ਕਰਮੋਨਾ 11 ਸਤੰਬਰ ( ਹਰਪ੍ਰੀਤ ਸਿੰਘ ਪ੍ਰਵਾਨਾ ) ਇਟਲੀ ਭਰ ਵਿੱਚ ਜਿਨ੍ਹਾਂ ਭਾਰਤੀਆਂ ਨੇ ਵੀ ਹੋਈਆਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਦੇਸ਼ ਅਤੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਕੀਤਾ ਅਤੇ ਭਾਈਚਾਰੇ ਦੀਆਂ ਦਰਪੇਸ਼ ਮੁਸ਼ਕਿਲਾਂ, ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਭਾਰਤੀਆਂ ਦੀ ਆਵਾਜ਼ ਬਣ ਮਸੱਲਿਆਂ ਨੂੰ ਉਪੱਰ ਤੱਕ ਲੈਕੇ ਜਾ ਰਹੇ ਹਨ ਉਨ੍ਹਾਂ ਸਭ ਨਗਰ ਕੌਂਸਲ ਮੈਂਬਰਾਂ ਦਾ ਧਰਮ ਪ੍ਰਚਾਰ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਜਿੱਥੇ ਧੰਨਵਾਦ ਕੀਤਾ ਜਾਵੇਗਾ, ਉੱਥੇ ਉਨ੍ਹਾਂ ਦਾ 14 ਸਤੰਬਰ ਦਿਨ ਸ਼ਨੀਵਾਰ ਨੂੰ ਕਿਰਮੋਨਾ ਵਿਖੇ ਸੰਸਥਾ ਵੱਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀਓ ਦੇ ਪਹਿਲੇ ਪ੍ਰਕਾਸ਼ ਦਿਵਸ ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ। ਨਜ਼ਰਾਨਾ ਨਿਊਜ ਨੂੰ ਇਹ ਜਾਣਕਾਰੀ ਦੇਂਦਿਆਂ ਕਲਤੂਰਾ ਸਿੱਖ ਇਟਲੀ ਦੇ ਆਗੂਆਂ ਨੇ ਦਿੰਦਿਆਂ ਕਿਹਾ ਕਿ ਉਹ ਆਪਣੇ ਵੱਲੋਂ ਇਟਲੀ ਦੇ ਕਿਸੇ ਵੀ ਇਲਾਕੇ ਵਿੱਚੋਂ ਨਗਰ ਕੌਂਸਲ ਚੋਣਾਂ ਦੌਰਾਨ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਭਾਈਚਾਰੇ ਦੀ ਸੇਵਾ ਕਰਨ ਵਾਲੇ ਭਾਰਤੀ ਮੂਲ ਦੇ ਬਣੇ ਨਗਰ ਕੌਂਸਲ ਮੈਂਬਰਾਂ ਨੂੰ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਖੁੱਲ੍ਹਾ ਸੱਦਾ ਦੇ ਰਹੇ ਹਨ। ਨਾਲ ਹੀ ਜਿਨ੍ਹਾਂ ਮੈਂਬਰ ਨਾਲ ਹੁਣ ਤੱਕ ਸੰਪਰਕ ਨਹੀਂ ਹੋ ਸਕਿਆ ਉਹ ਜ਼ਰੂਰ ਕਿਰਪਾ ਪ੍ਰੋਗਰਾਮ ਵਿੱਚ ਪਹੁੰਚਣ ਤਾਂ ਜੋ ਉਨ੍ਹਾ ਵੱਲੋਂ ਕੀਤੀ ਜਾ ਰਹੀ ਸ਼ਲਾਘਾਯੋਗ ਸੇਵਾ ਲਈ ਉਨ੍ਹਾਂ ਦਾ ਮਾਣ-ਸਨਮਾਨ ਕਰਕੇ ਸੰਸਥਾ ਧੰਨ ਹੋ ਸਕੇ।
Author: Gurbhej Singh Anandpuri
ਮੁੱਖ ਸੰਪਾਦਕ