ਫਰੈਂਕਫਰਟ 11 ਦਸੰਬਰ , ( ਨਜ਼ਰਾਨਾ ਨਿਊਜ ਨੈੱਟਵਰਕ ) ਯੂਰਪ ਦੇ ਵੱਖ ਵੱਖ ਦੇਸ਼ਾਂ ਤੋਂ ਪਹੁੰਚੇ ਵਰਲਡ ਸਿੱਖ ਪਾਰਲੀਮੈਂਟ ਦੇ ਮੈਂਬਰਾਂ ਵੱਲੋਂ ਅੰਤਰਰਾਸ਼ਟਰੀ ਮਨੁੱਖੀ ਅਧਿਕਾਰ ਦਿਵਸ ਤੇ ਭਾਰਤ ਅੰਦਰ ਸਿੱਖਾਂ ਸਮੇਤ ਘੱਟਗਿਣਤੀ ਕੌਮਾਂ ਦੇ ਕੁਚਲੇ ਜਾ ਮਾਨਵੀ ਅਧਿਕਾਰਾਂ, ਰਾਜਸੀ ਸਿੱਖ ਕੈਦੀਆਂ ਦੀ ਰਿਹਾਈ, ਪੰਜਾਬ ਦੀ ਕਿਸਾਨੀ, ਪੰਜਾਬੀ ਬੋਲੀ, ਪਾਣੀਆਂ ਤੇ ਨਸ਼ਿਆਂ ਨਾਲ ਕੀਤੀ ਜਾ ਰਹੀ ਨਸਲਕੁਸ਼ੀ ਦੇ ਖਿਲਾਫ ਯੂ. ਐਨ. ਓ. ਜਨੇਵਾ ਦਫਤਰ ਦੇ ਸਾਹਮਣੇ ਵਰਲਡ ਸਿੱਖ ਪਾਰਲੀਮੈਟ ਵੱਲੋਂ ਰੋਸ ਪ੍ਰਦਰਸ਼ਨ ਕਤਿਾ ਗਿਆ ਤੇ ਮਾਨਵੀ ਅਧਿਕਾਰਾਂ ਦੀ ਕੀਤੀਆਂ ਜਾ ਰਹੀਆਂ ਘੋਰ ਉਲੰਘਣਾਵਾਂ ਨੂੰ ਦਰਸਾਉਂਦੀ ਪ੍ਰਦਰਸ਼ਨੀ ਲਗਾਈ ਗਈ ।
ਦੂਸਰੇ ਸੰਸਾਰ ਯੁੱਧ ਦੀ ਤਬਾਹੀ ਤੋਂ ਬਾਅਦ ਹੋਂਦ ਵਿੱਚ ਆਈ ਯੂ ਐਨ ਓ ਵੱਲੋਂ 10 ਦਸੰਬਰ 1948 ਨੂੰ ਮਨੁੱਖੀ ਅਧਿਕਾਰਾਂ ਦਾ ਚਾਰਟਰ ਬਣਾਇਆ ਗਿਆ ਸੀ ਜਿਸ ਅਨੁਸਾਰ ਸੰਸਾਰ ਦੇ ਹਰ ਬਾਸ਼ਿੰਦੇ ਦੀ ਮੁੱਢਲੀ ਅਜ਼ਾਦੀ ਦੇ ਹੱਕਾਂ ਨੂੰ ਤਸਲੀਮ ਕਰਕੇ ਉਹਨਾਂ ਹੱਕਾਂ ਨੂੰ ਖੋਹਣ ਵਾਲਿਆਂ ਨੂੰ ਕਟਹਿਰੇ ਵਿੱਚ ਜਵਾਬਦੇਹ ਬਣਾਉਣ ਜਾਵੇ । ਮਨੁੱਖੀ ਹੱਕਾਂ ਦੇ ਬਣਾਏ ਚਾਰਟਰ ਦੀ ਭੂਮਿਕਾ ਵਿੱਚ ਬੜੇ ਸਪੱਸ਼ਟ ਸ਼ਬਦਾਂ ਵਿੱਚ ਲਿਖਿਆ ਹੋਇਆ ਹੈ ਕਿ ਕੋਈ ਵੀ ਮਨੁੱਖ ਆਪਣੇ ਅਖੀਰਲੇ ਹਥਿਆਰ-ਬਗਾਵਤ ਦੇ ਰਸਤੇ ’ਤੇ ਜਾਣ ਲਈ ਮਜਬੂਰ ਹੋਵੇਗਾ, ਜੇ ਕਾਨੂੰਨ ਦਾ ਰਾਜ ਉਸ ਦੇ ਮਨੁੱਖੀ ਹੱਕਾਂ ਨੂੰ ਸੁਰੱਖਿਅਤ ਨਹੀਂ ਕਰ ਸਕੇਗਾ।
ਯੂ. ਐਨ. ਚਾਰਟਰ ਤੇ ਜਨੇਵਾ ਕਨਵੈਨਸ਼ਨਾਂ ਦੇ ਫੈਸਲਿਆਂ ਦਾ ਇੱਕ ਬੜਾ ਅਹਿਮ ਪੱਖ ਇਹ ਹੈ ਕਿ ਅੱਡ-ਅੱਡ ਕੌਮਾਂ, ਦੇਸ਼ਾਂ, ਲੋਕਾਂ ਦੇ ਆਤਮ ਨਿਰਣੇ ਦੇ ਹੱਕ ਨੂੰ ਪ੍ਰਵਾਨ ਕੀਤਾ ਗਿਆ ਹੈ, ਤਾਂ ਕਿ ਕੋਈ ਵੀ ਸ਼ਕਤੀਸ਼ਾਲੀ ਦੇਸ਼ ਜਾਂ ਸਮਾਜਿਕ ਢਾਂਚਾ ਕਮਜ਼ੋਰ ਜਾਂ ਘੱਟਗਿਣਤੀ ਕੌਮਾਂ, ਲੋਕਾਂ ’ਤੇ ਗਲਬਾ ਨਾ ਪਾ ਸਕੇ ।
ਕੱਲ ਦੇ ਰੋਸ ਪ੍ਰਦਰਸ਼ਨ ਵਿੱਚ ਭਾਰਤ ਵੱਲੋਂ ਯੂ. ਐਨ. ਚਾਰਟਰ ਉੱਪਰ ਸਹਿਮਤੀ ਪਾ ਕੇ ਵੀ ਸਿੱਖ ਕੌਮ ਤੇ ਘੱਟ ਗਿਣਤੀ ਕੌਮਾਂ ਉਪੱਰ ਕੀਤੇ ਜਾ ਰਹੇ ਜਬਰ ਜ਼ੁਲਮ ਅਤੇ ਉਹਨਾਂ ਦੇ ਮਨੁੱਖੀ ਹੱਕਾਂ ਨੂੰ ਜਬਰੀ ਖੋਹਣ ਦੇ ਅਮਲ ਨੂੰ ਇਨਸਾਫ ਰੈਲੀ ਵਿੱਚ ਉਜਾਗਰ ਕੀਤਾ ਗਿਆ ।
ਇਸ ਮੌਕੇ ਤੇ ਮਨੁੱਖੀ ਹੱਕਾਂ ਨਾਲ ਸਬੰਧਿਤ ਮਸਲਿਆਂ ਦੇ ਯੂ. ਐਨ. ਓ. ਜਨੇਵਾ ਵਿੱਚ ਵਿਸ਼ੇਸ਼ ਹਾਈ ਕਮਿਸ਼ਨਰ ਨੂੰ ਯਾਦ ਪੱਤਰ ਦਿੱਤਾ ਗਿਆ ਤੇ ਰਾਜਸੀ ਸਿੱਖ ਕੈਦੀਆਂ ਦੀਆਂ ਸੰਖੇਪ ਜਾਣਕਾਰੀ ਦਿੰਦੀਆਂ ਵੱਡ ਅਕਾਰੀ ਤਸਵੀਰਾਂ ਅਤੇ ਸਿੱਖਾਂ ਤੇ ਜ਼ੁਲਮ ਦੀਆਂ ਮੂੰਹ ਬੋਲਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਲਗਾਈ ਗਈ ।
ਇਨਸਾਫ ਰੈਲੀ ਵਿੱਚ ਵਿਚਾਰ ਦਿੰਦਿਆਂ ਵੱਖ ਵੱਖ ਬੁਲਾਰਿਆਂ ਵੱਲੋਂ ਅੰਤਰਾਰਸ਼ਟਰੀ ਭਾਈਚਾਰੇ ਨੂੰ ਭਾਰਤ ਦੀ ਫਾਸ਼ੀਵਾਦੀ ਹਿੰਦੂਤਵੀ ਮੋਦੀ ਹਕੂਮਤ ਵੱਲੋਂ ਘੱਟ ਗਿਣਤੀਆਂ ਤੇ ਖਾਸ ਕਰਕੇ ਸਿੱਖ ਕੌਮ ਦੀ ਧਾਰਮਿਕ, ਆਰਥਿਕ, ਸਮਾਜਿਕ, ਸੱਭਿਆਚਾਰਿਕ ਅਤੇ ਰਾਜਨੀਤਿਕ ਤੌਰ ਤੇ ਤਬਾਹਕੁੰਨ ਨੀਤੀਆਂ ਰਾਹੀਂ ਮਨੁੱਖੀ ਅਧਿਕਾਰਾਂ ਦੀ ਉਲਘੰਣਾ ਲਈ ਜਵਾਬਦੇਹ ਬਣਾਉਣ ਦਾ ਸੁਨੇਹਾ ਦਿੱਤਾ ।
ਵਰਲਡ ਸਿੱਖ ਪਾਰਲੀਮੈਟ ਦੇ ਕੋ ਕੋਅਰਡੀਨੇਟਰ ਭਾਈ ਗੁਰਚਰਨ ਗੁਰਾਇਆ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ, ਸੇਵਿੰਗ ਪੰਜਾਬ ਦੇ ਡਾਇਰੈਕਟਰ ਭਾਈ ਗੁਰਪ੍ਰੀਤ ਸਿੰਘ ਇੰਗਲੈਂਡ, ਕੋ ਕੋਅਰਡੀਨੇਟਰ ਮਨੁੱਖੀ ਅਧਿਕਾਰ ਕੌਂਸਲ ਭਾਈ ਪ੍ਰਿਤਪਾਲ ਸਿੰਘ ਸਵਿਟਜ਼ਰਲੈਂਡ, ਭਾਈ ਗੁਰਪਾਲ ਸਿੰਘ, ਮੀਡੀਆ ਕੌਂਸਲ ਦੇ ਭਾਈ ਜਤਿੰਦਰ ਸਿੰਘ, ਭਾਈ ਹਰਮੀਤ ਸਿੰਘ ਜਰਮਨੀ , ਮਨੁੱਖੀ ਅਧਿਕਾਰ ਅਸੋਸੀਏਸ਼ਨ ਦੇ ਮੁੱਖੀ ਭਾਈ ਸ਼ਿੰਗਾਰਾ ਸਿੰਘ ਮਾਨ ਫਰਾਂਸ, ਭਾਈ ਜਸਵਿੰਦਰ ਸਿੰਘ, ਭਾਈ ਗੁਰਦੇਵ ਸਿੰਘ, ਹਾਈਜੈਕਰ ਬਾਬਾ ਜਸਵੀਰ ਸਿੰਘ ਜੀ ਸਵਿਟਜ਼ਰਲੈਡ ਨੇ ਆਪਣੇ ਵੀਚਾਰਾਂ ਦੀ ਸਾਂਝ ਪਾਈ । ਅਜ਼ਾਦ ਕਸ਼ਮੀਰ ਦੇ ਇਕਬਾਲ ਹਾਸ਼ਮੀ ਨੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਅਜ਼ਾਦੀ ਦੇ ਸੰਘਰਸ਼ ਲਈ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ ।
ਇਸ ਮੌਕੇ ਵਰਲਡ ਸਿੱਖ ਪਾਰਲੀਮੈਟ ਯੂਰਪ ਰੀਜਨ ਵੱਲੋਂ ਭਾਈ ਨਰਾਇਣ ਸਿੰਘ ਚੌੜਾ ਵੱਲੋਂ ਖਾਲਸਾਈ ਰਵਾਇਤਾਂ ਅਨੁਸਾਰ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀ ਕਰਨ, ਸਿੱਖ ਨੌਜਵਾਨੀ ਦਾ ਘਾਣ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਤਰੱਕੀਆਂ ਤੇ ਉਹਨਾਂ ਦੀ ਪੁਸ਼ਤਪਨਾਹੀ ਕਰਨ ਤੇ ਸੌਦੇ ਸਾਧ ਨੂੰ ਮੁਆਫ਼ੀ ਦੁਆਉਣ ਦੇ ਬੱਜਰਾਂ ਗੁਨਾਹਾਂ ਨੂੰ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਕਬੂਲ ਕਰਨ ਵਾਲੇ ਬਾਦਲ ਅਕਾਲੀ ਦਲ ਦੇ ਪ੍ਰਧਾਨ ਦੇ ਬੱਜਰ ਗੁਨਾਹਾਂ ਦਾ ਇਨਸਾਫ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਅੰਤਰਿੰਗ ਕਮੇਟੀ ਨੇ ਸਾਰੀਆਂ ਸਿੱਖ ਪ੍ਰੰਪਰਾਵਾਂ ਤੇ ਮਰਯਾਦਾ ਅੱਖੋਂ ਪਰੋਖੇ ਕਰਕੇ ਆਪਣੇ ਆਕਾ ਸੁਖਵੀਰ ਸਿੰਘ ਬਾਦਲ ਦੀ ਚਾਪਲੂਸੀ ਕਰਦਿਆਂ ਹੋਇਆਂ ਭਾਈ ਨਰਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੇ ਮਤੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹੋਇਆਂ ਇਹ ਮਤੇ ਪਾਉਣ ਵਾਲੇ ਜਾਂ ਇਸ ਤੇ ਇਸ ਨੂੰ ਲਾਗੂ ਕਰਨ ਵਾਲਿਆ ਨੂੰ ਅਗਾਹ ਕੀਤਾ ਕਿ ਇਹ ਲੋਕ ਅਜਿਹਾ ਕਰਨ ਤੋਂ ਬਾਅਦ ਭਾਰਤ ਤੇ ਵਿਦੇਸ਼ਾਂ ਵਿੱਚ ਜੈਡ ਸਕਿਉਰਟੀ ਨਾਲ ਹੀ ਲੋਕਾਂ ਵਿੱਚ ਜਾਣਗੇ । ਇਸ ਮੌਕੇ ਸਿੱਖ ਕੌਮ ਦੇ ਅਜ਼ਾਦ ਘਰ ਖਾਲਿਸਤਾਨ ਦੀ ਅਜ਼ਾਦੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਕੀਤਾ
Author: Gurbhej Singh Anandpuri
ਮੁੱਖ ਸੰਪਾਦਕ