42 Views
ਮੋਹਾਲੀ 12ਅਗਸਤ ( ਤਾਜੀਮਨੂਰ ਕੌਰ ) 8 ਕਾਲਜਾਂ ਨੂੰ ਖੁਦਮੁਖਤਿਆਰ ਕਾਲਜ ਬਣਾਉਣ ‘ਤੇ ਐਨ.ਐਸ.ਯੂ.ਆਈ. ਪੰਜਾਬ ਦੇ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਵਲੋਂ ਵਿਦਿਆਰਥੀਆਂ ਸਮੇਤ ਮੋਹਾਲੀ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਨੂੰ ਮੰਗ-ਪੱਤਰ ਸੌਂਪਿਆ ਗਿਆ। ਈਸ਼ਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਕਾਲਜਾਂ ਨੂੰ ਖੁਦਮੁਖਤਿਆਰ ਬਣਾਉਣ ਦੇ ਨਾਲ ਕਾਲਜ ਬਾਹਰੋਂ ਸਰਕਾਰੀ ਹੋਣਗੇ ਪਰ ਅੰਦਰੋਂ ਪ੍ਰਾਈਵੇਟ ਹੋਣਗੇ। ਇਹ ਕਾਲਜ ਹੋਣ ਨਾਲ ਵਿਦਿਆਰਥੀਆਂ ਦੀ ਫੀਸ ਵਧਾਉਣ ਦੀ ਪਾਵਰ ਪ੍ਰਿੰਸੀਪਲ ਕੋਲ ਚੱਲੀ ਜਾਵੇਗੀ। ਪ੍ਰਿੰਸੀਪਲ ਆਪਣੇ ਮੁਤਾਬਕ ਵਿਦਿਆਰਥੀਆਂ ਦੀ ਫੀਸ ਵਿਚ ਵਾਧਾ ਕਰੇਗਾ। ਪਹਿਲਾਂ ਇਹ ਸਰਕਾਰਾਂ ਖੇਤੀ ਨੂੰ ਪ੍ਰਾਈਵੇਟ ਕਰਨ ਦੀ ਕੋਸ਼ਿਸ਼ ਕਰ ਰਹੀਆਂ ਸਨ ਪਰ ਹੁਣ ਇਹ ਕਾਲਜਾਂ ਨੂੰ ਪ੍ਰਾਈਵੇਟ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਸਰਕਾਰ ਨੂੰ ਅਸੀਂ 31 ਅਗਸਤ ਤੱਕ ਦਾ ਅਲਟੀਮੇਟਮ ਦਿੰਦੇ ਹਾਂ, ਇਸ ਤੋਂ ਬਾਅਦ ਅਸੀਂ ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਇਕ ਧਰਨਾ ਸ਼ੁਰੂ ਕਰਾਂਗੇ।
Author: Gurbhej Singh Anandpuri
ਮੁੱਖ ਸੰਪਾਦਕ