112 Views
ਅੰਮ੍ਰਿਤਸਰ 3 ਅਗਸਤ 2024 -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਵਿਚ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ। ਇਸ ਦੌਰਾਨ ਇਕ ਮੁਲਾਜ਼ਮ ਵਲੋਂ ਦੂਜੇ ਮੁਲਾਜ਼ਮ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਐੱਸ. ਜੀ. ਪੀ. ਸੀ ਦੇ ਧਰਮ ਪ੍ਰਚਾਰ ਦੇ ਮੁਲਾਜ਼ਮ ਸੁਖਬੀਰ ਸਿੰਘ ਨੇ ਅਕਾਊਂਟ ਬ੍ਰਾਂਚ ਦੇ ਸੇਵਾਦਾਰ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਜਿਸ ਵਿਚ ਉਸ ਦੀ ਮੌਤ ਹੋ ਗਈ। ਸੂਤਰਾਂ ਮੁਤਾਬਕ ਖਾਣਾ ਖਾਂਦੇ ਸਮੇਂ ਕਿਸੇ ਗੱਲ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ।
ਇਹ ਝਗੜਾ ਇੰਨਾ ਵੱਧ ਗਿਆ ਕਿ ਸੁਖਬੀਰ ਸਿੰਘ ਨੇ ਦਰਬਾਰਾ ਸਿੰਘ ‘ਤੇ ਤਲਵਾਰ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ, ਜਿਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਸੂਤਰਾਂ ਮੁਤਾਬਕ ਦਰਬਾਰਾ ਸਿੰਘ ਦੀ ਮੌਤ ਹੋ ਗਈ ਹੈ।
Author: Gurbhej Singh Anandpuri
ਮੁੱਖ ਸੰਪਾਦਕ