ਸ਼ਾਹਪੁਰ ਕੰਢੀ 19 ਅਗਸਤ ( ਸੁੱਖਵਿੰਦਰ ਜੰਡੀਰ )-ਕੁਝ ਦਿਨ ਪਹਿਲਾਂ ਪਾਕਿਸਤਾਨ ਵਿੱਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਹਿੰਦੂ ਮੰਦਰ ਦੀ ਤੋੜ ਫੋੜ ਕੀਤੀ ਗਈ ਸੀ ਤੇ ਹੁਣ ਬੀਤੇ ਦਿਨੀਂ ਪਾਕਿਸਤਾਨ ਵਿਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਿਆ ਗਿਆ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ ਇਸ ਬਾਰੇ ਗੱਲਬਾਤ ਕਰਦਿਆਂ ਕਾਂਗਰਸ ਦੇ ਯੂਥ ਨੇਤਾ ਅਤੇ ਆਰ.ਐਸ.ਡੀ ਯੂਥ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਰਿੰਟੂ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੂੰ ਅਜਿਹੇ ਭਾਈਚਾਰੇ ਦੀ ਭਾਵਨਾ ਤੋੜਨ ਵਾਲੇ ਕੰਮ ਕਰਨ ਵਾਲੇ ਲੋਕਾਂ ਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਪਾਕਿਸਤਾਨ ਵਿਚ ਕੁਝ ਸ਼ਰਾਰਤੀ ਲੋਕਾਂ ਵੱਲੋਂ ਹਿੰਦੂ ਮੰਦਰ ਦੀ ਤੋੜ ਫੋੜ ਕੀਤੀ ਗਈ ਸੀ ਤੇ ਹੁਣ ਹਾਲ ਹੀ ਵਿਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਿਆ ਜਾਣਾ ਪਾਕਿਸਤਾਨ ਸਰਕਾਰ ਲਈ ਬਹੁਤ ਨਿੰਦਣਯੋਗ ਹੈ ਉਨ੍ਹਾਂ ਕਿਹਾ ਕਿ ਅਜਿਹੇ ਕੰਮ ਕਰਨ ਵਾਲਿਆਂ ਵੱਲੋਂ ਦੇਸ਼ ਵਿਚ ਅਮਨ ਸ਼ਾਂਤੀ ਨੂੰ ਭੰਗ ਕੀਤਾ ਜਾ ਰਿਹਾ ਹੈ ਤੇ ਭੜਕਾਊ ਦੀ ਨੀਤੀ ਤਿਆਰ ਕਰ ਆਪਸੀ ਭਾਈਚਾਰੇ ਚ ਫੁੱਟ ਪਾਈ ਜਾ ਰਹੀ ਹੈ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਹੁੰਦੀਆਂ ਰਹੀਆਂ ਹਨ ਤੇ ਪਾਕਿਸਤਾਨ ਆਪਣੇ ਅਜਿਹੇ ਕੰਮਾਂ ਤੋਂ ਬਾਜ਼ ਨਹੀਂ ਆਉਂਦਾ ਇਸ ਮੌਕੇ ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਚ ਨਿੰਦਾ ਕਰਦੇ ਹੋਏ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਜੋ ਭਾਰਤ ਦੇ ਇਤਿਹਾਸ ਨਾਲ ਜੁੜੇ ਹੋਏ ਹਨ ਪਾਕਿਸਤਾਨ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਿਆ ਜਾਣਾ ਪਾਕਿਸਤਾਨ ਸਰਕਾਰ ਲਈ ਬਹੁਤ ਹੀ ਸ਼ਰਮਨਾਕ ਗੱਲ ਹੈ ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਹੋ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਪਾਕਿਸਤਾਨ ਚ ਰਹਿ ਰਹੇ ਹਿੰਦੂ ਅਤੇ ਸਿੱਖ ਵੀ ਡਰ ਭਰਿਆ ਜੀਵਨ ਬਿਤਾ ਰਹੇ ਹਨ ਇਸ ਮੌਕੇ ਉਨ੍ਹਾਂ ਪਾਕਿਸਤਾਨ ਸਰਕਾਰ ਤੋਂ ਉਮੀਦ ਕਰਦਿਆਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਅਜਿਹਾ ਕਰਨ ਵਾਲੇ ਸ਼ਰਾਰਤੀ ਲੋਕਾਂ ਉੱਤੇ ਸ਼ਿਕੰਜਾ ਕੱਸਣਾ ਚਾਹੀਦਾ ਹੈ ਤੇ ਉਨ੍ਹਾਂ ਉੱਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ
Author: Gurbhej Singh Anandpuri
ਮੁੱਖ ਸੰਪਾਦਕ