ਸਿੱਖ ਐਜੂਕੇਸ਼ਨ ਬੈਲਜੀਅਮ ਸੰਸਥਾ ਵੱਲੋਂ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਸਾਹਿਬ ਦੇ ਸਹਿਯੋਗ ਨਾਲ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਦਿਆਰਥੀਆਂ ਦਾ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਅੰਦਰ ਬੈਲਜੀਅਮ ਪੈਰਸ ਫਰਾਂਸ ਭਾਰਤ ਦੇ ਵਿਦਿਆਰਥੀਆਂ ਨੇ ਕਵਿਤਾਵਾਂ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜੀਵਨ ਇਤਿਹਾਸ ਸਾਂਝਾ ਕੀਤਾ ਇਸ ਸਮੇਂ ਪ੍ਰਧਾਨ ਬੀਬੀ ਜਗੀਰ ਕੌਰ ਜੀ ਸੀਨੀਅਰ ਮੀਤ ਪ੍ਰਧਾਨ ਸਰਦਾਰ ਸੁਰਜੀਤ ਸਿੰਘ ਭਿੱਟੇਵੱਡ ਜਨਰਲ ਸਕੱਤਰ ਸਰਦਾਰ ਭਗਵੰਤ ਸਿੰਘ ਸਿਆਲਕਾ ਸਰਦਾਰ ਰਜਿੰਦਰ ਸਿੰਘ ਮਹਿਤਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਸੁਰਜੀਤ ਸਿੰਘ ਤੁਗਲਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਕੱਤਰ ਸਾਹਿਬਾਨ ਸੁਪਰਿਟੈਂਡੈਂਟ ਪ੍ਰਚਾਰਕ ਸਾਹਿਬਾਨ ਭਾਈ ਪਲਵਿੰਦਰ ਸਿੰਘ ਬੰਗਾ ਭਾਈ ਤਰਸੇਮ ਸਿੰਘ ਆਦਿ ਹਾਜ਼ਰ ਸਨ ।ਬੀਬੀ ਹਰਪ੍ਰੀਤ ਕੌਰ ਮੁੱਖ ਸੇਵਾਦਾਰ ਸਿੱਖ ਐਜੂਕੇਸ਼ਨ ਬੈਲਜੀਅਮ ਵੱਲੋਂ ਭਾਈ ਜਰਨੈਲ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਾਹਿਬ ਜੀ ਦਾ ਧੰਨਵਾਦ ਕੀਤਾ ।