ਸ਼ਾਹਪੁਰ ਕੰਢੀ 18 ਅਗਸਤ ( ਸੁੱਖਵਿੰਦਰ ਜੰਡੀਰ )- ਡੈਮ ਔਸਤੀ ਤੇ ਬੈਰਾਜ ਔਸਤੀ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਮੇਟੀ ਦੇ ਆਗੂ ਬਲਕਾਰ ਪਠਾਨੀਆ ਦੀ ਅਗਵਾਈ ਵਿਚ ਜੀਐਮ ਸੰਦੀਪ ਸਲੂਜਾ ਨਾਲ ਬੈਠਕ ਕੀਤੀ ਗਈ ਤੇ ਡੈਮ ਔਸਤੀ ਤੇ ਬੈਰਾਜ ਔਸਤੀ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਗਿਆ ਬੈਠਕ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਕਾਰ ਪਠਾਨੀਆ ਨੇ ਦੱਸਿਆ ਕਿ ਰਣਜੀਤ ਸਾਗਰ ਡੈਮ ਦੀ ਝੀਲ ਨਿਰਮਾਣ ਸਮੇਂ ਜਿਨ੍ਹਾਂ ਕਿਸਾਨਾਂ ਦੀਆਂ ਜ਼ਮੀਨਾਂ ਡੈਮ ਪ੍ਰਸ਼ਾਸਨ ਨੇ ਐਕੁਆਇਰ ਕੀਤੀਆਂ ਸਨ ਜਿਸ ਦੇ ਬਦਲੇ ਡੈਮ ਪ੍ਰਸ਼ਾਸਨ ਵੱਲੋਂ ਉਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਨ੍ਹਾਂ ਦੱਸਿਆ ਕਿ ਅੱਜ ਵੀ ਬਹੁਤ ਸਾਰੇ ਔਸਤੀ ਪਰਿਵਾਰ ਅਜਿਹੇ ਹਨ ਜਿਨ੍ਹਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਨਹੀਂ ਮਿਲੇ ਜਿਸ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਡੈਮ ਪ੍ਰਸ਼ਾਸਨ ਨਾਲ ਸੰਘਰਸ਼ ਕਰਦੇ ਆ ਰਹੇ ਹਨ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ ਕਿ ਹੁਣ ਜਦੋਂ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਦਾ ਨਿਰਮਾਣ ਕਾਰਜ ਚੱਲ ਰਿਹਾ ਹੈ ਤੇ ਉਸ ਵਿਚ ਵੀ ਜਿਨ੍ਹਾਂ ਲੋਕਾਂ ਦੀਆਂ ਜ਼ਮੀਨਾਂ ਐਕੁਆਇਰ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਲੋਕਾਂ ਨੁੰ ਵੀ ਡੈਮ ਪ੍ਰਸ਼ਾਸਨ ਵੱਲੋਂ ਗੁੰਮਰਾਹ ਕੀਤਾ ਜਾ ਰਿਹਾ ਹੈ ਤੇ ਬੇਬੁਨਿਆਦ ਦਸਤਾਵੇਜ਼ਾਂ ਦੀ ਮੰਗ ਕਰ ਉਨ੍ਹਾਂ ਨੂੰ ਉਲਝਾਇਆ ਜਾ ਰਿਹਾ ਹੈ ਉਨ੍ਹਾਂ ਦੱਸਿਆ ਕਿ ਜ਼ਮੀਨ ਇਕੁਆਇਰ ਕਰਨ ਲਈ ਜਮ੍ਹਾਂਬੰਦੀ ਤੇ ਆਧਾਰ ਕਾਰਡ ਹੋਣਾ ਜ਼ਰੂਰੀ ਹੈ ਪਰ ਡੈਮ ਪ੍ਰਸ਼ਾਸਨ ਜਾਣ ਬੁੱਝ ਕੇ ਬੇਬੁਨਿਅਾਦ ਦਸਤਾਵੇਜ਼ਾਂ ਦੀ ਮੰਗ ਕਰ ਰਿਹਾ ਹੈ ਉਨ੍ਹਾਂ ਦੱਸਿਆ ਕਿ ਇਸੇ ਸਬੰਧ ਵਿਚ ਅੱਜ ਰਣਜੀਤ ਸਾਗਰ ਡੈਮ ਤੇ ਸ਼ਾਹਪੁਰਕੰਢੀ ਡੈਮ ਦੇ ਜੀਐਮ ਸੰਦੀਪ ਸਲੂਜਾ ਨਾਲ ਬੈਠਕ ਕੀਤੀ ਗਈ ਹੈ ਤੇ ਜੀ ਐਮ ਸਾਹਿਬ ਨੂੰ ਔਸਤੀ ਪਰਿਵਾਰਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਦੱਸਿਆ ਗਿਆ ਹੈ ਪਠਾਨੀਆ ਨੇ ਦੱਸਿਆ ਕਿ ਜੀਐਮ ਸੰਦੀਪ ਸਲੂਜਾ ਨੇ ਬੜੇ ਧਿਆਨ ਨਾਲ ਔਸਤੀ ਪਰਿਵਾਰਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਉਨ੍ਹਾਂ ਨੂੰ ਦਿਲਾਸਾ ਦਿਵਾਇਆ ਕਿ ਔਸਤੀ ਪਰਿਵਾਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਜਲਦ ਹੀ ਦਿੱਤੇ ਜਾਣਗੇ ਇਸ ਮੌਕੇ ਉਨ੍ਹਾਂ ਨਾਲ ਹੋਰ ਲੋਕ ਵੀ
Author: Gurbhej Singh Anandpuri
ਮੁੱਖ ਸੰਪਾਦਕ