47 Views
ਅੰਮ੍ਰਿਤਸਰ, 26 ਅਗਸਤ ( ਨਜ਼ਰਾਨਾ ਨਿਊਜ ਨੈੱਟਵਰਕ )- ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਆਗੂਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਸਕੱਤਰੇਤ ਵਿਖੇ ਮੰਗ ਪੱਤਰ ਦੇ ਕੇ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਨਾ ਲਾਏ ਜਾਣ ਦੀ ਮੰਗ ਕੀਤੀ ਹੈ। ਫੈਡਰੇਸ਼ਨ ਦੇ ਸਾਬਕਾ ਆਗੂ ਤਜਿੰਦਰ ਪਾਲ ਸਿੰਘ ਟਿਮਾ, ਡਾ. ਭਗਵਾਨ ਸਿੰਘ, ਸਵਰਨ ਸਿੰਘ ਖ਼ਾਲਸਾ, ਪ੍ਰੋਫੈਸਰ ਕੁਲਬੀਰ ਸਿੰਘ, ਰਣਜੀਤ ਸਿੰਘ ਰਾਣਾ ਅਤੇ ਉਪਕਾਰ ਸਿੰਘ ਸੰਧੂ ਆਦਿ ਆਗੂਆਂ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਤੇ ਭਾਈ ਹਰਦੀਪ ਸਿੰਘ ਨਿੱਝਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਏ ਜਾਣ ਦੀ ਗੱਲ ਕਰਨਾ ਸ਼ਲਾਘਾਯੋਗ ਹੈ ਪਰ ਉਕਤ ਵਿਵਾਦਤ ਵਿਅਕਤੀ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਨਹੀਂ ਲਗਾਈ ਜਾਣੀ ਚਾਹੀਦੀ।
Author: Gurbhej Singh Anandpuri
ਮੁੱਖ ਸੰਪਾਦਕ