ਮਿਲਾਨ ਇਟਲੀ 2 ਨਵੰਬਰ ( ਸਾਬੀ ਚੀਨੀਆ ) ਇਟਲੀ ਵੱਸਦੀਆਂ ਗੁਰਸਿੱਖ ਸੰਗਤਾਂ ਵੱਲੋਂ ਬੰਦੀ ਛੋੜੁ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ । ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਕਰਵਾਏ ਧਾਰਮਿਕ ਸਮਾਗਮਾਂ ਵਿੱਚ ਸਿੱਖ ਸੰਗਤਾਂ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਹਾਜ਼ਰੀਆਂ ਭਰਕੇ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦਿਆਂ ਹੋਇਆ ਆਪਣਾ ਜੀਵਨ ਸਫਲਾ ਬਣਾਇਆ ਇਸ ਮੌਕੇ ਸੰਗਤਾਂ ਵੱਲੋਂ ਦੀਪਮਾਲਾ ਕੀਤੀ ਗਈ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਅਨੁਸਾਰ ਦੀਵੇ ਬਾਲੇ ਗਏ ।ਇਸ ਮੌਕੇ ਸਜਾਏ ਗਏ ਦੀਵਾਨਾਂ ਵਿੱਚ ਕਵੀਸ਼ਰ ਭਾਈ ਗੁਰਮੁਖ ਸਿੰਘ ਜੌਹਲ ਦੇ ਜਥੇ ਦੁਆਰਾ ਆਈਆਂ ਹੋਈਆਂ ਸੰਗਤਾਂ ਨੂੰ ਬੰਦੀ ਛੋੜ ਦਿਵਸ ਨਾਲ ਸਬੰਧਤ ਗੁਰ ਇਤਿਹਾਸ ਸਰਵਣ ਕਰਵਾਉਦਿਆ ਹਾਜ਼ਰੀਆਂ ਭਰੀਆਂ ॥
ਸੰਗਤਾਂ ਨੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਹੁਕਮਾਂ ਨੂੰ ਸਿਰ ਮੱਥੇ ਮੰਨਦਿਆਂ ਹੋਇਆਂ ਬਿਨਾਂ ਆਤਿਸ਼ਬਾਜੀ ਕੀਤੇ ਦੇ ਦਿਵਾਲੀ ਮਨਾਉਦੇ ਹੋਏ ਪ੍ਰਬੰਧਕ ਕਮੇਟੀ ਦਾ ਪੂਰੀ ਤਰ੍ਹਾਂ ਸਹਿਯੋਗ ਕੀਤਾ । ਦੱਸਣਯੋਗ ਹੈ ਕਿ ਹਰ ਵਾਰ ਪੁਲਿਸ ਪ੍ਰਸ਼ਾਸਨ ਵੱਲੋ ਆਤਿਸ਼ਬਾਜੀ ਨਾ ਕਰਨ ਲਈ ਆਖਿਆ ਜਾਂਦਾ ਹੈ ਪ੍ਰਸ਼ਾਸ਼ਨ ਮੁਤਾਬਿਕ ਗੁਰਦੁਆਰਾ ਸਾਹਿਬ ਦੀ ਚਾਰ ਦੁਆਰੀ ਅੰਦਰ ਸੰਗਤ ਬਹਤ ਹੁੰਦੀ ਹੈ ਅਜਿਹੇ ਵਿਚ ਕੋਈ ਵੀ ਆਤਿਸ਼ਬਾਜ਼ੀ ਨਹੀਂ ਕਰ ਸਕਦਾ ਸੋ ਸੰਗਤਾਂ ਨੇ ਬੜੇ ਹੀ ਸ਼ਰਧਾ ਅਤੇ ਭਾਵਨਾ ਦੇ ਨਾਲ ਜੋੜ ਪੰਡਾਲ ਵਿੱਚ ਬੈਠ ਕੇ ਆਏ ਹੋਏ ਜਥਿਆਂ ਤੋਂ ਗੁਰ ਇਤਿਹਾਸ ਸਰਵਣ ਕੀਤਾ ਅਤੇ ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥਿਆਂ ਦੀ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ । ਪ੍ਰਬੰਧਕ ਕਮੇਟੀ ਵੱਲੋ ਸਮੁੱਚੀਆਂ ਸੰਗਤਾਂ ਨੂੰ ਇਸ ਸ਼ੁਭ ਅਵਸਰ ਦੀਆਂ ਵਧਾਈਆਂ ਦਿੰਦੀਆਂ ਵਿਸ਼ੇਸ਼ ਧੰਨਵਾਦ ਵੀ ਕੀਤਾ ਗਿਆ ।
Author: Gurbhej Singh Anandpuri
ਮੁੱਖ ਸੰਪਾਦਕ