ਫ਼ਤਹਿਗੜ੍ਹ ਸਾਹਿਬ, 19 ਅਕਤੂਬਰ ( ਬਲਦੇਵ ਸਿੰਘ ਭੋਲੇਕੇ ) “ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ ਮੈਬਰਾਨ ਅਤੇ ਜਿ਼ਲ੍ਹਾ ਪ੍ਰਧਾਨਾਂ ਦੀ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਇਕ ਅਤਿ ਜ਼ਰੂਰੀ ਹੋਈ ਮੀਟਿੰਗ ਵਿਚ ਖ਼ਾਲਸਾ ਪੰਥ ਦੇ ਮੌਜੂਦਾ ਹਾਲਾਤਾਂ ਅਤੇ ਗੰਭੀਰ ਮਸਲਿਆ ਤੇ ਲੰਮਾਂ ਸਮਾਂ ਖੁੱਲ੍ਹੀਆਂ ਵਿਚਾਰਾਂ ਹੋਈਆ । ਇਸ ਮੀਟਿੰਗ ਵਿਚ ਪਹਿਲੇ ਮਤੇ ਰਾਹੀ ਜੋ ਹਿੰਦੂਤਵ, ਬੀਜੇਪੀ-ਆਰ.ਐਸ.ਐਸ ਹਕੂਮਤ ਵੱਲੋ ਅਮਰੀਕਾ, ਕੈਨੇਡਾ, ਬਰਤਾਨੀਆ, ਪਾਕਿਸਤਾਨ ਅਤੇ ਇੰਡੀਆਂ ਵਿਚ ਕੀਤੇ ਜਾਣ ਵਾਲੇ ਕਤਲੇਆਮ ਨੂੰ ਜੋ ਦ੍ਰਿੜਤਾ ਅਤੇ ਪੁੱਖਤਾ ਸਬੂਤਾਂ ਰਾਹੀ ਕੌਮਾਂਤਰੀ ਪੱਧਰ ਤੇ ਉਜਾਗਰ ਕਰਨ ਦੀ ਮਨੁੱਖਤਾ ਪੱਖੀ ਜਿੰਮੇਵਾਰੀ ਪੂਰਨ ਕੀਤੀ ਜਾ ਰਹੀ ਹੈ, ਇਨ੍ਹਾਂ ਉੱਦਮਾਂ ਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਮੁੱਚੇ ਹਾਊਂਸ ਵੱਲੋ ਭਰਪੂਰ ਪ੍ਰਸ਼ੰਸ਼ਾਂ ਕਰਦੇ ਹੋਏ ਇਹ ਉਮੀਦ ਕੀਤੀ ਗਈ ਹੈ ਕਿ ਸਿੱਖ ਕੌਮ ਉਤੇ ਹੋ ਰਹੇ ਹਕੂਮਤੀ ਜ਼ਬਰ ਜੁਲਮ ਨੂੰ ਬੰਦ ਕਰਵਾਉਣ ਲਈ ਇਹ ਜਮਹੂਰੀਅਤ ਪਸ਼ੰਦ ਮੁਲਕ ਇਸੇ ਤਰ੍ਹਾਂ ਆਪਣੀਆਂ ਮਨੁੱਖਤਾ ਪੱਖੀ ਜਿੰਮੇਵਾਰੀਆ ਪੂਰੀਆ ਕਰਦੇ ਰਹਿਣਗੇ । ਅੱਜ ਦੀ ਇਸ ਮੀਟਿੰਗ ਦੀ ਪ੍ਰਧਾਨਗੀ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋ ਕੀਤੀ ਗਈ ।”
ਇਹ ਜਾਣਕਾਰੀ ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਤੋ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਮੁੱਚੇ ਹਾਊਂਸ ਵੱਲੋ ਸਰਬਸੰਮਤੀ ਨਾਲ ਕੀਤੇ ਗਏ ਫੈਸਲਿਆ ਦੀ ਜਾਣਕਾਰੀ ਦਿੰਦੇ ਹੋਏ ਪ੍ਰਗਟ ਕੀਤੇ । ਦੂਸਰੇ ਮਤੇ ਰਾਹੀ ਪੰਜਾਬ ਦੀਆਂ ਜਿਮਨੀ ਚੋਣਾਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਵਾਹਾ ਦੀਆਂ ਚੋਣਾਂ ਵਿਚ ਸਮੂਲੀਅਤ ਕਰਨ ਲਈ ਵਿਚਾਰਾਂ ਕਰਦੇ ਹੋਏ ਇਸ ਗੱਲ ਤੇ ਸਹਿਮਤੀ ਕੀਤੀ ਗਈ ਕਿ ਬਰਨਾਲਾ ਵਿਧਾਨ ਸਭਾ ਸੀਟ ਤੋ ਪਾਰਟੀ ਦੇ ਜਥੇਬੰਦਕ ਸਕੱਤਰ ਸ. ਗੋਬਿੰਦ ਸਿੰਘ ਨੂੰ ਚੋਣ ਲੜਾਉਣ ਲਈ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ਅਤੇ ਇਹ ਵੀ ਫੈਸਲਾ ਕੀਤਾ ਗਿਆ ਕਿ ਪਾਰਟੀ ਆਪਣਾ ਪੂਰਾ ਧਿਆਨ ਇਸ ਸੀਟ ਦੀ ਜਿੱਤ ਨੂੰ ਯਕੀਨੀ ਬਣਾਉਣ ਤੇ ਕੇਦਰਿਤ ਕਰੇਗੀ । ਇਸ ਸੰਬੰਧੀ ਆਗੂਆਂ ਦੀਆਂ ਜਿੰਮੇਵਾਰੀਆ ਵੀ ਲਗਾਈਆ ਗਈਆ । ਤੀਸਰੇ ਮਤੇ ਰਾਹੀ ਸ਼੍ਰੋਮਣੀ ਅਕਾਲੀ ਦਲ ਵੱਲੋ ਜੋ ਹਰ ਸਾਲ 14 ਦਸੰਬਰ ਨੂੰ ਸਥਾਪਨਾ ਦਿਵਸ ਮਨਾਇਆ ਜਾਂਦਾ ਹੈ, ਉਸ ਦਿਨ ਅੰਮ੍ਰਿਤਸਰ ਵਿਖੇ ਪਾਰਟੀ ਦਾ ਡੈਲੀਗੇਟ ਇਜਲਾਸ ਸੱਦਕੇ ਇਸ ਸਮਾਗਮ ਦੀ ਸੰਪੂਰਨਤਾ ਕੀਤੀ ਜਾਵੇਗੀ । ਚੌਥੇ ਮਤੇ ਰਾਹੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਜੋ ਹਰ ਸਾਲ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ਦਿੱਲੀ ਵਿਖੇ ਆਪਣੇ ਮਹਾਨ ਸ਼ਹੀਦਾਂ ਸ਼ਹੀਦ ਭਾਈ ਬੇਅੰਤ ਸਿੰਘ, ਸਤਵੰਤ ਸਿੰਘ, ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈ, ਉਸ ਵਿਚ ਪਾਰਟੀ ਹੁੰਮ-ਹੁੰਮਾਕੇ ਸਮੂਲੀਅਤ ਕਰੇਗੀ ਅਤੇ ਜੋ ਸ਼ਹੀਦ ਭਾਈ ਬੇਅੰਤ ਸਿੰਘ ਦੇ ਪਿੰਡ ਮਲੋਆ ਵਿਖੇ ਇਹ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਉਹ ਸ. ਰਣਜੀਤ ਸਿੰਘ ਸੰਤੋਖਗੜ੍ਹ ਜਿ਼ਲ੍ਹਾ ਪ੍ਰਧਾਨ ਰੋਪੜ ਦੀ ਅਗਵਾਈ ਵਿਚ ਪਾਰਟੀ ਸਮੂਲੀਅਤ ਕਰੇਗੀ । ਆਖਰੀ ਮਤੇ ਵਿਚ ਪੰਜਾਬ ਦੇ ਹਰੀ ਨੌ ਪਿੰਡ ਦੇ ਪੰਥਕ ਸਿੱਖ ਆਗੂ ਨੌਜਵਾਨ ਸ. ਗੁਰਪ੍ਰੀਤ ਸਿੰਘ ਦਾ ਇਕ ਡੂੰਘੀ ਸਾਜਿਸ ਅਧੀਨ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਅਤੇ ਖਾਲਸਾ ਪੰਥ ਨੂੰ ਭਾਰਤੀ ਹਕੂਮਤ ਦੇ ਅਜਿਹੇ ਘਿਣੋਨੇ ਕਾਰਨਾਮਿਆ ਖਿਲਾਫ ਜਿਥੇ ਇਕਜੁੱਟ ਹੋਣ ਦੀ ਅਪੀਲ ਕੀਤੀ ਗਈ, ਉਥੇ ਹੁਕਮਰਾਨਾਂ ਵੱਲੋ ਜੋ ਸਿੱਖ ਕੌਮ ਵਿਚ ਭਰਾਮਾਰੂ ਜੰਗ ਕਰਵਾਉਣ ਦੇ ਮਨਸੂਬੇ ਬਣਾਏ ਜਾ ਰਹੇ ਹਨ, ਉਸ ਤੋ ਸਮੁੱਚੀ ਸਿੱਖ ਕੌਮ ਅਤੇ ਲੀਡਰਸਿਪ ਨੂੰ ਹਰ ਪੱਖੋ ਸੁਚੇਤ ਰਹਿਣ ਦੀ ਵੀ ਸੰਜ਼ੀਦਾ ਅਪੀਲ ਕੀਤੀ ਗਈ ਤਾਂ ਜੋ ਪੰਥ ਵਿਰੋਧੀ ਸ਼ਕਤੀਆਂ ਭਰਾਮਾਰੂ ਜੰਗ ਨੂੰ ਉਤਸਾਹਿਤ ਕਰਵਾਕੇ ਆਪਣੇ ਮੰਦਭਾਵਨਾ ਭਰੇ ਮਿਸਨ ਵਿਚ ਕਾਮਯਾਬ ਨਾ ਹੋ ਸਕੇ ।
ਅੱਜ ਦੀ ਮੀਟਿੰਗ ਵਿਚ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਤੋ ਇਲਾਵਾ, ਡਾ. ਹਰਜਿੰਦਰ ਸਿੰਘ ਜੱਖੂ, ਇਕਬਾਲ ਸਿੰਘ ਟਿਵਾਣਾ, ਪ੍ਰੋ. ਮਹਿੰਦਰਪਾਲ ਸਿੰਘ, ਕੁਸਲਪਾਲ ਸਿੰਘ ਮਾਨ, ਹਰਪਾਲ ਸਿੰਘ ਬਲੇਰ, ਕੁਲਦੀਪ ਸਿੰਘ ਭਾਗੋਵਾਲ, ਅੰਮ੍ਰਿਤਪਾਲ ਸਿੰਘ ਛੰਦੜਾ, ਗੁਰਜੰਟ ਸਿੰਘ ਕੱਟੂ, ਇਮਾਨ ਸਿੰਘ ਮਾਨ, ਗੋਬਿੰਦ ਸਿੰਘ ਸੰਧੂ ਜਥੇਬੰਦਕ ਸਕੱਤਰ, ਤਜਿੰਦਰ ਸਿੰਘ ਦਿਓਲ, ਬੀਬੀ ਰਜਿੰਦਰ ਕੌਰ ਜੈਤੋ, ਬਹਾਦਰ ਸਿੰਘ ਭਸੌੜ, ਪਰਮਿੰਦਰ ਸਿੰਘ ਬਾਲਿਆਵਾਲੀ, ਗੁਰਨੈਬ ਸਿੰਘ ਰਾਮਪੁਰਾ, ਗੁਰਚਰਨ ਸਿੰਘ ਭੁੱਲਰ, ਬਲਕਾਰ ਸਿੰਘ ਭੁੱਲਰ, ਜਤਿੰਦਰ ਸਿੰਘ ਥਿੰਦ, ਜਗਮੀਤ ਸਿੰਘ ਐਡਵੋਕੇਟ, ਹਰਬੰਸ ਸਿੰਘ ਸਲੇਮਪੁਰ, ਹਰਿੰਦਰ ਸਿੰਘ ਮੀਡੀਆ ਇੰਨਚਾਰਜ, ਬਲਦੇਵ ਸਿੰਘ ਗਗੜਾ (ਸਾਰੇ ਪੀ.ਏ.ਸੀ. ਮੈਬਰ), ਅਮਰੀਕ ਸਿੰਘ ਨੰਗਲ ਅਤੇ ਜਸਵੀਰ ਸਿੰਘ ਬੱਚੜੇ (ਦੋਵੇ ਜਥੇਬੰਦਕ ਸਕੱਤਰ ਮਾਝਾ), ਰਣਜੀਤ ਸਿੰਘ ਸੰਤੋਖਗੜ੍ਹ ਰੋਪੜ੍ਹ, ਹਰਜੀਤ ਸਿੰਘ ਮੀਆਪੁਰ ਤਰਨਤਾਰਨ, ਪ੍ਰੀਤਮ ਸਿੰਘ ਮਾਨਗੜ ਲੁਧਿਆਣਾ, ਮਨਜੀਤ ਸਿੰਘ ਰੇਰੂ ਜਲੰਧਰ ਸਹਿਰੀ, ਸੁਖਜੀਤ ਸਿੰਘ ਡਰੋਲੀ ਜਲੰਧਰ ਦਿਹਾਤੀ, ਬਲਦੇਵ ਸਿੰਘ ਵੜਿੰਗ ਮੁਕਤਸਰ, ਕੁਲਵੰਤ ਸਿੰਘ ਮਝੈਲ ਪਠਾਨਕੋਟ, ਲਾਭ ਸਿੰਘ ਖੰਨਾ, ਧਰਮ ਸਿੰਘ ਕਲੌੜ, ਭੁਪਿੰਦਰ ਸਿੰਘ ਫਤਹਿਪੁਰ ਨੇ ਸਮੂਲੀਅਤ ਕੀਤੀ ।
Author: Gurbhej Singh Anandpuri
ਮੁੱਖ ਸੰਪਾਦਕ