ਜਥੇਦਾਰ ਟੌਹੜਾ ਨੇ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਸਿੱਖ ਕੌਮ ’ਤੇ ਹੋ ਰਹੇ ਹਮਲਿਆਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇ ਰੋਕਣਾ ਸਮੇਂ ਦੀ ਵੱਡੀ ਲੋੜ- ਬਲਵਿੰਦਰ ਸਿੰਘ ਭੂੰਦੜ
ਪਟਿਆਲਾ, 25 ਸਤੰਬਰ- ( ਤਾਜੀਮਨੂਰ ਕੌਰ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਵੱਲੋਂ ਨਿਭਾਈਆਂ ਪੰਥਕ ਸੇਵਾਵਾਂ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਥਕ ਬੁਲਾਰਿਆਂ ਨੇ ਜਥੇਦਾਰ ਟੌਹੜਾ ਦੀ ਸਿੱਖ ਸਿਧਾਂਤਾਂ ਪ੍ਰਤੀ ਦ੍ਰਿੜ੍ਹਤਾ ਨੂੰ ਯਾਦ ਕਰਦਿਆਂ ਪੰਥਕ ਇਕਜੁੱਟਤਾ ਲਈ ਉਨ੍ਹਾਂ ਵੱਲੋਂ ਪਾਏ ਪੂਰਨਿਆਂ ’ਤੇ ਚੱਲਣ ਦਾ ਅਹਿਦ ਕੀਤਾ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਅੱਡਰੀ ਹੋਂਦ ਹਸਤੀ ਲਈ ਆਪਣਾ ਵਿਲੱਖਣ ਤੇ ਅਹਿਮ ਯੋਗਦਾਨ ਪਾਉਣ ਵਾਲੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਨੇ ਤਿੰਨ ਦਹਾਕਿਆਂ ਅੰਦਰ ਪੰਥਕ ਸਿਆਸਤ ਵਿੱਚ ਕਾਰਜਸ਼ੀਲ ਰਹਿੰਦਿਆਂ ਹਮੇਸ਼ਾ ਸਿੱਖ ਸਿਧਾਂਤਾਂ ’ਤੇ ਦ੍ਰਿੜ੍ਹਤਾ ਨਾਲ ਪਹਿਰਾ ਦਿੱਤਾ। ਉਨ੍ਹਾਂ ਨੇ ਪੰਥਪ੍ਰਸਤੀ ਨਾਲ ਧਾਰਮਿਕ, ਰਾਜਸੀ ਅਤੇ ਸਮਾਜਕ ਖੇਤਰ ਅੰਦਰ ਅਜਿਹੇ ਕਾਰਜ ਕੀਤੇ ਜੋ ਮਿਸਾਲੀ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵਿਚਕਾਰ ਇੱਕ ਸੁਮੇਲ ਕਾਇਮ ਰੱਖਣ ਵਾਲੇ ਸਨ। ਉਨ੍ਹਾਂ ਕਿਹਾ ਕਿ ਜਥੇਦਾਰ ਟੌਹੜਾ ਦਾ ਜੀਵਨ ਨਿੱਜਵਾਦ ਤੋਂ ਉੱਪਰ ਉਠਕੇ ਕੌਮ ਅਤੇ ਸਮਾਜ ਲਈ ਕਾਰਜ ਕਰਨ ਵਾਸਤੇ ਪ੍ਰੇਰਣਾਸਰੋਤ ਹੈ। ਐਡਵੋਕੇਟ ਧਾਮੀ ਨੇ ਅਕਾਲੀ ਦਲ ਸੁਧਾਰ ਲਹਿਰ ਬਾਰੇ ਸਵਾਲ ਕੀਤਾ ਕਿ ਪੰਥਕ ਵਿਚਾਰਧਾਰਾ ਤੋਂ ਭਟਕੇ ਲੋਕਾਂ ਨੂੰ ਸਟੇਜ ’ਤੇ ਬਿਠਾ ਕੇ ਇਹ ਕਿਹੜਾ ਸੁਨੇਹਾ ਦੇਣਾ ਚਾਹੁੰਦੇ ਹਨ, ਜਦਕਿ ਸਿਆਸੀ ਹਿੱਤਾਂ ਲਈ ਉਨ੍ਹਾਂ ਦਾ ਮਕਸਦ ਕੇਵਲ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਹੈ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਪੰਥ ਵਿਰੋਧੀ ਸ਼ਕਤੀਆਂ ਤੋਂ ਸੁਚੇਤ ਰਹਿ ਕੇ ਪੰਥ ਦੀ ਚੜ੍ਹਦੀ ਕਲਾ ਵਾਸਤੇ ਕਾਰਜ ਕੀਤੇ ਜਾਣ।
ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਸੇਵਾ ਤੇ ਸਿਮਰਨ ’ਚ ਭਿੱਜੀ ਅਜਿਹੀ ਸਖਸ਼ੀਅਤ ਸਨ, ਜਿਨ੍ਹਾਂ ਨੇ ਹਮੇਸ਼ਾ ਹਰ ਖੇਤਰ ਅੰਦਰ ਵੱਡੀਆਂ ਚੁਣੌਤੀਆਂ ਦਾ ਸਾਦਗੀ, ਨਿਰਭੈਤਾ ਤੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੇ ਜਥੇਦਾਰ ਟੌਹੜਾ ਨੂੰ ਸ਼ਰਧਾ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਅੰਦਰ ਸੱਚੀ ਸ਼ਰਧਾਂਜਲੀ ਇਹੋ ਹੋਵੇਗੀ ਕਿ ਉਨ੍ਹਾਂ ਵਰਗੀ ਸੋਚ ਤੇ ਵਿਚਾਰਧਾਰਾ ਨੂੰ ਅਪਣਾਇਆ ਜਾਵੇ। ਸ. ਭੂੰਦੜ ਨੇ ਕਿਹਾ ਕਿ ਜਥੇਦਾਰ ਟੌਹੜਾ ਨੇ ਸਿੱਖੀ ਸਿਧਾਂਤਾਂ ’ਤੇ ਹਮੇਸ਼ਾ ਦ੍ਰਿੜ੍ਹਤਾ ਨਾਲ ਪਹਿਰਾ ਦੇ ਕੇ ਅਜਿਹੀਆਂ ਪੰਥ ਵਿਰੋਧੀ ਸ਼ਕਤੀਆਂ ਦਾ ਰਾਹ ਰੋਕਿਆ ਜੋ ਅੱਜ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਸਾਜ਼ਸ਼ਾ ਰੱਚਦੀਆਂ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਤੇ ਹਿੱਤਾਂ ਲਈ ਲੜਾਈ ਲੜਦਾ ਰਿਹਾ ਹੈ ਤੇ ਪੰਥ ਤੇ ਪੰਜਾਬ ਦੇ ਮਸਲਿਆਂ ’ਤੇ ਮੋਹਰੀ ਹੋ ਕੇ ਫਰਜ਼ਾਂ ਦੀ ਪਹਿਰੇਦਾਰੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਮੁਗਲ ਜਾਂ ਅੰਗਰੇਜ਼ ਹੋਣ ਜਾਂ ਫਿਰ ਪੰਥ ਵਿਰੋਧੀ ਤਾਕਤਾਂ ਨੇ ਹਮੇਸ਼ਾ ਸਿੱਖ ਸਿਧਾਂਤਾਂ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ, ਪਰ ਪੰਥ ਨੇ ਹਮੇਸ਼ਾ ਮੂੰਹ ਤੋੜ ਜਵਾਬ ਦਿੱਤਾ ਹੈ। ਸ. ਭੂੰਦੜ ਨੇ ਕਿਹਾ ਕਿ ਜਿਹੜੇ ਸਿੱਖ ਕੌਮ ’ਤੇ ਹਮਲੇ ਕੀਤੇ ਜਾ ਰਹੇ ਹਨ ਉਨ੍ਹਾਂ ਨੂੰ ਇਕਜੁੱਟਤਾ ਨਾਲ ਲਾਮਬੰਦ ਹੋ ਕੇ ਰੋਕਣਾ ਸਮੇਂ ਦੀ ਵੱਡੀ ਲੋੜ ਹੈ।
ਇਸੇ ਦੌਰਾਨ ਅਕਾਲੀ ਆਗੂ ਸ. ਇਕਬਾਲ ਸਿੰਘ ਝੂੰਦਾ, ਸ੍ਰੀ ਐਨਕੇ ਸ਼ਰਮਾ, ਸ. ਸਰਬਜੀਤ ਸਿੰਘ ਝਿੰਜਰ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਨੇ ਕਿਹਾ ਕਿ ਜਥੇਦਾਰ ਟੌਹੜਾ ਆਪਣੇ ਆਪ ਵਿਚ ਇਕ ਸੰਸਥਾ ਸਨ, ਜਿਨ੍ਹਾਂ ਦੀ ਬਹੁਪੱਖੀ ਸ਼ਖ਼ਸੀਅਤ ਦੇ ਪ੍ਰਭਾਵ ਨੂੰ ਅੱਜ ਵੀ ਸਾਰੇ ਮੰਨਦੇ ਹਨ। ਉਨ੍ਹਾਂ ਕਿਹਾ ਕਿ ਅੱਜ ਜਥੇਦਾਰ ਟੌਹੜਾ ਦੇ ਅਸਲ ਵਾਰਸ ਉਹੀ ਹੋਣਗੇ, ਜਿਹੜੇ ਉਨ੍ਹਾਂ ਦੀ ਸੋਚ ਤੇ ਪੰਥਕ ਹਿੱਤਾਂ ਨੂੰ ਸਮਰਪਿਤ ਰਹਿਣਗੇ। ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਇਸ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਤੇ ਭਾਈ ਲਖਵਿੰਦਰ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਅਤੇ ਢਾਡੀ ਕਵੀਸ਼ਰੀ ਜਥਿਆਂ ਨੇ ਸੰਗਤ ਨੂੰ ਗੁਰੂ ਇਤਿਹਾਸ ਨਾਲ ਜੋੜਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਨੇ ਕਥਾ ਵਿਚਾਰ ਦੀ ਸਾਂਝ ਪਾਈ। ਇਸ ਮੌਕੇ ਹੋਏ ਅੰਮ੍ਰਿਤ ਸੰਚਾਰ ਦੌਰਾਨ ਪੰਜ ਪਿਆਰਿਆਂ ਪਾਸੋਂ 56 ਅੰਮ੍ਰਿਤ ਅਭਿਲਾਖੀਆਂ ਨੇ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕੀਤੀ। ਸਮਾਗਮ ਵਿਚ ਧਰਮ ਪ੍ਰਚਾਰ ਕਮੇਟੀ ਵੱਲੋਂ ਪੁਸਤਕ ਪ੍ਰਦਰਸ਼ਨੀ ਦੇ ਨਾਲ ਨਾਲ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਜੀਵਨ ਅਧਾਰਤ ਚਿੱਤਰ ਪ੍ਰਰਦਸ਼ਨੀ ਲਗਾਈ ਗਈ ਸੀ, ਜੋ ਖਿੱਚ ਦਾ ਕੇਂਦਰ ਰਹੀ।
ਗੁਰਮਤਿ ਸਮਾਗਮ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਅਤ੍ਰਿੰਗਕਮੇਟੀ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਬੀਬੀ ਹਰਦੀਪ ਕੌਰ ਖੋਖ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵਿੰਡ, ਸ. ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸ. ਭੁਪਿੰਦਰਸਿੰਘ ਭਲਵਾਨ, ਬਾਬਾ ਟੇਕ ਸਿੰਘ ਧਨੌਲਾ, ਬੀਬੀ ਜਸਵੀਰ ਕੌਰ ਜੱਫਰਵਾਲ, ਸ. ਰਵਿੰਦਰ ਸਿੰਘ ਖਾਲਸਾ, ਸ. ਅਜਮੇਰ ਸਿੰਘ ਖੇੜਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਨਵਤੇਜ ਸਿੰਘ ਕਾਉਣੀ, ਸ. ਤੇਜਾ ਸਿੰਘ ਕਮਾਲਪੁਰ, ਸ. ਮੰਗਵਿੰਦਰ ਸਿੰਘ ਖਾਪਰਖੇੜੀ, ਸ. ਗੁਰਲਾਲ ਸਿੰਘ, ਸ. ਕੁਲਦੀਪ ਸਿੰਘ ਨੱਸਪੂਰ, ਸ. ਬਲਤੇਜ ਸਿੰਘ ਖੋਖ ਆਦਿ ਤੋਂ ਇਲਾਵਾ ਸੀਨੀਅਰ ਅਕਾਲੀ ਆਗੂ ਸ. ਮਹੇਸ਼ਇੰਦਰ ਸਿੰਘ ਗਰੇਵਾਲ, ਸ੍ਰੀ ਐਨਕੇ ਸ਼ਰਮਾ, ਸ. ਜਗਦੀਪ ਸਿੰਘ ਚੀਮਾ, ਸ. ਦਰਬਾਰਾ ਸਿੰਘ ਗੁਰੂ, ਸ. ਸਰਬਜੀਤ ਸਿੰਘ ਝਿੰਜਰ, ਸ. ਮੱਖਣ ਸਿੰਘ ਲਾਲਕਾ, ਸ. ਅਮਰਿੰਦਰ ਸਿੰਘ ਬਜਾਜ,ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਅਮਰਜੀਤ ਸਿੰਘ ਪੰਜਰਥ, ਸ. ਇੰਦਰ ਮੋਹਨ ਸਿੰਘ ਬਜਾਜ, ਬਾਬੂ ਕਬੀਰ ਦਾਸ, ਸ. ਬਰਜਿੰਦਰ ਸਿੰਘ ਬਰਾੜ, ਸ. ਜਗਮੀਤ ਸਿੰਘਹਰਿਆਊ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਸ੍ਰੀ ਅਮਿਤ ਰਾਠੀ, ਸ. ਕਰਨਵੀਰ ਸਿੰਘ ਸਾਹਨੀ, ਸ. ਰਣਜੀਤ ਸਿੰਘ ਰਾਣਾ, ਸ. ਜਸਵਿੰਦਰ ਸਿੰਘ ਜੱਸੀ, ਸ. ਬਾਬਾਇੰਦਰ ਸਿੰਘ ਕਾਰ ਸੇਵਾ ਵਾਲੇ, ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਵਾਲੇ, ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲੇ, ਭਾਈ ਗੁਰਦੀਪ ਸਿੰਘ ਕਾਲੀ ਕੰਬਲੀ ਵਾਲੇ, ਮੈਨੇਜਰ ਰਜਿੰਦਰ ਸਿੰਘ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਐਡੀਸ਼ਨਲ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਨਿਸ਼ਾਨ ਸਿੰਘ ਜੱਫਰਵਾਲ, ਡਾਇਰਕੈਟਰ ਸ. ਚਮਕੌਰ ਸਿੰਘ, ਵਾਈਸ ਚਾਂਸਲਰ ਸ. ਪ੍ਰਿਤਪਾਲ ਸਿੰਘ, ਪ੍ਰਿੰਸੀਪਲ ਸ. ਧਰਮਿੰਦਰ ਸਿੰਘ ਉਭਾ, ਸ. ਤਲਵਿੰਦਰ ਸਿੰਘ ਬੁੱਟਰ, ਸਾਬਕਾ ਸਕੱਤਰ ਸਿਮਰਜੀਤ ਸਿੰਘ ਕੰਗ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸ. ਇੰਦਰਪਾਲ ਸਿੰਘ, ਬੀਬੀ ਬਿਪਨਪ੍ਰਤੀ ਕੌਰ, ਸ. ਲਖਵੀਰ ਸਿੰਘ ਲੌਟ, ਸ. ਜਗਰੂਪ ਸਿੰਘ ਚੀਮਾ, ਸ. ਸੁਰਜੀਤ ਸਿੰਘ ਬਘੌਰਾ ਆਦਿ ਸ਼ਾਮਲ ਸਨ।
Author: Gurbhej Singh Anandpuri
ਮੁੱਖ ਸੰਪਾਦਕ