਦੇ ਮੁਖੀ ਭਾਈ ਰੇਸ਼ਮ ਸਿੰਘ ਬੱਬਰ, ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਜਰਮਨੀ ਦੇ ਪ੍ਰਧਾਨ ਭਾਈ ਲਖਵਿੰਦਰ ਸਿੰਘ ਮੱਲ੍ਹੀ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਰਮਨੀ ਦੇ ਪ੍ਰਧਾਨ ਭਾਈ ਹੀਰਾ ਸਿੰਘ ਮੱਤੇਵਾਲ ਨੇ ਰੋਜ਼ਾਨਾ ‘ਪਹਿਰੇਦਾਰ’ ਅਖ਼ਬਾਰ ਦੇ ਮੁੱਖ ਸੰਪਾਦਕ ਸਰਦਾਰ ਜਸਪਾਲ ਸਿੰਘ ਹੇਰਾਂ ਦੇ ਅਕਾਲ ਚਲਾਣਾ ਕਰ ਜਾਣ ਤੇ ਵੱਡੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਸਰਦਾਰ ਜਸਪਾਲ ਸਿੰਘ ਹੇਰਾਂ ਨੇ ਤਾਅ ਜ਼ਿੰਦਗੀ ਭਰ ਤੰਗੀਆਂ ਤੁਰਸ਼ੀਆਂ ਨਾਲ ਜੂਝਦਿਆਂ ਹੋਇਆ ਕਲਮ ਰਾਹੀਂ ਸਿੱਖ ਪੰਥ ਦੀ ਆਵਾਜ਼ ਨੂੰ ਬੁਲੰਦ ਰੱਖਿਆ। ਉਨ੍ਹਾਂ ਦਾ ਨਿਸ਼ਾਨਾ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਹੀ ਰਿਹਾ। ਲੰਬੇ ਸਮੇਂ ਦੀ ਬਿਮਾਰ ਦੌਰਾਨ ਸਿੱਖ ਪੰਥ ਦੇ ਹਰ ਮੁੱਦੇ ਨੂੰ ਬੇਬਾਕੀ ਨਾਲ ਆਪਣੀ ਕਲਮ ਨਾਲ ਉਭਾਰਿਆ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਸਰਦਾਰ ਹੇਰਾਂ ਦੇ ਅਕਾਲ ਚਲਾਣਾ ਕਰ ਜਾਣ ਨਾਲ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਸੀਂ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
Author: Gurbhej Singh Anandpuri
ਮੁੱਖ ਸੰਪਾਦਕ