Home » ਧਾਰਮਿਕ » ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਭਰਵੀਂ ਮੀਟਿੰਗ ਹੋਈ

ਸ਼ਤਾਬਦੀ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਭਰਵੀਂ ਮੀਟਿੰਗ ਹੋਈ

106 Views

 

ਸਰਦਾਰ ਰਜਿੰਦਰ ਸਿੰਘ ਮਹਿਤਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਵਿਸ਼ੇਸ਼ ਤੌਰ ਤੇ ਪਹੁੰਚੇ 

ਤਰਨ ਤਾਰਨ  27 ਅਗਸਤ  ( ਤਾਜੀਮਨੂਰ ਕੌਰ ) ਸ੍ਰੀ ਗੁਰੂ ਅਮਰ ਦਾਸ ਜੀ ਦੇ 450 ਸਾਲਾ ਜੋਤੀ ਜੋਤ ਸਮਾਉਣ ਦੇ ਪੁਰਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਪੁਰਬ ਨੂੰ ਸਮਰਪਿਤ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਜੋ ਸ਼ਤਾਬਦੀ ਦੇ ਸਬੰਧ ਵਿੱਚ 16 17 ਤੇ 18 ਸਤੰਬਰ ਨੂੰ ਗੁਰਮਤ ਸਮਾਗਮ ਕੀਤੇ ਜਾ ਰਹੇ ਹਨ ਉਸੇ ਲੜੀ ਤਹਿਤ ਮਿਤੀ 6 ਸਤੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਲੁਹਾਰ ਵਿਖੇ ਵੱਡੇ ਪੱਧਰ ਤੇ ਗੁਰਮਤ ਸਮਾਗਮ ਹੋ ਰਹੇ ਹਨ। ਅਤੇ 7 ਸਤੰਬਰ ਨੂੰ ਗੁਰਦੁਆਰਾ ਚੋਹਲਾ ਸਾਹਿਬ ਪਾਤਸ਼ਾਹੀ ਪੰਜਵੀਂ ਤੋਂ ਸ਼੍ਰੀ ਗੋਇੰਦਵਾਲ ਸਾਹਿਬ ਤੱਕ ਇੱਕ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।

ਇਸ ਸਬੰਧ ਵਿੱਚ ਇਲਾਕੇ ਭਰ ਦੀ ਸੰਗਤ ਦੀ ਇੱਕ ਭਰਵੀ ਮੀਟਿੰਗ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਰਜਿੰਦਰ ਸਿੰਘ ਮਹਿਤਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸਰਦਾਰ ਬਲਵਿੰਦਰ ਸਿੰਘ ਕਾਹਲਵਾਂ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ਉਨਾਂ ਨੇ ਦੱਸਿਆ ਕਿ 6 ਸਤੰਬਰ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਹੋ ਰਹੇ ਗੁਰਮਤ ਸਮਾਗਮ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦੇ ਹਜੂਰੀ ਰਾਗੀ ਜਥੇ ਪੰਥ ਪ੍ਰਸਿੱਧ ਢਾਡੀ ਜਥੇ ਅਤੇ ਸਿੰਘ ਸਾਹਿਬਾਨ ਹਾਜ਼ਰੀ ਭਰਨਗੇ ਸੋ ਇਹ ਸਮਾਗਮ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਹੋਵੇਗਾ ਇਲਾਕੇ ਭਰ ਦੀਆਂ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦੀ ਬੇਨਤੀ ਕੀਤੀ ਗਈ

ਇਸ ਮੀਟਿੰਗ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਮੈਂਬਰ ਸਰਦਾਰ ਗੁਰਬਚਨ ਸਿੰਘ ਕਰਮੂਵਾਲਾ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਗੁਰਿੰਦਰ ਸਿੰਘ ਟੋਨੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਹੈਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸਰਦਾਰ ਸੁਖਵਰਸ਼ ਸਿੰਘ ਪੰਨੂ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸੰਤ ਬਾਬਾ ਲੱਖਾ ਸਿੰਘ ਕੋਟਾ ਵਾਲਿਆਂ ਦੀ ਕਾਰ ਸੇਵਾ ਚੱਲ ਰਹੀ ਹੈ ਸੋ ਉਹਨਾਂ ਦੇ ਜਥੇਦਾਰ ਬਾਬਾ ਕੁਲਵਿੰਦਰ ਸਿੰਘ ਜੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਕੇ ਲੰਗਰ ਅਤੁੱਟ ਵਰਤਣਗੇ ਇਸ ਮੌਕੇ ਆਸ ਪਾਸ ਦੇ ਪਿੰਡਾਂ ਦੇ ਮੋਹਤਬਾਰ ਸੱਜਣ ਹਾਜ਼ਰ ਸਨ ਬਾਬਾ ਮਹਿਤਾ ਕਾਲੂ ਸੇਵਾ ਸੁਸਾਇਟੀ ਦੇ ਨੌਜਵਾਨ ਵੀ ਹਾਜ਼ਰ ਸਨ ਸੋ ਇਲਾਕੇ ਭਰ ਦੀ ਸੰਗਤ ਨੇ ਇਹਨਾਂ ਸਮਾਗਮਾਂ ਵਿੱਚ ਆਪਣੀਆਂ ਵਡਮੁੱਲੀਆਂ ਸੇਵਾਵਾਂ ਦੇਣ ਦਾ ਭਰੋਸਾ ਪ੍ਰਗਟ ਕੀਤਾ ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਸਰਦਾਰ ਕਰਤਾਰ ਸਿੰਘ ਚੋਹਲਾ ਸਾਹਿਬ ਅਤੇ ਢਾਡੀ ਕਵੀਸ਼ਰ ਤੇ ਪ੍ਰਚਾਰਕ ਸਾਹਿਬਾਨ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

One Comment

  1. Hello, Jack speaking. I’ve bookmarked your site and make it a habit to check in daily. The information is top-notch, and I appreciate your efforts.

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?