ਭੁਲੱਥ 14 ਅਗਸਤ (ਤਾਜੀਮਨੂਰ ਕੌਰ )ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਰਾਏਪੁਰ ਪੀਰ ਬਖਸ਼ ਵਾਲਾ ਵਿਖੇ 75ਵਾਂ ਸੁਤੰਤਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਅਤੇ ਸਮੁੱਚੇ ਸਟਾਫ ਵੱਲੋਂ ਤਿਰੰਗਾ ਲਹਿਰਾ ਕੇ ਰਾਸ਼ਟਰੀ ਗਾਨ ਨਾਲ ਸਲਾਮੀ ਦਿੱਤੀ ਗਈ।
ਤਿਰੰਗਾ ਲਹਿਰਾਉਣ ਉਪਰੰਤ ਬੱਚਿਆਂ ਵੱਲੋਂ ਅਜ਼ਾਦੀ ਦੇ ਜੋਸ਼ ਨਾਲ ਭਰਪੂਰ ‘ਦੇਹਿ ਸ਼ਿਵਾ ਬਰ ਮੋਹਿ ਇਹੈ’ ਸ਼ਬਦ ਗਾਇਨ ਕੀਤਾ ਗਿਆ ਅਤੇ ਵੱਖ-ਵੱਖ ਕਲਾਸਾਂ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ।
ਇਸ ਮੌਕੇ ਤੇ ਬੱਚਿਆਂ ਵੱਲੋਂ ਦੇਸ਼ ਪਿਆਰ ਨੂੰ ਉਜਾਗਰ ਕਰਦੀ ਹੋਈ ਕੋਰੀਓਗ੍ਰਾਫੀ ਪੇਸ਼ ਕੀਤੀ ਗਈ। ਅੱਠਵੀਂ ਜਮਾਤ ਦੀ ਵਿਦਿਆਰਥਣ ਸਵਰੀਤ ਕੌਰ ਵੱਲੋਂ ਬੱਚਿਆਂ ਨੂੰ ਆਜ਼ਾਦੀ ਦੀ ਪ੍ਰਾਪਤੀ ਲਈ ਸੰਘਰਸ਼ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਮੈਥ ਕੁਇਜ਼ ਦੇ ਜੇਤੂ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਤੇ ਅਕੈਡਮੀ ਦੇ ਪ੍ਰਿੰਸੀਪਲ ਸ੍ਰੀਮਤੀ ਕੁਲਵਿੰਦਰ ਕੌਰ ਜੀ ਨੇ ਬੱਚਿਆਂ ਤੇ ਸਮੂਹ ਸਟਾਫ ਨੂੰ ਆਜ਼ਾਦੀ ਦਿਵਸ ਦੀਆਂ ਮੁਬਾਰਕਾਂ ਦਿੰਦੇ ਹੋਏ ਆਪਣੇ ਅਧਿਕਾਰਾਂ ਅਤੇ ਕਰਤੱਵਾਂ ਅਨੁਸਾਰ ਚੱਲਣ ਲਈ ਪ੍ਰੇਰਿਤ ਕੀਤਾ।ਇਸ ਦੇ ਨਾਲ ਹੀ ਉਨ੍ਹਾਂ ਨੇ ਆਜ਼ਾਦੀ ਦੇ ਸੰਘਰਸ਼ ਲਈ ਕੁਰਬਾਨ ਹੋਏ ਯੋਧਿਆਂ ਨੂੰ ਮਨੋ ਕਦੀ ਨਾ ਵਿਸਾਰਨ ਦੀ ਪ੍ਰੇਰਣਾ ਦਿੱਤੀ।
Author: Gurbhej Singh Anandpuri
ਮੁੱਖ ਸੰਪਾਦਕ