76 Views
ਅੰਮ੍ਰਿਤਸਰ, 16 ਅਕਤੂਬਰ ( ਨਜ਼ਰਾਨਾ ਨਿਊਜ ਨੈੱਟਵਰਕ )-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਜਾਰੀ ਕੀਤਾ ਹੈ ਕਿ ਉਹ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਨਾ ਕਰਨ। ਉਨ੍ਹਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਕਿਹਾ ਕਿ ਉਹ ਆਪਣੇ ਅਸਤੀਫੇ ਉਤੇ ਦੁਬਾਰਾ ਗੌਰ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਵਲੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਉਹ ਵੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾਦਾਰੀ ਤੋਂ ਅਸਤੀਫਾ ਦੇਣ ਲਈ ਮਜਬੂਰ ਹੋਣਗੇ।
Author: Gurbhej Singh Anandpuri
ਮੁੱਖ ਸੰਪਾਦਕ