ਸ਼ਾਹਪੁਰ ਕੰਢੀ 20 ਅਗਸਤ ( ਸੁੱਖਵਿੰਦਰ ਜੰਡੀਰ ) ਸਿਵਲ ਹਸਪਤਾਲ ਪਠਾਨਕੋਟ ਵਿੱਚ ਅੱਜ ਰਾਜੀਵ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਐੱਨਐੱਸਯੂਆਈ ਪਠਾਨਕੋਟ ਪੰਜਾਬ ਦੀ ਟੀਮ ਵੱਲੋਂ ਖ਼ੂਨਦਾਨ ਕੈਂਪ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਵਿਧਾਇਕ ਅਮਿਤ ਵਿਜ ਮੇਅਰ ਪੰਨਾ ਲਾਲ ਭਾਟੀਆ ਤੇ ਹੋਰ ਕਾਂਗਰਸੀ ਨੇਤਾ ਪਹੁੰਚੇ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦੇ ਹੋਏ ਅਭਿਨਵ ਸ਼ਰਮਾ ਨੇ ਦੱਸਿਆ ਕਿ ਐੱਨਐੱਸਯੂਆਈ ਪਠਾਨਕੋਟ ਪੰਜਾਬ ਦੀ ਟੀਮ ਵੱਲੋਂ ਅੱਜ ਇਹ ਉਪਰਾਲਾ ਕੀਤਾ ਗਿਆ ਹੈ ਤੇ ਰਾਜੀਵ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਰਾਜੀਵ ਗਾਂਧੀ ਜਿਸ ਸਮੇਂ ਪ੍ਰਧਾਨ ਮੰਤਰੀ ਰਹੇ ਉਨ੍ਹਾਂ ਨੇ ਬਿਲਕੁਲ ਈਮਾਨਦਾਰੀ ਤੇ ਸਚਾਈ ਦੇ ਮਾਰਗ ਤੇ ਚੱਲਦੇ ਹੋਏ ਦੇਸ਼ ਨੂੰ ਚਲਾਇਆ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਕਾਰਜਕਾਲ ਸਮੇਂ ਦੇਸ਼ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਰਿਸ਼ਵਤਖੋਰੀ ਚੋਰੀ ਬਾਜ਼ਾਰੀ ਜਾਂ ਲੋਕਾਂ ਦਾ ਸੋਸ਼ਣ ਹੋਣ ਵਰਗੀ ਘਟਨਾ ਨਹੀਂ ਸੀ ਵਾਪਰਦੀ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਮੁੱਖ ਮਹਿਮਾਨ ਵਿਧਾਇਕ ਅਮਿਤ ਵਿੱਜ ਦਾ ਵੀ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਅਮਿਤ ਵਿਜ ਜੋ ਹਮੇਸ਼ਾ ਨੌਜਵਾਨਾਂ ਦਾ ਹੌਸਲਾ ਵਧਾਉਂਦੇ ਹਨ ਤੇ ਨੌਜਵਾਨਾਂ ਨੂੰ ਇਸੇ ਤਰ੍ਹਾਂ ਲੋਕ ਹਿੱਤ ਦੇ ਕੰਮ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ ਉੱਥੇ ਹੀ ਗੱਲਬਾਤ ਕਰਦਿਆਂ ਮੁੱਖ ਮਹਿਮਾਨ ਅਮਿਤ ਵਿਜ ਨੇ ਦੱਸਿਆ ਕਿ ਅਕਸਰ ਦੇਖਣ ਨੂੰ ਮਿਲਦਾ ਹੈ ਕਿ ਸਿਵਲ ਹਸਪਤਾਲ ਵਿੱਚ ਖ਼ੂਨ ਦੀ ਮੰਗ ਬਹੁਤ ਜ਼ਿਆਦਾ ਰਹਿੰਦੀ ਹੈ ਉਨ੍ਹਾਂ ਦੱਸਿਆ ਕਿ ਐੱਨ ਐੱਸ ਯੂ ਆਈ ਦੀ ਟੀਮ ਵੱਲੋਂ ਕੀਤਾ ਗਿਆ ਇਹ ਉਪਰਾਲਾ ਬਹੁਤ ਹੀ ਵਧੀਆ ਉਪਰਾਲਾ ਹੈ ਇਸ ਲਈ ਐੱਨ ਐੱਸ ਯੂ ਆਈ ਦੇ ਸਾਰੇ ਮੈਂਬਰ ਵਧਾਈ ਦੇ ਪਾਤਰ ਹਨ ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੂਨਦਾਨ ਕਰਨਾ ਇੱਕ ਬਹੁਤ ਹੀ ਭਲੇ ਦਾ ਕੰਮ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਵੀ ਅੱਗੇ ਵਧ ਕੇ ਅਜਿਹੇ ਕੰਮਾਂ ਵਿੱਚ ਸਹਿਯੋਗ ਕਰਨਾ ਚਾਹੀਦਾ ਹੈ ਇਸ ਮੌਕੇ ਉਨ੍ਹਾਂ ਨਾਲ ਹੋਰ ਲੋਕ ਵੀ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ