ਮਿਲਾਨ ਇਟਲੀ 2 ਦਸੰਬਰ ( ਸਾਬੀ ਚੀਨੀਆ ) ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਟਲੀ ਦੇ ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ ਵਿਖੇ ਵਿਸ਼ਾਲ ਗੁਰਮਿਤ ਸਮਾਗਮਾਂ ਦਾ ਆਯੋਜਨ ਕੀਤਾ ਗਿਆ ਇਸ ਮੌਕੇ ਗੁਰ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀਆਂ ਭਰਦਿਆਂ ਹੋਇਆਂ ਕਥਾ ਕੀਰਤਨ ਵਿਚਾਰਾਂ ਸ਼ਰਵਣ ਕਰਦਿਆਂ ਆਪਣਾ ਜੀਵਨ ਸਫਲ ਬਣਾਇਆ । ਇਹਨਾਂ ਗੁਰਮਿਤ ਸਮਾਗਮਾਂ ਵਿੱਚ ਉਚੇਚੇ ਤੌਰ ਤੇ ਪਹੁੱਚੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰਦਿਆਂ ਹੋਇਆਂ ਕਥਾ ਕੀਰਤਨ ਦੇ ਨਾਲ ਸੰਗਤ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਤੁਸੀਂ ਵੱਡੇਭਾਗਾਂ ਵਾਲੇ ਹੋ ਜਿਨਾਂ ਨੂੰ ਵਿਦੇਸ਼ੀ ਧਰਤੀ ਉੱਤੇ ਬੈਠਿਆਂ ਨੂੰ ਗੁਰੂ ਦੀ ਗੋਦ ਦਾ ਨਿੱਘ ਮਾਨਣ ਦਾ ਸੁਭਾਗਾਂ ਸਮਾਂ ਪ੍ਰਾਪਤ ਹੋਇਆ ਹੈ ।
ਉਨਾਂ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੇ ਨਾਮ ਜੱਪੋ ,ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨੂੰ ਅਪਣਾਉਣ ਦੀ ਪਰ ਜੋਰ ਅਪੀਲ ਵੀ ਕੀਤੀ ਉਹਨਾਂ ਆਖਿਆ ਕਿ ਜਿਸ ਦਿਨ ਅਸੀਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਤੋਂ ਸਿੱਖਿਆ ਲੈ ਲਈ ਸਮਝੋ ਅਸੀਂ ਉਸੇ ਦਿਨ ਗੁਰੂ ਦੇ ਸਿੱਖ ਬਣ ਗਏ ਉਨਾਂ ਆਖਿਆ ਕਿ ਸਾਨੂੰ ਘਰਾਂ ਵਿੱਚ ਗੁਰਸਿੱਖੀ ਵਾਲਾ ਮਾਹੌਲ ਬਣਾਕੇ ਬੱਚਿਆ ਨੂੰ ਸਮਝਾਉਣਾ ਚਾਹੀਦਾ ਹੈ ਕਿ ਕਿਸ ਤਰ੍ਹਾਂ ਸਾਹਿਬਜ਼ਾਦਿਆਂ ਨੇ ਦੇਸ਼ ਲਈ ਕੁਰਬਾਨੀਆ ਦੇ ਕਿ ਸਿੱਖ ਧਰਮ ਦੀਆਂ ਨੀਹਾਂ ਨੂੰ ਮਜ਼ਬੂਤ ਕੀਤਾ ਹੈ ॥ ਮੌਕੇ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਸਾਹਿਬ ਨੂੰ ਗੁਰਦੁਆਰਾ ਸਾਹਿਬ ਦੀ ਬਖਸ਼ਿਸ਼ ਸਿਰਪਾਓ ਭੇਟ ਕਰਦਿਆਂ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ ਗਿਆ ।
Author: Gurbhej Singh Anandpuri
ਮੁੱਖ ਸੰਪਾਦਕ