59 Views
ਚੰਡੀਗੜ 12 ਅਗਸਤ ( ਤਾਜੀਮਨੂਰ ਕੌਰ ) ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਗੌਰਵ ਲੂਥਰਾ ਨੇ ਪਿਛਲੇ ਮਹੀਨੇ ਚੰਨੀ ਖਿਲਾਫ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੋਣ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਦੀ ਲੋਕ ਸਭਾ ਚੋਣ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਮਾਮਲੇ ਦੀ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਈ, ਜਿਸ ਤੋਂ ਬਾਅਦ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੂੰ ਮੁੜ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਹੁਣ 30 ਸਤੰਬਰ ਨੂੰ ਹੋਵੇਗੀ। ਗੌਰਵ ਲੂਥਰਾ ਨੇ ਚਰਨਜੀਤ ਸਿੰਘ ਚੰਨੀ ਉਤੇ ਚੋਣਾਂ ਦੌਰਾਨ ਇਲੈਕਸ਼ਨ ਕਮੀਸ਼ਨ ਦੀ ਗਾਈਡਲਾਈਜ਼ ਤੋਂ ਬਾਹਰ ਹੋ ਕੇ ਜ਼ਰੂਰਤ ਤੋਂ ਵੱਧ ਖਰਚਾ ਕਰਨ ਦੇ ਦੋਸ਼ ਲਗਾਏ ਹਨ।
Author: Gurbhej Singh Anandpuri
ਮੁੱਖ ਸੰਪਾਦਕ