Home » Uncategorized » ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਆਪਣੇ ਘਰ ਬਿਗਾਨੇ’

ਭਾਵੁਕਤਾ ਭਰੀ ਪਰਿਵਾਰਕ ਸਾਂਝਾਂ ਅਤੇ ਰਿਸ਼ਤਿਆਂ ਦੀ ਕਹਾਣੀ ਫ਼ਿਲਮ ‘ਆਪਣੇ ਘਰ ਬਿਗਾਨੇ’

32 Views

ਪੰਜਾਬੀ ਸਿਨੇਮਾ ਲਈ ਬਹਾਰ ਦਾ ਮੌਸਮ ਚੱਲ ਰਿਹਾ ਹੈ। ਪੰਜਾਬੀ ਫ਼ਿਲਮਾਂ ਇੱਕ ਤੋਂ ਬਾਅਦ ਇੱਕਆਪਾਰ ਸਫਲਤਾ ਹਾਸਲ ਕਰ ਰਹੀਆਂ ਹਨ। ਇਹ ਫਿਲਮਾਂ ਨਾ ਸਿਰਫ ਮਨੋਰੰਜਨ ਕਰ ਰਹੀਆਂਬਲਕਿ ਦਰਸ਼ਕਾਂ ਨੂੰ ਜ਼ਿੰਦਗੀ ਨਾਲ ਜੋੜਦਿਆਂ ਵੱਡਾ ਸੁਨੇਹਾ ਵੀ ਦੇ ਰਹੀਆਂ ਹਨ। ਇਹ ਫਿਲਮਆਪਣੇ ਘਰ ਬਿਗਾਨੇ ਰਜਨੀ ਅਤੇ ਅਰਦਾਸ ਵਰਗੀਆਂ ਸਾਰਥਿਕ ਫ਼ਿਲਮਾਂ ਦੀ ਲੜੀ ਨੂੰ ਅੱਗੇਤੋਰਦਿਆਂ ਦਰਸ਼ਕਾਂ ਦਾ ਦਿਲ ਜਿੱਤਣ ਦਾ ਦਮ ਰੱਖਦੀ ਹੈ।15 ਨਵੰਬਰ ਨੂੰ ਰਿਲੀਜ ਹੋਣ ਜਾ ਰਹੀਇਸ ਫਿਲਮ ਦਾ ਟਾਈਟਲ ਹੀ ਆਪਣੇ ਆਪ ਵਿੱਚ ਬਹੁਤ ਕੁਝ ਬਿਆਨ ਕਰ ਰਿਹਾ ਹੈ।ਨਾਮਵਾਰ ਕਾਮੇਡੀਅਨ, ਲੇਖਕ ਤੇ ਅਦਾਕਾਰ ਬਲਰਾਜ ਸਿਆਲ ਦੀ ਲਿਖੀ ਅਤੇ ਉਹਨਾਂ ਵੱਲੋੰ ਹੀ ਡਾਇਰੈਕਟ ਕੀਤੀ ਗਈ ਇਸ ਫ਼ਿਲਮ ਵਿੱਚ ਰੌਸ਼ਨ ਪ੍ਰਿੰਸ, ਕੁਲਰਾਜ ਰੰਧਾਵਾ,ਯੋਗਰਾਜ ਸਿੰਘ,  ਰਾਣਾ ਰਣਬੀਰ, ਪ੍ਰੀਤ ਔਜਲਾ, ਬਲਰਾਜ ਸਿਆਲ, ਅਰਮਾਨ ਔਜਲਾ, ਸੁਖਵਿੰਦਰ ਰਾਜ ਬੁੱਟਰ ਸਮੇਤ ਕਈ ਨਾਮੀ ਚਿਹਰਿਆਂ ਨੇ ਅਹਿਮ ਭੂਮਿਕਾ ਨਿਭਾਈ ਹੈ। ਕੈਨੇਡਾ ਦੀ ਖੂਬਸੂਰਤ ਲੋਕੇਸ਼ਨਾਂਤੇ ਕੜਾਕੇ ਦੀ ਠੰਢ ਵਿੱਚ ਫਿਲਮਾਈ ਇਸ ਫ਼ਿਲਮ ਵਿੱਚ ਜ਼ਿੰਦਗੀ ਦੇ ਵੱਖਵੱਖ ਰੰਗਾਂ ਦੀ ਬਾਤ ਪਾਈ ਗਈ ਹੈ। ਗੈਂਗ ਆਫ਼ ਫਿਲਮ ਮੇਕਰਸ ਦੇ ਬੈਨਰ ਹੇਠ ਬਣੀ ਨਿਰਮਾਤਾ ਪਰਮਜੀਤਸਿੰਘ, ਆਕਾਸ਼ਦੀਪ ਤੇ ਗਗਨਦੀਪ ਚਾਲੀ ਦੀ ਇਸ ਫ਼ਿਲਮ ਦੇ ਕਰੇਟਿਵ ਨਿਰਦੇਸ਼ਕ ਦਵਿੰਦਰ ਸਿੰਘ ਹਨ। ਇਹ ਫਿਲਮ ਆਮ ਪੰਜਾਬੀ ਫਿਲਮਾਂ ਤੋਂ ਬਿਲਕੁਲ ਵੱਖਰੇ ਕਿਸਮ ਦੀ ਫਿਲਮ ਹੈ ਜੋ ਹਰ ਉਮਰ ਵਰਗ ਦੇ ਦਰਸ਼ਕਾਂ ਦੇ ਦਿਲਾਂ ਨੂੰ ਟੁੰਬੇਗੀ। ਦਾਦੇ ਅਤੇ ਪੋਤੇ ਦੇ ਖੂਬਸੂਰਤ ਅਤੇ ਸਦੀਵੀਂ ਰਿਸ਼ਤੇ ਦੁਆਲੇ ਬੁਣੀ ਗਈ ਇਹ ਫਿਲਮ ਤੇਜ਼ੀ ਨਾਲ ਬਦਲ ਰਹੇ ਅਜੌਕੇ ਰਿਸ਼ਤਿਆਂ ਦੀ ਕਹਾਣੀ ਹੈ। ਵਕਤ ਨਾਲ ਬੇਸ਼ੱਕ ਸਾਡੇ ਘਰ ਪੱਕੇ ਹੋ ਗਏ ਹਨ ਪਰ ਰਿਸ਼ਤੇ ਕੱਚੇ ਹੋ ਗਏ ਹਨ। ਫਿਲਮ ਦੇਲੇਖਕ ਤੇ ਨਿਰਦੇਸ਼ਕ ਬਲਰਾਜ ਸਿਆਲ ਮੁਤਾਬਕ ਬਤੌਰ ਨਿਰਦੇਸ਼ਕ ਇਹ ਉਹਨਾਂ ਦੀ ਪਹਿਲੀ ਫਿਲਮ ਹੈ।ਇਹ ਫਿਲਮ ਰਿਸ਼ਤਿਆਂ ਵਿੱਚ ਤੇਜ਼ੀ ਨਾਲ ਰਹੇ ਬਦਲਾਅ ਦੀ ਕਹਾਣੀ ਹੈ।ਫਿਲਮ ਦੇ ਬਹੁਤ ਸਾਰੇ ਪਾਤਰ ਦਰਸ਼ਕਾਂ ਨੂੰ ਆਪਣੇ ਆਲੇਦੁਆਲੇ ਦੇ ਹੀ ਲੱਗਣਗੇ। ਕੋਈ ਕਿਸੇ ਤੋਂ ਬਿਨਾਂ ਖੁਸ਼ ਨਹੀਂ ਰਹਿ ਸਕਦਾ ਤੇ ਕੋਈ ਕਿਸੇ ਦੇ ਨਾਲ ਹੁੰਦਿਆਂ ਵੀ ਖੁਸ਼ ਨਹੀਂ ਹੈ। ਸੁਆਰਥ ਖੂਨ ਦੇ ਰਿਸ਼ਤਿਆਂ ਨੂੰ ਵੀ ਖਤਮ ਕਰ ਰਿਹਾ ਹੈ। ਇਹ ਫਿਲਮ ਸਾਡੇ ਸਮਾਜ, ਸਾਡੇ ਆਸਪਾਸ ਅਤੇ ਸਾਡੇ ਆਪਣਿਆਂ ਦੀ ਕਹਾਣੀ ਹੈ। ਫਿਲਮ ਵਿੱਚ ਮੁੱਖ ਭੂਮਿਕਾ ਨਿਭਾ ਰਹੇ ਦਿੱਗਜ ਅਦਾਕਾਰ ਯੋਗਰਾਜ ਸਿੰਘ ਮੁਤਾਬਕਰਜਨੀ ਫ਼ਿਲਮ ਤੋਂ ਬਾਅਦ ਦਰਸ਼ਕ ਇਸ ਵਿੱਚ ਉਹਨਾਂ ਨੂੰ ਇੱਕ ਵੱਖਰੇ ਤੇ ਦਮਦਾਰ ਕਿਰਦਾਰ ਵਿੱਚ ਦੇਖਣਗੇ। ਇਹ ਫ਼ਿਲਮ ਦੇਖਦਿਆਂ ਤੁਹਾਨੂੰ ਪਤਾਲੱਗੇਗਾ ਕਿ ਬਜ਼ੁਰਗਾਂ ਨੂੰ ਘਰ ਦਾ ਤਾਲਾ ਕਿਉਂ ਕਿਹਾ  ਜਾਂਦਾ ਹੈ। ਇਸ ਫਿਲਮ ਨੂੰ ਦਾਦੇਪੋਤੇ ਦੇਰਿਸ਼ਤੇ ਦੀ ਕਹਾਣੀ ਵਾਲੀ ਫ਼ਿਲਮ ਵੀ ਕਿਹਾ ਜਾ ਸਕਦਾ ਹੈ।ਰਿਸ਼ਤਿਆਂ ਦੀ ਭੰਨਤੋੜ ਵਿੱਚ ਪਿਸਰਹੇ ਇਕ ਨੰਨੇ ਬੱਚੇ ਦਾ ਦਰਦ ਤੁਹਾਨੂੰ ਸੋਚਣ ਲਈ ਮਜਬੂਰ ਕਰੇਗਾ ਕਿ ਕੀ ਅਸੀਂ ਜ਼ਿੰਦਗੀ ਜਿਓ ਰਹੇ ਹਾਂ ਜਾਂ ਕੱਟ ਰਹੇ ਹਾਂ। ਗਾਇਕ ਤੇ ਅਦਾਕਾਰ ਰੌਸ਼ਨ ਪ੍ਰਿੰਸ ਨੇ ਇਸ ਫ਼ਿਲਮ ਵਿੱਚ ਇੱਕ ਅਜਿਹੇ ਪੁੱਤ ਦੀ ਭੂਮਿਕਾ ਨਿਭਾਈ ਜੋ ਆਪਣੇ ਪਰਿਵਾਰ ਨੂੰ ਬੇਹੱਦ ਪਿਆਰ ਕਰਦਾ ਹੈ ਪਰ ਹਾਲਾਤ ਵਕਤੀ ਤੌਰਤੇ ਉਸਨੂੰ ਆਪਣੇ ਪਿਤਾ ਦੇ ਵਿਰੋਧ ਖੜਾ ਕਰ ਦਿੰਦੇ ਹਨ। ਉਹ ਇਸ ਨਾਲ ਵਿੱਚੋਂ ਕਿਵੇਂ ਨਿਕਲਦਾ ਹੈ। ਘਰ ਚਲਾਉਣ ਲਈ ਉਸਨੂੰ ਕੀਕੀ ਪਾਪੜ ਵੇਲਣੇ ਪੈਂਦੇ ਹਨ।ਕਿਵੇਂ ਉਹ ਰਿਸ਼ਤਿਆਂ ਵਿੱਚ ਤਾਲਮੇਲ ਰੱਖਦਾ ਹੈ ਇਹ ਇਸ ਫ਼ਿਲਮ ਦਾ ਦਿਲਚਸਪ ਪੱਖ ਹੈ।ਫ਼ਿਲਮ ਦੀ ਕਹਾਣੀ ਦੇ ਨਾਲ ਨਾਲ ਇਸ ਦਾ ਸੰਗੀਤ ਵੀ ਖੂਬਸੂਰਤ ਤੇ ਦਿਲ ਟੁੰਬਵਾਂ ਹੈ।  ਫਿਲਮਦਾ ਮਿਊਜ਼ਿਕ ਗੋਲਡ ਬੁਆਏਜ, ਜੱਸੀ ਕਟਿਆਲ ਅਤੇ ਗੁਰਮੋਹ ਨੇ ਤਿਆਰ ਕੀਤਾ ਹੈ। ਫਿਲਮ ਲਈ ਗੀਤ ਅਬੀਰ, ਗੁਰਜੀਤ ਖੋਸਾ, ਵਿੰਦਰ ਨੱਥੂਮਾਜਰਾ ਨੇ ਲਿਖੇ ਹਨ। ਇਹਨਾਂ ਗੀਤਾਂ ਨੂੰ ਨਿੰਜਾ, ਨਵਰਾਜ ਹੰਸ, ਕਮਲ ਖਾਨ, ਮਾਸ਼ਾ ਅਲੀ, ਸਿਮਰਨ ਚੌਧਰੀ ਅਤੇ ਅੰਬਰ ਵਸ਼ਿਸ਼ਟ ਨੇਦਿੱਤੀ ਹੈ। ਇਸ ਫਿਲਮ ਤੋਂ ਆਸਾਂ ਹਨ ਕਿ ਇਹ ਫਿਲਮ ਪੰਜਾਬੀ ਸਿਨਮਾ ਦੀ ਸ਼ਾਨ ਵਿੱਚ ਹੋਰਵਾਧਾ ਕਰੇਗੀ।

ਹਰਜਿੰਦਰ ਸਿੰਘ ਜਵੰਦਾ 9463828000

 

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?