36 Views
ਕਰਤਾਰਪੁਰ 12 ਅਗਸਤ (ਭੁਪਿੰਦਰ ਸਿੰਘ ਮਾਹੀ): ਬੀਸੀ ਕਮਿਸ਼ਨ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਗੁਰਿੰਦਰ ਪਾਲ ਸਿੰਘ ਬਿੱਲਾ ਦੀ ਅਗਵਾਈ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ। ਕਮਿਸ਼ਨ ਦੇ ਮੈਂਬਰਾਂ ਵੱਲੋਂ ਬੀ ਸੀ ਐਕਟ ਨੂੰ ਪ੍ਰਵਾਨਗੀ ਦਿਵਾਉਣ ਲਈ ਅਤੇ ਬੀਸੀ ਸਮਾਜ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਬੀਸੀ ਕਮਿਸ਼ਨ ਐਕਟ ਨੂੰ ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤਾ ਜਾਣਾ ਚਾਹੀਦਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਭਰੋਸਾ ਦਿੱਤਾ ਕਿ ਉਹ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਜਲਦ ਹੱਲ ਕਰਵਾਉਣ ਦੀ ਉਹ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਸੁਭਾਸ਼ ਚੰਦਰ, ਲੱਖਾ ਸਿੰਘ, ਹਰਮੀਤ ਕੰਬੋਜ, ਵੇਦ ਪ੍ਰਕਾਸ਼, ਰਮਨ ਮਸੀਹ, ਯਸ਼ਪਾਲ ਧੀਮਾਨ, ਸੁਰਿੰਦਰ ਸਿੰਘ ਬਿੱਟੂ ਹਾਜ਼ਰ ਸਨ।
Author: Gurbhej Singh Anandpuri
ਮੁੱਖ ਸੰਪਾਦਕ