39 Views
ਅੰਮ੍ਰਿਤਸਰ 13 (ਨਜ਼ਰਾਨਾ ਨਿਊਜ਼ ਨੈੱਟਵਰਕ) ਨਵਜੋਤ ਸਿੱਧੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਲਟੀਮੇਟਮ ਦਿੱਤਾ। ਨਵਜੋਤ ਸਿੱਧੂ ਨੇ ਕਿਹਾ ਖੇਤੀ ਕਾਨੂੰਨ ਹਰ ਹਾਲ ਰੱਦ ਹੋ ਕੇ ਰਹਿਣਗੇ। ਉਨ੍ਹਾਂ ਕਿਹਾ ਜਾਂ ਤਾਂ ਤੁਸੀਂ ਕਰ ਦਿਓ ਜਾਂ ਫਿਰ ਐਮ ਐਲ ਏ ਕਰਨਗੇ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਆਪਣੇ ਵਿਧਾਨ ਸਭਾ ਹਲਕੇ ‘ਚ ਪਹੁੰਚੇ ਸਨ। ਜਿੱਥੇ ਉਨ੍ਹਾਂ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੇ ਐਲਾਨ ਕੀਤਾ ਕਿ ਵਿਧਾਨ ਸਭਾ ‘ ਵਿਚ ਬਿਜਲੀ ਸਮਝੌਤੇ ਰੱਦ ਹੋਣਗੇ। ਪੰਜਾਬ ਦੇ ਲੋਕਾਂ ਨੂੰ ਤਿੰਨ ਤੋਂ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਮਿਲੇਗੀ।
Author: Gurbhej Singh Anandpuri
ਮੁੱਖ ਸੰਪਾਦਕ