ਖਡੂਰ ਸਾਹਿਬ ਹਲਕੇ ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

21

ਤਰਨਤਾਰਨ, 10 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ )

ਵਿਧਾਨ ਸਭਾ ਹਲਕਾ ਖਡੂਰ ਚ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਪਿੰਡ ਵੇਈਂ ਪੂਈਂ ਦੇ ਸੀਨੀਅਰ ਅਕਾਲੀ ਆਗੂ ਡਾ. ਰਣਜੀਤ ਸਿੰਘ ਰਾਣਾ ਆਪਣੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਲ ਹੋ ਗਏ।

ਡਾ. ਰਣਜੀਤ ਸਿੰਘ ਰਾਣਾ ਨੇ ਕਿਹਾ ਉਹ ਹਲਕਾ ਖਡੂਰ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਰਾਣਾ ਨੇ ਕਿਹਾ ਕੇ ਬੜੇ ਲੰਮੇ ਅਰਸੇ ਬਾਅਦ ਖਡੂਰ ਸਾਹਿਬ ਹਲਕੇ ਨੂੰ ਇਹੋ ਜਿਹੇ ਇਮਾਨਦਾਰ ਵਿਧਾਇਕ ਮਿਲੇ ਹਨ ਜਿਨ੍ਹਾਂ ਕਦੇ ਕਿਸੇ ਨਾਲ ਕੋਈ ਧੱਕਾ ਨਹੀਂ ਕੀਤਾ ਅਤੇ ਨਾ ਹੀ ਕਿਸੇ ਪੈਸੇ ਦੇ ਰਵਾਦਾਰ ਹੀ ਬਣੇ ਹਨ । ਇਸ ਮੌਕੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਏ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕੇ ਉਹਨਾਂ ਨੂੰ ਕਾਂਗਰਸ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਤਸਬੀਰ ਸਿੰਘ, ਬਲਵਿੰਦਰ ਸਿੰਘ , ਧਰਮਿੰਦਰ ਸਿੰਘ, ਲਖਵਿੰਦਰ ਸਿੰਘ ਸਾਰੇ ਸਾਬਕਾ ਮੈਂਬਰ ਪੰਚਾਇਤ, ਹਰਭਿੰਦਰ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਮਿਸਤਰੀ , ਭੁਪਿੰਦਰ ਸਿੰਘ , ਮਨਜਿੰਦਰ ਸਿੰਘ ਮੰਨਾ, ਨਿਰਮਲ ਸਿੰਘ ਨਿੱਮਾ, ਜਤਿੰਦਰ ਸਿੰਘ ਮੰਗਾ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਜਦੋਂਕਿ ਹਰਪ੍ਰੀਤ ਸਿੰਘ ਹੈਪੀ ਝੰਡੇਰ, ਸਵਰਾਜ ਸਿੰਘ ਰੇਸ਼ੀਆਣਾ, ਸਰਪੰਚ ਨਿਸ਼ਾਨ ਸਿੰਘ, ਜੱਸ ਲਾਲਪੁਰ ਆਦਿ ਸਮੇਤ ਹੋਰ ਕਾਂਗਰਸੀ ਆਗੂ ਵੀ ਇਸ ਮੌਕੇ ਮੌਜੂਦ ਸਨ।

Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

× How can I help you?