Home » ਧਾਰਮਿਕ » ਇਤਿਹਾਸ » ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਦੇ ਮੁੱਦੇ ਨੂੰ ਵਿਚਾਰਨ ਜਥੇਦਾਰ, ਮਾਣ-ਸਨਮਾਨ ਤੇ ਸੇਵਾਵਾਂ ਬਹਾਲ ਕੀਤੀਆਂ ਜਾਣ : ਪੰਥਕ ਜਥੇਬੰਦੀਆਂ

ਸ਼੍ਰੋਮਣੀ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰਿਆਂ ਦੇ ਮੁੱਦੇ ਨੂੰ ਵਿਚਾਰਨ ਜਥੇਦਾਰ, ਮਾਣ-ਸਨਮਾਨ ਤੇ ਸੇਵਾਵਾਂ ਬਹਾਲ ਕੀਤੀਆਂ ਜਾਣ : ਪੰਥਕ ਜਥੇਬੰਦੀਆਂ

32 Views
ਅੰਮ੍ਰਿਤਸਰ, 6 ਦਸੰਬਰ ( ਨਜ਼ਰਾਨਾ ਨਿਊਜ ਨੈੱਟਵਰਕ )  ਅੱਜ ਪੰਥਕ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਰਖ਼ਾਸਤ ਕੀਤੇ ਪੰਜ ਪਿਆਰੇ ਸਿੰਘਾਂ ਦੇ ਹੱਕ ‘ਚ ਆਵਾਜ਼ ਬੁਲੰਦ ਕੀਤੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਪੱਤਰ ਵੀ ਲਿਖਿਆ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਇਨਫਰਮੇਸ਼ਨ ਦਫ਼ਤਰ ਦੇ ਬਾਹਰ ਪੱਤਰਕਾਰਾਂ ਨੂੰ ਸੰਬੋਧਨ ਹੁੰਦਿਆਂ ਬਾਪੂ ਗੁਰਚਰਨ ਸਿੰਘ ਪਟਿਆਲਾ, ਪ੍ਰੋਫੈਸਰ ਬਲਜਿੰਦਰ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਜਥਾ ਸਿਰਲੱਥ ਖਾਲਸਾ ਦੇ ਜਥੇਦਾਰ ਭਾਈ ਦਿਲਬਾਗ ਸਿੰਘ ਸੁਲਤਾਨਵਿੰਡ, ਵੰਗਾਰ ਮੈਗਜ਼ੀਨ ਦੇ ਸੰਪਾਦਕ ਭਾਈ ਬਲਜੀਤ ਸਿੰਘ ਖ਼ਾਲਸਾ, ਸ਼ਹੀਦ ਭਾਈ ਧਰਮ ਸਿੰਘ ਖ਼ਾਲਸਾ ਟਰੱਸਟ ਦੇ ਸੰਚਾਲਕ ਬੀਬੀ ਸੰਦੀਪ ਕੌਰ ਅਤੇ ਡਾ. ਪ੍ਰੋਫੈਸਰ ਸੁਖਦੇਵ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸ਼ਾਨ ਨੂੰ ਸਿਆਸੀ ਦਖ਼ਲ-ਅੰਦਾਜ਼ੀ ਕਾਰਨ ਅਤੇ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਵੱਲੋਂ ਖ਼ਾਲਸਾ ਜੁਗਤ ਨੂੰ ਨਜ਼ਰ-ਅੰਦਾਜ਼ ਕਰਨ ਕਾਰਨ ਢਾਹ ਲੱਗੀ ਸੀ। ਹਾਲ ਹੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਜਿਸ ਦ੍ਰਿੜ੍ਹਤਾ ਨਾਲ਼ ਫ਼ੈਸਲੇ ਲਏ ਗਏ ਹਨ ਉਹ ਯਕੀਨਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਰੁਤਬੇ ਵਿੱਚ ਵਾਧਾ ਕਰਨ ਲਈ ਭਵਿੱਖ ਵਿੱਚ ਸਹਾਈ ਹੋਣਗੇ। ਅਸੀਂ ਸ਼ਲਾਘਾ ਕਰਦੇ ਹਾਂ ਕਿ ਪੰਥਕ ਜੁਗਤ ਦਾ ਲਿਸ਼ਕਾਰਾ ਕੁਝ ਹੱਦ ਤੱਕ ਦੇਖਣ ਨੂੰ ਮਿਲ਼ਿਆ ਹੈ।
ਸਾਲ 2015 ਦੌਰਾਨ ਵਾਪਰੀਆਂ ਗੁਰੂ ਗ੍ਰੰਥ ਅਤੇ ਗੁਰੂ ਪੰਥ ਵਿਰੋਧੀ ਦੋਸ਼ਾਂ ਦੀ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਸੁਖਬੀਰ ਸਿੰਘ ਬਾਦਲ ਨੇ ਸਵੀਕਾਰ ਕੀਤੀਆਂ ਸਨ। ਇਸ ਦੇ ਨਾਲ਼ ਹੀ ਤਤਕਾਲੀ ਜਥੇਦਾਰਾਂ ਨੂੰ ਵੀ ਦੋਸ਼ੀ ਸਮਝਦੇ ਹੋਏ ਉਨ੍ਹਾਂ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਹਦਾਇਤਾਂ ਦਿੱਤੀਆਂ ਗਈਆਂ ਸਨ।
ਜਥੇਦਾਰ ਜੀ ਆਪ ਜੀ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਉਸ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅੰਮ੍ਰਿਤ ਸੰਚਾਰ ਜਥੇ ਦੇ ਸਿੰਘਾਂ ਜਿਨ੍ਹਾਂ ਵਿੱਚ ਭਾਈ ਸਤਨਾਮ ਸਿੰਘ (ਖੰਡਾ), ਭਾਈ ਸਤਨਾਮ ਸਿੰਘ ਝੰਜੀਆਂ ਅਤੇ ਸਾਥੀ ਸ਼ਾਮਲ ਹਨ, ਨੇ ਪੰਥਕ ਜੁਗਤ ਤੇ ਪਹਿਰਾ ਦੇਂਦੇ ਹੋਏ ਤਤਕਾਲੀ ਜਥੇਦਾਰਾਂ ਕੋਲ਼ੋਂ ਸਪੱਸ਼ਟੀਕਰਨ ਮੰਗਿਆ ਸੀ। ਸਿਆਸੀ ਦਬਾਅ ਹੇਠ ਕੰਮ ਕਰਦੇ ਹੋਏ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਪੰਜ ਸਿੰਘਾ ਨੂੰ 1 ਜਨਵਰੀ 2016 ਨੂੰ ਨੌਕਰੀਆਂ ਤੋਂ ਬਰਖ਼ਾਸਤ ਕਰ ਦਿੱਤਾ ਸੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਆਏ ਫ਼ੈਸਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਨੂੰ ਨੌਕਰੀ ਤੋਂ ਕੱਢੇ ਜਾਣ ਦਾ ਫ਼ੈਸਲਾ ਗ਼ਲਤ ਸੀ।
ਖ਼ਾਲਸਾ ਪੰਥ ਦੀਆਂ ਭਾਵਨਾਵਾਂ ਇਸ ਮੁੱਦੇ ਨਾਲ ਜੁੜੀਆਂ ਹੋਈਆਂ ਹਨ। ਇਸ ਲਈ ਇਹ ਜ਼ਰੂਰੀ ਬਣਦਾ ਹੈ ਇਨ੍ਹਾਂ ਪੰਜ ਸਿੰਘਾਂ ਦਾ ਮੁੱਦਾ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਵਿਚਾਰਨ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਰਦੇਸ਼ ਦਿੱਤੇ ਜਾਣ ਕਿ ਇਨ੍ਹਾਂ ਨੂੰ ਨੌਕਰੀਆਂ ਤੋਂ ਕੱਢੇ ਜਾਣ ਦਾ ਮਤਾ ਰੱਦ ਕਰਕੇ ਇਨ੍ਹਾਂ ਨੂੰ ਮੁੜ ਸਨਮਾਨ ਨਾਲ ਬਹਾਲ ਕੀਤਾ ਜਾਵੇ ਅਤੇ ਇਨ੍ਹਾਂ ਦੀਆਂ ਤਨਖਾਹਾਂ ਦਾ ਪਿਛਲਾ ਸਾਰਾ ਬਕਾਇਆ ਦਿੱਤਾ ਜਾਵੇ। ਪੰਥ ਦੇ ਵਡੇਰੇ ਹਿੱਤਾਂ ਅਤੇ ਨਿਰਪੱਖਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਆਪ ਜੀ ਨੂੰ ਸਤਿਕਾਰ ਸਹਿਤ ਬੇਨਤੀ ਹੈ ਕਿ ਇਸ ਬਾਰੇ ਜਲਦ ਫ਼ੈਸਲਾ ਲਿਆ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਕਾਲਾ, ਕੁਲਵਿੰਦਰ ਕੌਰ ਖਾਲਸਾ, ਸੁਰਿੰਦਰਪਾਲ ਸਿੰਘ, ਕੁਲਦੀਪ ਸਿੰਘ ਬਿੱਟੂ, ਗੁਰਜੰਟ ਸਿੰਘ ਪਟਿਆਲਾ, ਰਾਜ ਸਿੰਘ, ਨਰਿੰਦਰ ਸਿੰਘ, ਕ੍ਰਾਂਤੀ ਸਿੰਘ ਆਦਿ ਹਾਜ਼ਰ ਸਨ।
Gurbhej Singh Anandpuri
Author: Gurbhej Singh Anandpuri

ਮੁੱਖ ਸੰਪਾਦਕ

Leave a Reply

Your email address will not be published. Required fields are marked *

FOLLOW US

TRENDING NEWS

Advertisement

GOLD & SILVER PRICE

× How can I help you?