ਅੰਮ੍ਰਿਤਸਰ 19 ਅਗਸਤ (ਨਜ਼ਰਾਨਾ ਨਿਊਜ਼ ਨੈੱਟਵਰਕ)ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਯੋਗ ਅਗਵਾਈ ਅਤੇ ਸਕੱਤਰ ਧਰਮ ਪ੍ਰਚਾਰ ਕਮੇਟੀ ਸਰਦਾਰ ਸਿਮਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਨਵੰਬਰ 2021 ਵਿੱਚ ਹੋ ਰਹੀ ਧਾਰਮਿਕ ਪ੍ਰੀਖਿਆ ਦੇ ਸੰਬੰਧ ਵਿਚ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ,ਧਾਰਮਕ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਲੌਹੁਕਾ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਮਿਸ਼ਨਰੀ ਨੇ ਵੱਖ ਵੱਖ ਸਕੂਲਾਂ ਦੇ ਪ੍ਰਿੰਸਿਪਲ ਸਹਿਬਾਨ, ਧਾਰਮਿਕ ਟੀਚਰ ਸਹਿਬਾਨ ਅਤੇ ਵਿਦਿਆਰਥੀਆਂ ਦੇ ਨਾਲ ਮੁਲਾਕਾਤ ਤੋਂ ਬਾਅਦ ਵਿੱਚ ਕੀਤਾ।
ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਜੀ ਅਤੇ ਪ੍ਰਚਾਰਕ ਭਾਈ ਤਰਸੇਮ ਸਿੰਘ ਮਿਸ਼ਨਰੀ ਨੇ ਬੀਬੀ ਕੌਲਾਂ ਜੀ ਪਬਲਿਕ ਸਕੂਲ ਤਰਨਤਾਰਨ ਰੋਡ, ਸੰਤ ਭੂਰੀਵਾਲੇ ਸੀਨੀਅਰ ਸੈਕੰਡਰੀ ਸਕੂਲ, ਨਿਊ ਫਲਾਵਰ ਸੀਨੀਅਰ ਸੈਕੰਡਰੀ ਸਕੂਲ ਅੰਤਰਯਾਮੀ ਕਾਲੋਨੀ, ਸ਼ਹੀਦ ਪ੍ਰਤਾਪ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਗੇਟ, ਰੋਜ਼ੀ ਮਾਡਰਨ ਸਕੂਲ ਨਿਊ ਕੋਟ ਆਤਮਾ ਰਾਮ’ਸ਼ਹੀਦ ਬਾਬਾ ਦੀਪ ਸਿੰਘ ਡੇ -ਬੋਰਡਿੰਗ ਸਕੂਲ ਚਾਟੀਵਿੰਡ, ਬੀਬੀ ਕੌਲਾਂ ਜੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਟਾਹਲਾ ਸਾਹਿਬ,ਐਸ.ਜੇ. ਐਮ.ਸੀ. ਸੀਨੀਅਰ ਸੈਕੰਡਰੀ ਸਕੂਲ ਆਦਿ ਸਕੂਲਾਂ ਵਿਚ ਪਹੁੰਚ ਕੇ ਵਿਦਿਆਰਥੀਆਂ ਅਤੇ ਸਕੂਲ ਪ੍ਰਬੰਧਕਾਂ ਨੂੰ ਧਾਰਮਕ ਪ੍ਰੀਖਿਆ ਸਬੰਧੀ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਗਰੁੱਪਾਂ ਨੂੰ ਇਸ ਧਾਰਮਿਕ ਪ੍ਰੀਖਿਆ ਵਿਚ ਦਿੱਤੀ ਜਾਣ ਵਾਲੀ ਇਨਾਮੀ ਰਾਸ਼ੀ ਦੇ ਬਾਰੇ ਵੀ ਜਾਣੂ ਕਰਵਾਇਆ। ਭਾਈ ਜਗਦੇਵ ਸਿੰਘ ਜੀ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਪੂਰੇ ਪੰਜਾਬ ਦੇ ਵਿੱਚ ਪ੍ਰਚਾਰਕ ਸਾਹਿਬਾਨ ਰੋਜਾਨਾ ਹੀ ਸਕੂਲਾਂ ਵਿੱਚ ਜਾ ਕੇ ਪ੍ਰਬੰਧਕਾਂ ਅਤੇ ਟੀਚਰ ਸਾਹਿਬਾਨ ਨੂੰ ਮਿਲ ਕੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਵਿਚ ਭਾਗ ਲੈਣ ਦੇ ਲਈ ਪ੍ਰੇਰਿਤ ਕਰ ਰਹੇ ਹਨ।