ਪੰਜਾਬ ‘ਚ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ ਤੇ ਸੂਬੇ ‘ਚ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਇਸ ਸਿਆਸੀ ਮਾਹੌਲ ‘ਚ ਵੱਡੇ-ਵੱਡੇ ਆਗੂਆਂ ਪਾਰਟੀਆਂ ਛੱਡ ਕੇ ਇੱਕ-ਦੂਜੀਆਂ ਪਾਰਟੀਆਂ ‘ਚ ਸ਼ਾਮਲ ਹੋ ਰਹੇ ਹਨ। ਅੱਜ ਅਕਾਲੀ ਦਲ ਦੇ ਦਫ਼ਤਰ ‘ਚ ਅਕਾਲੀਆਂ ਦੀ ਪ੍ਰੈੱਸ ਕਾਨਫਰੰਸ ਦੌਰਾਨ ਭਾਜਪਾ ਦੇ ਵੱਡੇ ਆਗੂ ਅਨਿਲ ਜੋਸ਼ੀ, ਮੋਹਿਤ ਗੁਪਤਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਾ ਪਾਰਟੀ ‘ਚ ਸ਼ਾਮਲ ਹੋਣ ਦਾ ਸਵਾਗਤ ਢੋਲ ਵਜਾ ਕੇ ਕੀਤਾ ਗਿਆ ਅਕਾਲੀ ਦਲ ਵੱਲੋਂ ਰੱਖੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਅਨਿਲ ਜੋਸ਼ੀ, ਮੋਹਿਤ ਗੁਪਤਾ ਦਾ ਪਾਰਟੀ ‘ਚ ਸ਼ਾਮਲ ਹੋਣ ‘ਤੇ ਸਵਾਗਤ ਕੀਤਾ।
ਅਨਿਲ ਜੋਸ਼ੀ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਹੀ ਭਾਜਪਾ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਅਨਿਲ ਜੋਸ਼ੀ ਦੇ ਅਕਾਲੀ ਦਲ ‘ਚ ਸ਼ਾਮਲ ਹੋਣ ਨਾਲ ਪਾਰਟੀ ਹੋਰ ਮਜ਼ਬੂਤ ਹੋਈ ਹੈ ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਹੁਣ ਹਰ ਇੱਕ ਆਗੂ ਨਾਲ ਮਿਲ ਕੇ ਕੰਮ ਕਰਾਂਗੇ ਤੇ ਪਾਰਟੀ ਨੂੰ ਹੋਰ ਮਜਬੂਤ ਬਣਾਏਗੀ।
Author: Gurbhej Singh Anandpuri
ਮੁੱਖ ਸੰਪਾਦਕ