ਅਮ੍ਰਿਤਸਰ 4 ਦਸੰਬਰ (ਖਿੜਿਆ ਪੰਜਾਬ) ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ‘ਚ ਅਕਾਲ ਫੈਡਰੇਸ਼ਨ ਦੇ ਆਗੂ ਭਾਈ ਨਰਾਇਣ ਸਿੰਘ ਚੌੜਾ ਨੇ ਗੋਲੀ ਚਲਾਈ ਇਸ ਘਟਨਾ ਵਿਚ ਸੁਖਬੀਰ ਬਾਦਲ ਵਾਲ – ਵਾਲ ਬਚ ਗਏ। ਇਸ ਘਟਨਾ ਦੀ ਲਾਈਵ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣੀ ਸ਼ੁਰੂ ਕੀਤੀ ਤਾਂ ਪੀਲੀ ਪੱਗ ਵਾਲੇ ਵਿਅਕਤੀ ਨੇ ਤੁਰੰਤ ਹਮਲਾਵਰ ਦਾ ਹੱਥ ਫੜ ਲਿਆ ਅਤੇ ਗੋਲੀ ਹਵਾ ‘ਚ ਚਲੀ ਗਈ।ਇਸ ਮਾਮਲੇ ਸਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਨੇ ਕਿਹਾ ਕਿ ਸੁਖਬੀਰ ਬਾਦਲ ਤੇ ਅੱਜ ਨਰਾਇਣ ਸਿੰਘ ਚੌੜਾ ਵੱਲੋਂ ਫਾਇਰਿੰਗ ਕੀਤੀ ਗਈ।ਉਥੇ ਹੀ ਪੁਲਿਸ ਮੁਲਾਜ਼ਮ ਰਛਪਾਲ ਸਿੰਘ ਨੇ ਪਹਿਲਾ ਵਿਅਕਤੀ ਨੂੰ ਰੁਕਿਆ ਹੋਇਆ ਦੇਖਿਆ ਸੀ । ਵਿਅਕਤੀ ਨਰਾਇਣ ਸਿੰਘ ਚੌੜਾ ਹੈ। ਸੀਪੀ ਨੇ ਦੱਸਿਆ ਕਿ ਜਸਬੀਰ ਅਤੇ ਪਰਮਿੰਦਰ ਨੇ ਨਰਾਇਣ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਦੌਰਾਨ ਕਾਬੂ ਕੀਤਾ ਗਿਆ। ਜਿਸ ਦੋਰਾਨ ਨਰੈਣ ਸਿੰਘ ਆਪਣੀ ਪੈਂਟ ਵਿਚੋਂ ਪਿਸਟਲ ਕੱਢ ਕੇ ਗੋਲੀ ਚਲਾਉਣ ਲੱਗਾ ਤਾਂ ਉਸ ਨੂੰ ਕਾਬੂ ਕੀਤਾ ਗਿਆ।ਇਸ ਦੌਰਾਨ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ ਹੈ ।ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਹਥਿਆਰ ਬਰਾਮਦ ਕਰ ਲਿਆ ਗਿਆ ਹੈ। ਉਹਨਾਂ ਨੇ ਕਿਹਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਐਸਐਸਪੀ ਪੱਧਰ ਦੇ ਅਧਿਕਾਰੀ, 2 ਐਸਐਸਪੀ ਅਤੇ 175 ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਧਾਰਮਿਕ ਭਾਵਨਾਵਾਂ ਕਾਰਨ ਜ਼ਿਆਦਾ ਪੁਲੀਸ ਤਾਇਨਾਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਡੀਜੀਪੀ ਗੌਰਵ ਯਾਦਵ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਗੋਲੀਬਾਰੀ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।
Author: Gurbhej Singh Anandpuri
ਮੁੱਖ ਸੰਪਾਦਕ