ਖਾਲੜਾ 31 ਜੁਲਾਈ ( ਦਿਲਬਾਗ ਸਿੰਘ ਧਾਰੀਵਾਲ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤ ਪ੍ਰਚਾਰ ਸੁਸਾਇਟੀ ਦਸਤੂਰ ਇਹ ਦਸਤਾਰ ਲਹਿਰ ਵੱਲੋਂ ਦੇਸ਼ਾਂ ਵਿਦੇਸ਼ਾਂ ਵਿੱਚ ਵੱਸ ਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਨੂੰ ਇਹ ਅਪੀਲ ਕੀਤੀ ਗਈ ਕਿ ਉਹ ਪੰਜਾਬ ਵਿੱਚ ਵੱਸਦੇ ਆਪਣੇ ਸਾਕ ਸਬੰਧੀਆਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਉਣ ਦੇ ਲਈ ਪ੍ਰੇਰਤ ਕਰਨ। ਇਨਾ ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ ਵਾਈਸ ਕਨਵੀਨਰ , ਭਾਈ ਹਰਜੀਤ ਸਿੰਘ ਆਸਟਰੇਲੀਆ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਹਰਚਰਨ ਸਿੰਘ ਉਬੋਕੇ, ਜੋਨਲ ਇਨਚਾਰਜ ਭਿੱਖੀਵਿੰਡ ਭਾਈ ਗੁਰਜੰਟ ਸਿੰਘ ਭਾਈ ਸੁਖਵਿੰਦਰ ਸਿੰਘ ਖਾਲੜਾ ਅਤੇ ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ ਨੇ ਖਾਲੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਲਈ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਬਾਰ ਬਾਰ ਮਿਤੀ ਵਧਾਈ ਜਾ ਰਹੀ ਹੈ ਜੋ ਕਿ ਸਾਡੇ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ। ਇੱਕ ਪਾਸੇ ਅਸੀਂ ਚਾਹੁੰਦੇ ਹਾਂ ਕਿ ਪੰਥ ਦੀ ਸਿਰਮੋਰ ਸੰਸਥਾ ਵਿੱਚ ਕੌਮ ਪ੍ਰਸਤ ਗੁਰੂ ਗ੍ਰੰਥ ਅਤੇ ਪੰਥ ਦੇ ਸਿਧਾਂਤਾਂ ਨੂੰ ਸਮਰਪਿਤ ਭਾਵਨਾ ਵਾਲੇ ਮੈਂਬਰ ਚੁਣ ਕੇ ਜਾਨ ਔਰ ਦੂਸਰੇ ਪਾਸੇ ਜਿਵੇਂ ਅਸੀਂ ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਵਿੱਚ ਅਣਗਹਿਲੀ ਕਰ ਰਹੇ ਹਾਂ ਉਸ ਨੂੰ ਵੇਖ ਕੇ ਲੱਗਦਾ ਨਹੀਂ ਕਿ ਅਸੀਂ ਵਾਕੀ ਹੀ ਆਪਣੀ ਸਰਮੋਰ ਸੰਸਥਾ ਵਿੱਚ ਸੁਧਾਰ ਲਈ ਵਚਨਬੰਦ ਹਾਂ। ਉਹਨਾਂ ਨੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਵੱਸਦੀਆਂ ਸਿੱਖ ਸੰਗਤਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਆਪਣੇ ਪਿੰਡਾਂ ਦੀ ਜਿੰਮੇਵਾਰੀ ਚੁੱਕ ਕੇ ਸਭ ਤੋਂ ਪਹਿਲਾਂ 16 ਸਤੰਬਰ ਤੋਂ ਪਹਿਲਾਂ ਪਹਿਲਾਂ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਫਾਰਮ ਭਰ ਕੇ ਜਮਾ ਕਰਵਾਉਣ। ਇਸ ਵਕਤ ਸੁਸਾਇਟੀ ਦੇ ਸਮੂਹ ਸੱਜਣਾ ਦੇ ਵੱਲੋਂ ਪੱਤਰਕਾਰ ਗੁਰਪ੍ਰੀਤ ਸਿੰਘ ਸੈਡੀ ਜਿਨਾਂ ਦਾ ਪਿਛਲੇ ਦਿਨੀਂ ਅਪਰੇਸ਼ਨ ਹੋਇਆ ਉਹਨਾਂ ਦਾ ਹਾਲ ਚਾਲ ਪੁੱਛਿਆ ਅਤੇ ਸਿਹਤਯਾਬੀ ਲਈ ਵਾਹਿਗੁਰੂ ਜੀ ਦੇ ਅੱਗੇ ਅਰਦਾਸ ਬੇਨਤੀ ਕੀਤੀ, ਇਸ ਮੌਕੇ ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ, ਦਸਤਾਰ ਕੋਆਰਡੀਨੇਟਰ ਹਰਜੀਤ ਸਿੰਘ ਲਹਿਰੀ, ਹਰਪ੍ਰੀਤ ਸਿੰਘ ਪੱਟੀ, ਵਾਇਸ ਕੋਆਰਡੀਨੇਟਰ ਅਕਾਸ਼ਦੀਪ ਸਿੰਘ, ਜਗਦੀਸ਼ ਸਿੰਘ ਭਿੱਖੀਵਿੰਡ, ਸਾਜਨ ਪ੍ਰੀਤ ਸਿੰਘ, ਬਲਰਾਜ ਸਿੰਘ ਕੱਦ ਗਿੱਲ, ਜਗਤਾਰ ਸਿੰਘ ਖਾਲੜਾ , ਦਿਲਬਾਗ ਸਿੰਘ ਡੱਲ ਆਦਿ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ