ਖਡੂਰ ਸਾਹਿਬ 7 ਸਤੰਬਰ ( ਨਜ਼ਰਾਨਾ ਨਿਊਜ ਨੈੱਟਵਰਕ ) ਲੋਕਲ ਗੁਃ ਪ੍ਰਬੰਧਕ ਕਮੇਟੀ ਸ੍ਰੀ ਦਰਬਾਰ ਸਾਹਿਬ ਖਡੂਰ ਸਾਹਿਬ ਜਿਲਾ ਤਰਨ ਤਾਰਨ ਸਾਹਿਬ ਵੱਲੋਂ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਪੁਰਬ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰ ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਮਿਤੀ 1 ਸਤੰਬਰ ਤੋਂ 7 ਸਤੰਬਰ ਤੱਕ ਕਰਵਾਇਆ ਗਿਆ ਜਿਸ ਵਿੱਚ ਗਿਆਨੀ ਹਰਜੀਤ ਸਿੰਘ ਆਸਟਰੇਲੀਆ ਵਾਲੇ ( ਵਿਦਿਆਰਥੀ ਸਿੱਖ ਮਿਸ਼ਨਰੀ ਕਾਲਜ ਅਨੰਦਪੁਰ ਸਾਹਿਬ ) ਵੱਲੋਂ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਦੀਵਾਨਾਂ ਵਿੱਚ ਭੱਟ ਸਹਿਬਾਨ ਦੁਆਰਾ ਗੁਰੂ ਅਮਰਦਾਸ ਜੀ ਦੀ ਉਸਤਤ ਵਿੱਚ ਉਚਾਰਨ ਕੀਤੇ ਗਏ ਸਵੱਈਆਂ ਦੀ ਲੜੀਵਾਰ ਵਿਆਖਿਆ ਕੀਤੀ ਗਈ ਅਤੇ ਸੰਗਤ ਨੂੰ ਸ਼ਬਦ ਗੁਰੂ ਦੁਆਰਾ ਅਕਾਲ ਪੁਰਖ ਵਾਹਿਗੁਰੂ ਨਾਲ ਜੋੜਿਆ ਗਿਆ ।ਇਹਨਾਂ ਸਮਾਗਮਾਂ ਵਿੱਚ ਰੋਜ਼ਾਨਾ ਹੀ ਇਲਾਕੇ ਦੀਆਂ ਸੰਗਤਾਂ ਨੇ ਬਹੁਤ ਉਤਸ਼ਾਹ ਨਾਲ ਹਾਜ਼ਰੀ ਭਰੀ ਅਤੇ ਗੁਰੂ ਉਸਤਤ ਸਰਵਣ ਕੀਤੀ ਗਈ ।
ਇਹਨਾਂ ਸਾਰੇ ਸਮਾਗਮਾਂ ਨੂੰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਸ੍ਰ ਗੱਜਣ ਸਿੰਘ ਅਤੇ ਮੈਨੇਜਰ ਸ੍ਰ ਪਰਮਜੀਤ ਸਿੰਘ ਬਾਣੀਆ ਵਲੋਂ ਬਾਕੀ ਲੋਕਲ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਫਲਤਾ ਪੂਰਵਕ ਕਰਵਾਇਆ ਗਿਆ । 07 ਸਤੰਬਰ ਸ਼ਾਮ ਨੂੰ ਸਮਾਪਤੀ ਸਮੇਂ ਗਿਆਨੀ ਹਰਜੀਤ ਸਿੰਘ ਆਸਟ੍ਰੇਲੀਆ ਨੂੰ ਸਨਮਾਨਿਤ ਕੀਤਾ ਗਿਆ । ਗਿਆਨੀ ਜੀ ਵੱਲੋਂ ਕੀਤੀ ਵੀਚਾਰ ਦੀ ਸੰਗਤਾਂ ਵੱਲੋਂ ਰਪੂਰ ਸ਼ਲਾਘਾ ਕੀਤੀ ਗਈ । ਸਮਾਗਮਾਂ ਦੀ ਸਮਾਪਤੀ ਉਪਰੰਤ ਗਿਆਨੀ ਹਰਜੀਤ ਸਿੰਘ ਵੱਲੋਂ ਇਲਾਕੇ ਦੀਆਂ ਸੰਗਥਾਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਸੰਗਤਾਂ ਨੂੰ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਹੋ ਸ਼ਤਾਬਦੀ ਸਮਾਗਮਾਂ ਵਿੱਚ ਵੱਧ ਚੜ ਕੇ ਹਾਜ਼ਰੀ ਭਰਨ ਦੀ ਪ੍ਰੇਰਨਾ ਕੀਤੀ ਗਈ ।
Author: Gurbhej Singh Anandpuri
ਮੁੱਖ ਸੰਪਾਦਕ