ਹਜੂਰੀ ਰਾਗੀ ਭਾਈ ਗੁਰਮੇਲ ਸਿੰਘ ਜੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਇਲਾਹੀ ਬਾਣੀ ਦੇ ਕੀਰਤਨ ਦੂਆਰਾ ਸੰਗਤਾ ਨੂੰ ਕੀਤਾ ਨਿਹਾਲ।
ਬਰੇਸ਼ੀਆ- 5 ਜਨਵਰੀ ( ਨਜ਼ਰਾਨਾ ਨਿਊਜ ਨੈੱਟਵਰਕ )- ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਸਵੇਂ ਪਾਤਸ਼ਾਹ ਜਿਨ੍ਹਾ ਦਾ ਪ੍ਰਕਾਸ਼ ਦਿਹਾੜਾ ਸਮੁੱਚੇ ਵਿਸ਼ਵ ਭਰ ਵਿਚ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਹੈ, ਇਟਲੀ ਦੇ ਪ੍ਰਮੁੱਖ ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਵੀ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ, ਗੁਰੂ ਘਰ ਵਿਖੇ 3 ਜਨਵਰੀ ਦਿਨ ਸ਼ੁਕਰਵਾਰ ਨੂੰ 6 ਆਖੰਡ ਪਾਠ ਸਾਹਿਬ ਪ੍ਰਾਰੰਭ ਹੋਏ ਸਨ ਜਿਨ੍ਹਾਂ ਦੇ ਭੋਗ 5 ਜਨਵਰੀ ਦਿਨ ਐਤਵਾਰ ਨੂੰ ਪਾਏ ਗਏ, ਭੋਗ ਉਪਰੰਤ ਇਲਾਹੀ ਗੁਰਬਾਣੀ ਦੇ ਕੀਰਤਨ ਹੋਏ, ਭਾਈ ਚੰਚਲ ਸਿੰਘ ਜੀ ਦੇ ਜੱਥੇ ਨੇ ਕੀਰਤਨ ਦੀ ਆਰੰਭਤਾ ਕੀਤੀ ਉਪਰੰਤ ਇੰਡੀਆ ਤੋਂ ਪੁੱਜੇ ਭਾਈ ਗੁਰਮੇਲ ਸਿੰਘ ਜੀ ਹਜੂਰੀ ਰਾਗੀ ਜੱਥਾ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ।
ਸੰਗਤਾਂ ਵੱਡੀ ਗਿਣਤੀ ਵਿਚ ਪੁੱਜੀਆਂ, ਸੰਗਤਾਂ ਦੀ ਸੇਵਾ ਲਈ ਲੰਗਰ ਦੇ ਸੇਵਾਦਾਰਾਂ ਵਲੋਂ ਵਿਸ਼ੇਸ਼ ਲੰਗਰ ਭੰਡਾਰੇ ਤਿਆਰ ਕੀਤੇ ਗਏ, ਜਿਨ੍ਹਾਂ ਵਿਚ ਗਰਮ ਜਲੇਬੀਆਂ ਵੀ ਸ਼ਾਮਿਲ ਸਨ।ਗੁਰੂ ਘਰ ਵਲੋਂ ਆਏ ਹੋਏ ਜੱਥੇ ਦਾ ਧੰਨਵਾਦ ਕੀਤਾ ਅਤੇ ਨਾਲ ਹੀ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਵੀ ਦਿੱਤੀਆਂ, ਜਿਨ੍ਹਾਂ ਪ੍ਰੀਵਾਰਾ ਨੇ ਸ੍ਰੀ ਆਖੰਡ ਪਾਠ ਦੀ ਸੇਵਾ ਕਰਵਾਈ ਸੀ ਉਨ੍ਹਾਂ ਨੂੰ ਵੀ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ,ਭਾਈ ਗੁਰਮੇਲ ਸਿੰਘ ਜੀ ਸੋਮਵਾਰ ਦਿਨੇ ਅੰਮ੍ਰਿਤ ਵੇਲੇ ਆਸਾ ਜੀ ਦਾ ਵਾਰ ਕੀਰਤਨ ਕਰਨਗੇ ਅਤੇ ਸੋਮਵਾਰ ਸ਼ਾਮ ਦੇ ਦੀਵਾਨਾਂ ਵਿਚ ਵੀ ਹਾਜਰੀ ਭਰਨਗੇ।
ਸੰਗਤਾਂ ਵਿਚ ਸਮੁੱਚੀ ਕਮੇਟੀ ਦੇ ਸੇਵਾਦਾਰ ਮੁੱਖ ਸੇਵਾਦਾਰ ਸੁਰਿੰਦਰਜੀਤ ਸਿੰਘ ਪੰਡੌਰੀ, ਜਨਰਲ ਸਕੱਤਰ ਸ਼ਰਨਜੀਤ ਸਿੰਘ ਠਾਕਰੀ,ਸਵਰਨ ਸਿੰਘ ਲਾਲੋਵਾਲ, ਨਿਸ਼ਾਨ ਸਿੰਘ ਭਦਾਸ, ਭੁਪਿੰਦਰ ਸਿੰਘ ਬਿੱਟੂ ਪਿਹੋਵਾ, ਲੱਖਵਿੰਦਰ ਸਿੰਘ ਪ੍ਰਧਾਨ ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਬਰੇਸ਼ੀਆ,ਭਗਵਾਨ ਸਿੰਘ ਬਰੇਸ਼ੀਆ ਅਤੇ ਲੰਗਰ ਦੇ ਸਮੂਹ ਸੇਵਾਦਾਰ ਹਾਜਿਰ ਸਨ।
Author: Gurbhej Singh Anandpuri
ਮੁੱਖ ਸੰਪਾਦਕ