ਕਰਤਾਰਪੁਰ 15 ਅਗਸਤ (ਭੁਪਿੰਦਰ ਸਿੰਘ ਮਾਹੀ): ਕੋਵਿਡ 19 ਦੌਰਾਨ ਸਮਾਜ ਵਿੱਚ ਆਪਣੀਆਂ ਸ਼ਲਾਘਾਯੋਗ ਸੇਵਾਵਾਂ ਅਤੇ ਰਾਹਤ ਕਾਰਜ਼ਾਂ ਵਿੱਚ ਵੱਧ ਚੜ ਕੇ ਅੱਗੇ ਹੋ ਕੇ ਕੰਮ ਕਰਨ ਵਾਲੇ ਸ਼ਹੀਦ ਸਰਵਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਖੁਸਰੋਪੁਰ ਦੇ ਲੈਕਚਰਾਰ ਸ਼੍ਰੀ ਸਿਕੰਦਰ ਲਾਲ ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ 15 ਅਗਸਤ ਮੌਕੇ ਕਰਵਾਏ ਗਏ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਘਨਸ਼ਿਆਮ ਥੋਰੀ ਅਤੇ ਮੈਡੀਕਲ ਸਿੱਖਿਆ ਮੰਤਰੀ ਸ਼੍ਰੀ ਓ ਪੀ ਸੋਨੀ ਵੱਲੋਂ ਪ੍ਰਸੰਸਾ ਪੱਤਰ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਜਿਸ ਲਈ ਕਰਤਾਰਪੁਰ ਵਾਸੀਆਂ ਵੱਲੋਂ ਲੈਕਚਰਾਰ ਸਿਕੰਦਰ ਲਾਲ ਨੂੰ ਵਧਾਈਆਂ ਦਿੱਤੀਆਂ ਗਈਆਂ। ਇਸ ਸਬੰਧੀ ਲੈਕਚਰਾਰ ਸਿਕੰਦਰ ਲਾਲ ਨੇ ਕਿਹਾ ਕਿ ਸਰਕਾਰੀ ਪ੍ਰੋਗਰਾਮ ਦੌਰਾਨ ਦਿੱਤੇ ਗਏ ਇਸ ਸਨਮਾਨ ਲਈ ਮੈਂ ਪੰਜਾਬ ਸਰਕਾਰ ਦਾ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਇਸ ਸਨਮਾਨ ਮਿਲਨ ਕਰਕੇ ਮੈਨੂੰ ਸਮਾਜ ਪ੍ਰਤੀ ਆਪਣੀਆਂ ਸੇਵਾਵਾਂ ਪਹਿਲਾਂ ਨਾਲੋਂ ਵੀ ਜਿਆਦਾ ਦੇਣੀਆਂ ਬਣਦੀਆਂ ਹਨ ਤਾਂਕਿ ਜੋ ਪੰਜਾਬ ਸਰਕਾਰ ਨੇ ਮੇਰੇ ਕੀਤੇ ਕਾਰਜ਼ਾਂ ਤੋਂ ਖੁਸ਼ ਹੋ ਕੇ ਮੈਨੂੰ ਮਾਣ ਬਖਸ਼ਿਆ ਹੈ ਉਸਦਾ ਮੈਂ ਹਮੇਸ਼ਾ ਕਰਜ਼ਦਾਰ ਰਹਾਂਗਾ।
Author: Gurbhej Singh Anandpuri
ਮੁੱਖ ਸੰਪਾਦਕ