ਗੋਇੰਦਵਾਲ ਸਾਹਿਬ 17 ਸਤੰਬਰ ( ਤਾਜੀਮਨੂਰ ਕੌਰ ) ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਸੁਸਾਇਟੀ ਦਸਤੂਰ -ਇ-ਦਸਤਾਰ ਲਹਿਰ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਥ ਪ੍ਰਵਾਣਿਤ ਸਿੱਖ ਰਹਿਤ ਮਰਯਾਦਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਵਚਨਬੱਧ ਹੈ। ਜਿਹੜਾ ਵੀ ਗੁਰਸਿੱਖ ਭਾਵੇਂ ਉਹ ਕਿਸੇ ਵੀ ਖੇਤਰ ਨਾਲ ਸਬੰਧ ਰੱਖਦਾ ਹੋਵੇ ਇਸ ਵਚਨਬੱਧਤਾ ਵਿੱਚ ਯਕੀਨ ਰੱਖਦਾ ਹੈ ,ਉਸਦਾ ਸਹਿਯੋਗ ਕਰਨ ਅਤੇ ਪ੍ਰਾਪਤ ਕਰਨ ਲਈ ਪੂਰਨ ਤੌਰ ਤੇ ਸਮਰਪਿਤ ਹੈ। ਅਜਿਹੀ ਇੱਕ ਸ਼ਖ਼ਸੀਅਤ ਪ੍ਰੋ ਸਰਬਜੀਤ ਸਿੰਘ ਧੂੰਦਾ ਅਤੇ ਉਨ੍ਹਾਂ ਪਰਿਵਾਰਕ ਮੈਂਬਰ ਜ਼ੋ ਲੰਮੇ ਸਮੇਂ ਤੋਂ ਨਿਡਰਤਾ ਅਤੇ ਚੜ੍ਹਦੀ ਕਲਾ ਨਾਲ ਗੁਰੂ ਗ੍ਰੰਥ, ਗੁਰੂ ਪੰਥ ਦੀ ਗੱਲ ਕਰ ਰਹੇ ਹਨ , ਸਹਿਯੋਗ ਕਰ ਰਹੇ ਹਨ, ਦਾ ਮਾਣ ਸਨਮਾਨ ਸੁਸਾਇਟੀ ਦੇ ਸਕੱਤਰ ਭਾਈ ਨਿਰਮਲ ਸਿੰਘ ਸੁਰ ਸਿੰਘ, ਮੀਤ ਸਕੱਤਰ ਭਾਈ ਹਰਚਰਨ ਸਿੰਘ ਉਬੋਕੇ, ਸਿੱਖ ਪ੍ਰਚਾਰਕ ਭਾਈ ਜਗਜੀਤ ਸਿੰਘ ਅਹਿਮਦਪੁਰ, ਭਾਈ ਗੁਰਜਿੰਦਰ ਸਿੰਘ ਚੰਬਾ ਕਲਾ, ਭਾਈ ਦਿਲਬਾਗ ਸਿੰਘ ਧਾਰੀਵਾਲ, ਭਾਈ ਦਲਜੀਤ ਸਿੰਘ ਖਵਾਸਪੁਰ, ਭਾਈ ਸੁਖਚੈਨ ਸਿੰਘ ਬੱਠੇਭੈਣੀ ਅਤੇ ਸਹਿਯੋਗੀ ਸੱਜਣਾਂ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਧੂੰਦਾ ਵਿਖੇ ਸ਼ੀਲਡ ਅਤੇ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਕੀਤਾ ਗਿਆ । ਇਸ ਸਬੰਧੀ ਸੁਸਾਇਟੀ ਦੇ ਕਨਵੀਨਰ ਭਾਈ ਸੰਦੀਪ ਸਿੰਘ ਖਾਲੜਾ, ਵਾਈਸ ਕਨਵੀਨਰ ਭਾਈ ਹਰਜੀਤ ਸਿੰਘ ਆਸਟਰੇਲੀਆ, ਪ੍ਰਧਾਨ ਭਾਈ ਸੰਤੋਖ ਸਿੰਘ ਪੱਟੀ, ਮੀਤ ਪ੍ਰਧਾਨ ਭਾਈ ਹੀਰਾ ਸਿੰਘ ਸੋਹਲ, ਜੋਨਲ ਇੰਚਾਰਜ ਭਿਖੀਵਿੰਡ ਭਾਈ ਗੁਰਜੰਟ ਸਿੰਘ, ਖਜਾਨਚੀ ਭਾਈ ਮਨਦੀਪ ਸਿੰਘ ਘੋਲੀਆਂ ਕਲਾਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰੋਫੈਸਰ ਸਰਬਜੀਤ ਸਿੰਘ ਧੂੰਦਾ ਜੀ ਇੱਕ ਅਜਿਹੇ ਪ੍ਰਚਾਰਕ ਹਨ ਜਿਨਾਂ ਨੇ ਨਿਰੋਲ ਗੁਰਬਾਣੀ, ਗੁਰਬਾਣੀ ਦੀ ਕਸਵਟੀ ਤੇ ਇਤਿਹਾਸ ਸਿੱਖ ਰਹਿਤ ਮਰਿਆਦਾ ਨੂੰ ਪੂਰੀ ਦੁਨੀਆ ਵਿੱਚ ਪ੍ਰਚਾਰਨ ਦਾ ਜੋ ਬੀੜਾ ਚੁੱਕਿਆ ਹੈ, ਉਹ ਅਤਿ ਸ਼ਲਾਘਾਯੋਗ ਹੈ। ਉਨਾਂ ਨੇ ਬਹੁਤ ਸਾਰੀਆਂ ਕਠਨਾਈਆਂ ਨੂੰ ਸਹਿੰਦਿਆਂ ਹੋਇਆਂ ਸੱਚ ਬੋਲਣ ਤੋਂ ਕਦੇ ਪ੍ਰਹੇਜ਼ ਨਹੀਂ ਕੀਤਾ। ਧੁੰਦਾ ਜੀ ਵੱਲੋਂ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਹੋਇਆ ਇਹਨਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਕਿਹਾ ਗਿਆ। ਉਹਨਾਂ ਨੇ ਹਰ ਸਮੇਂ ਹਰੇਕ ਪੱਖ ਤੋਂ ਸਹਿਯੋਗ ਕਰਨ ਦਾ ਭਰੋਸਾ ਵੀ ਦਵਾਇਆ। ਇਸ ਮੌਕੇ ਭਾਈ ਦਲਜੀਤ ਸਿੰਘ, ਭਾਈ ਮਨਪ੍ਰੀਤ ਸਿੰਘ, ਭਾਈ ਸੁਖਵਿੰਦਰ ਸਿੰਘ ਖਾਲੜਾ, ਦਸਤਾਰ ਕੋਚ ਹਰਪ੍ਰੀਤ ਸਿੰਘ, ਹਰਜੀਤ ਸਿੰਘ ਲਹਿਰੀ ,ਆਕਾਸ਼ਦੀਪ ਸਿੰਘ ਜਗਦੀਸ਼ ਸਿੰਘ, ਸਾਜਨਪ੍ਰੀਤ ਸਿੰਘ, ਹਰਪ੍ਰੀਤ ਸਿੰਘ ਮਨਿਆਰੀ ਵਾਲੇ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ