Home » ਜੀਵਨ ਸ਼ੈਲੀ » ਸਿਹਤ » ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਦਾ ਆਯੋਜਨ

ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਦਾ ਆਯੋਜਨ

65 Views

ਮਾਨਯੋਗ ਗਵਰਨਰ ਪੰਜਾਬ ਅਤੇ ਐਡਮਨੀਸਟ੍ਰੇਟਰ ਯੂ.ਟੀ., ਚੰਡੀਗੜ੍ਹ ਸ੍ਰੀ ਗੁਲਾਬ ਚੰਦ ਕਟਾਰੀਆਂ ਨੇ 542 ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਅੰਮ੍ਰਿਤਸਰ  27  ਸਤੰਬਰ  (  ਨਜ਼ਰਾਨਾ ਨਿਊਜ ਨੈੱਟਵਰਕ ) ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਦੇ ਪਹਿਲੇ ਕਾਨਵੋਕੇਸ਼ਨ ਸਮਾਰੋਹ ਵਿੱਚ ਉਨ੍ਹਾਂ ਸਮਰਪਿਤ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਦਾ ਜਸ਼ਨ ਮਨਾਇਆ ਗਿਆ, ਜਿਨ੍ਹਾਂ ਨੇ ਆਪਣੇ ਅਕਾਦਮਿਕ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਬਹੁਤ ਮਿਹਨਤ ਕੀਤੀ। ਸਮਾਗਮ ਵਿੱਚ ਮਾਨਯੋਗ ਗਵਰਨਰ ਪੰਜਾਬ ਅਤੇ ਐਡਮਨੀਸਟਰੇਟਰ ਯੂ.ਟੀ. ਚੰਡੀਗੜ੍ਹ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਅਤੇ ਸ੍ਰ. ਹਰਜਿੰਦਰ ਸਿੰਘ ਧਾਮੀ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਅਤੇ ਚਾਂਸਲਰ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਨੇ ਗੈਸਟ ਆਫ਼ ਆਨਰ ਵਜੋਂ ਸ਼ਿਰਕਤ ਕੀਤੀ।
ਡਾ. ਮਨਜੀਤ ਸਿੰਘ ੳੱੁਪਲ ਨੇ ਮੁੱਖ ਮਹਿਮਾਨ, ਆਏ ਹੋਏ ਪਤਵੰਤੇ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਜੀ ਆਇਆ ਕਿਹਾ ਅਤੇ ਕਾਨਵੋਕੇਸ਼ਨ ਦੀ ਸ਼ੁਰੂਆਤ ਦੀ ਘੋਸ਼ਣਾ ਕੀਤੀ। ਮਾਨਯੋਗ ਮੁੱਖ ਮਹਿਮਾਨ ਸ਼੍ਰੀ ਕਟਾਰੀਆ ਨੇ ਐਮ.ਬੀ.ਬੀ.ਐਸ. ਦੇ 2017 ਅਤੇ 2018 ਬੈੱਚ ਦੇ ਕੁੱਲ 300 ਵਿਦਿਆਰਥਆਂ ਅਤੇ ਐਮ.ਡੀ./ ਐਮ.ਐਸ. ਦੇ 2017, 2018, 2019 ਅਤੇ 2020 ਬੈੱਚ ਦੇ ਕੁੱਲ 242 ਵਿਦਿਆਰਥੀ ਨੂੰ ਡਿਗਰੀਆਂ ਨਾਲ ਸਨਮਾਨਿਤ ਕੀਤਾ। ਇਸ ਮਹੱਤਵਪੂਰਨ ਮੌਕੇ ਨੂੰ ਡਾਇਰੈਕਟਰ ਪਿੰ੍ਰਸੀਪਲ ਡਾ. ਅਨੁਪਮਾ ਮਹਾਜਨ ਦੁਆਰਾ ਕਰਵਾਏ ਗਏ ਸਹੁੰ ਚੁੱਕ ਸਮਾਗਮ ਦੁਆਰਾ ਹੋਰ ਵੀ ਸਾਰਥਕ ਬਣਾ ਦਿੱਤਾ, ਕਿਉਂਕਿ ਉਨ੍ਹਾਂ ਨੇ ਡਿਗਰੀਆਂ ਹਾਸਲ ਕਰ ਚੁੱਕੇ ਵਿਦਿਆਰਥੀਆਂ ਨੂੰ ਮੈਡੀਕਲ ਦੇ ਖੇਤਰ ਵਿੱਚ ਨੈਤਿਕਤਾ ਅਤੇ ਪੇਸ਼ੇਵਰਤਾ ਦੀ ਉੱਚੀ ਮਰਿਆਦਾ ਨੂੰ ਕਾਇਮ ਰੱਖਣ ਲਈ ਆਪਣੀ ਵਚਨਬੱਧਤਾ ਦੀ ਸਹੰੁ ਚੁੱਕੀ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰੀ ਕਟਾਰੀਆ ਨੇ ਕਿਹਾ ਉਨ੍ਹਾਂ ਨੂੰ ਸੰਸਥਾ ਵਿਖੇ ਆ ਕੇ ਮਾਨ ਮਹਿਸੂਸ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਅੱਜ ਭਾਰਤ ਭਰ ‘ਚ 60% ਬੱਚੀਆਂ ਸਿੱਖਿਆ ਦੇ ਖੇਤਰ ਵਿੱਚ ਅੱਵਲ ਆ ਰਹੀਆਂ ਹਨ, ਜਿਸ ਤੋਂ ਸਾਬਤ ਹੁੰਦਾ ਹੈ ਕਿ ਭਾਰਤ ਵਿੱਚ ਲੜਕੀਆਂ ਕਿਸੇ ਪੱਖੋ ਪਿਛੇ ਨਹੀਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਸੱਚੀ ਸਫਲਤਾ ਕੇਵਲ ਅਕਾਦਮਿਕ ਮੀਲ ਪੱਥਰਾਂ ਨੂੰ ਪ੍ਰਾਪਤ ਕਰਨ ਵਿੱਚ ਹੀ ਨਹੀਂ, ਬਲਕਿ ਆਪਣੀ ਸਿੱਖਿਆ ਦੀ ਵਰਤੋਂ ਸਾਰਥਕ ਤਬਦੀਲੀ ਨੂੰ ਲਿਆਉਂਣ ਵਿੱਚ ਹੁੰਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸਮਾਜ ਵਿੱਚ ਇੱਕ ਸਕਾਰਾਤਮਕ ਮਾਨਸਿਕਤਾ ਪੈਦਾ ਕਰਨ, ਵੱਖ-ਵੱਖ ਸਥਿਤੀਆਂ ਦੇ ਅਨੁਕੂਲ ਹੋਣ ਅਤੇ ਸਮਾਜ ਦੀਆਂ ਲੋੜਾਂ ਆਪਣੇ ਪੇਸ਼ੇ ਵਿੱਚ ਸਮਰਪਿਤ ਰਹਿਣ ਦੀ ਅਪੀਲ ਕੀਤੀ ਅਤੇ ਸਕਾਰਾਤਮਕ ਪ੍ਰਭਾਵ ਬਣਾਉਣ ਲਈ ਆਪਣੇ ਗਿਆਨ ਅਤੇ ਹੁਨਰ ਦੀ ਵਰਤੋਂ ਖਾਸ ਤੌਰ ‘ਤੇ ਪੇਂਡੂ ਅਤੇ ਗਰੀਬ ਆਬਾਦੀ ‘ਤੇ ਧਿਆਨ ਕੇਂਦਰਿਤ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।
ਸ੍ਰ. ਹਰਜਿੰਦਰ ਸਿੰਘ ਧਾਮੀ ਸਮੇਤ ਕਈ ਵਿਸ਼ੇਸ਼ ਮਹਿਮਾਨਾਂ ਦੇ ਭਾਵਪੂਰਤ ਭਾਸ਼ਣਾ ਨੇ ਇਕੱਠ ਨੂੰ ਊਰਜਾਵਾਨ ਕਰ ਦਿੱਤਾ। ਸ੍ਰ. ਹਰਜਿੰਦਰ ਸਿੰਘ ਧਾਮੀ ਨੇ ਸੰਸਥਾ ਦੇ ਅਸਾਧਾਰਨ ਵਿਕਾਸ ਅਤੇ ਸਾਲਾਂ ਦੌਰਾਨ ਹੋਈ ਤਰੱਕੀ ਦੇ ਸ਼ਾਨਦਾਰ ਸਫਰ ਨੂੰ ਬਾਖੂਬੀ ਨਾਲ ਉਜਾਗਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਮਾਣ ਮਹਿਸੂਸ ਹੋ ਰਿਹਾ ਹੈ ਕਿ ਅਕਾਦਮਿਕ ਉੱਤਮਤਾ ਨੂੰ ਬਰਕਰਾਰ ਰੱਖਣ ਲਈ ਯੂਨੀਵਰਸਿਟੀ ਨੇ ਆਪਣੀ ਅਟੁੱਟ ਵਚਨਬੱਧਤਾ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸਖਤ ਅਕਾਦਮਿਕ ਮਿਆਰਾਂ ਅਤੇ ਮਾਹਿਰ ਫੈਕਿਲਟੀ ਦੇ ਮਾਰਗਦਰਸ਼ਨ ਦੇ ਚੱਲਦਿਆਂ ਅੱਜ ਇਸ ਸੰਸਥਾ ਦੇ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਨਾਮ ਰੌਸ਼ਣ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਦੇ ਇਹ ਮਾਹਿਰ ਡਾਕਟਰ ਅਤੇ ਖੋਜਕਾਰ ਮੈਡੀਕਲ ਖੇਤਰ ਵਿੱਚ ਅਪਣੀਆਂ ਖੋਜਾਂ ਅਤੇ ਤਕਨੀਕੀ ਗਿਆਨ ਨਾਲ ਵਿਸ਼ਵ ਪੱਧਰ ‘ਤੇ ਸਕਾਰਾਤਮਕ ਤਬਦੀਲੀ ਲਿਆਉਂਣ ਵਿੱਚ ਸਹਾਈ ਹੋਣਗੇ।
ਡਾ. ਏ.ਪੀ. ਸਿੰਘ, ਡੀਨ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਨੇ ਸਮੇਂ ਦੇ ਨਾਲ ਲਗਾਤਾਰ ਵਿਕਸਤ ਹੋਣ ਵਾਲੇ ਹੈਲਥਕੇਅਰ ਖੇਤਰ ਵਿੱਚ ਜੀਵਨ ਭਰ ਸਿੱਖਣ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦੇ ਹੋਏ ਮੈਡੀਕਲ ਪੇਸ਼ੇ ਵਿੱਚ ਸ਼ੁਰੂਆਤ ਕਰਨ ਜਾ ਰਹੇ ਇੰਨ੍ਹਾ ਵਿਦਿਆਰਥਆਂ ਨੂੰ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਮਰੀਜ਼ਾਂ ਨੂੰ ਉੱਚ ਗੁਣਵੱਤਾ ਵਾਲੀ ਦੇਖਭਾਲ ਪ੍ਰਦਾਨ ਕਰਨ ਦੀ ਕੁੰਜੀ ਵਿਦਿਆਰਥੀਆਂ ਦੀ ਉਮਰ ਭਰ ਸਿੱਖਣ ਲਈ ਉਤਸੁਕ ਅਤੇ ਵਚਨਬੱਧ ਰਹਿਣ ਦੀ ਯੋਗਤਾ ਵਿੱਚ ਹੈ, ਜੋ ਉਨ੍ਹਾਂ ਨੂੰ ਹਮੇਸ਼ਾ ਵਿਕਸਤ ਹੋ ਰਹੇ ਸਿਹਤ ਸੰਭਾਲ ਖੇਤਰ ਰਾਹੀਂ ਮਰੀਜ਼ਾਂ ਦੀ ਉੱਚ ਪੱਧਰੀ ਦੇਖਭਾਲ ਪ੍ਰਦਾਨ ਕਰਨ ਲਈ ਲੋੜੀਂਦੇ ਗਿਆਨ ਅਤੇ ਹੁਨਰਾਂ ਨਾਲ ਲੈਸ ਕਰੇਗੀ।
ਵਿਸ਼ੇਸ਼ ਮਹਿਮਾਨਾਂ ਦੇ ਨਾਲ ਸ੍ਰ. ਰਜਿੰਦਰ ਸਿੰਘ ਮਹਿਤਾ, ਮੈਂਬਰ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ, ਸ੍ਰ. ਸੁਰਜੀਤ ਸਿੰਘ ਭਿਟੇਵੱਡ, ਮੈਂਬਰ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ, ਸ੍ਰ. ਸਤਬੀਰ ਸਿੰਘ ਧਾਮੀ, ਸਕੱਤਰ, ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ, ਸ੍ਰ. ਗੁਰਪ੍ਰੀਤ ਸਿੰਘ ਭੁੱਲਰ, ਕਮਿਸ਼ਨਰ ਅੰਮ੍ਰਿਤਸਰ, ਸ੍ਰੀ ਮਤੀ ਸਾਕਸ਼ੀ ਸਾਹਨੀ, ਡੀ.ਸੀ., ਅੰਮ੍ਰਿਤਸਰ, ਡਾ. ਸਾਹਿਬਾ ਕੁਕਰੇਜਾ, ਪ੍ਰੋਫੈਸਰ ਬਾਇਓਕੈਮਿਸਟਰੀ, ਸ੍ਰ. ਅਮਨਦੀਪ ਸਿੰਘ, ਡਿਪਟੀ ਰਜਿਸ਼ਟਰਾਰ, ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਸਮੇਤ ਫੈਕਲਟੀ ਮੈਂਬਰਾਂ, ਵਿਦਿਆਰਥੀਆਂ, ਮਾਪਿਆਂ ਅਤੇ ਕਈ ਹੋਰ ਨਾਮਵਰ ਸਖਸ਼ੀਅਤਾਂ ਇਸ ਵਿਲੱਖਣ ਮੌਕੇ ਨੂੰ ਯਾਦਗਾਰ ਬਣਾਉਣ ਲਈ ਇਕੱਠੇ ਹੋਏ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?