ਸ਼ਾਹਪੁਰਕੰਢੀ 21 ਅਗਸਤ ( ਸੁੱਖਵਿੰਦਰ ਜੰਡੀਰ )-ਜਿਵੇਂ ਜਿਵੇਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਵੱਖ ਵੱਖ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਆਪਣੇ ਹਲਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਜਾ ਰਿਹਾ ਹੈ ਉਸੇ ਕੜੀ ਵਿਚ ਮਨਵਾਲ ਸਥਿਤ ਮਾਈਨੌਰਿਟੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਅਲਾਦੀਨ ਵੱਲੋਂ ਅੱਜ ਮਾਈਨੌਰਿਟੀ ਸੈੱਲ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਤੇ ਅਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮਾਈਨੌਰਿਟੀ ਸੈੱਲ ਦੇ ਸਕੱਤਰ ਹਾਜੀ ਸ਼ਾਮਦੀਨ ਨੇ ਦੱਸਿਆ ਕਿ ਅੱਜ ਮਾਈਨੌਰਿਟੀ ਸੈੱਲ ਦੇ ਮੈਂਬਰਾਂ ਵੱਲੋਂ ਇਕ ਪ੍ਰੋਗਰਾਮ ਆਯੋਜਿਤ ਕਰਵਾਇਆ ਗਿਆ ਹੈ ਜਿਸ ਵਿਚ ਖਾਸ ਤੌਰ ਤੇ ਮਾਈਨੌਰਿਟੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਅਲਾਦੀਨ ਪਹੁੰਚੇ ਹਨ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੇਅਰਮੈਨ ਅਲਾਦੀਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਾਈਨੌਰਿਟੀ ਸੈੱਲ ਦੇ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਹੈ ਉੱਥੇ ਹੀ ਪ੍ਰੋਗਰਾਮ ਨੂੰ ਅੱਗੇ ਵਧਾਉਂਦੇ ਹੋਏ ਜ਼ਿਲ੍ਹਾ ਚੇਅਰਮੈਨ ਅਲਾਦੀਨ ਨੇ ਮਾਈਨੌਰਿਟੀ ਸੈੱਲ ਦੇ ਸਾਰੇ ਮੈਂਬਰਾਂ ਨੂੰ ਕਾਂਗਰਸ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਹਰ ਧਰਮ ਹਰ ਵਰਗ ਤੇ ਹਰ ਜਾਤੀ ਦੇ ਲੋਕਾਂ ਨੂੰ ਨਾਲ ਰੱਖ ਕੇ ਚੱਲਦੀ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਹਰ ਇੱਕ ਮੈਂਬਰ ਨੂੰ ਕਾਂਗਰਸ ਪਾਰਟੀ ਵੱਲੋਂ ਸਨਮਾਨ ਦਿੱਤਾ ਜਾਂਦਾ ਹੈ ਅੱਗੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਪੰਜਾਬ ਪ੍ਰਦੇਸ਼ ਵਿਚ ਇਕ ਵਾਰ ਫਿਰ ਕਾਂਗਰਸ ਪਾਰਟੀ ਦੀ ਸਰਕਾਰ ਰਿਪੀਟ ਹੋਵੇ ਤਾਂ ਜੋ ਹਲਕੇ ਦਾ ਵਿਕਾਸ ਹੋ ਸਕੇ ਤੇ ਲੋਕਾਂ ਨੂੰ ਤਰੱਕੀ ਮਿਲ ਸਕੇ ਇਸ ਮੌਕੇ ਉਨ੍ਹਾਂ ਨਾਲ ਗੁਲਾਮ ਮੁਹੰਮਦ ਮੀਰ ਦੀਨ ਇਮਾਨ ਮੱਲਾ ਮੁਹੰਮਦ ਯੂਲੀ ਸੈਫ ਅਲੀ ਜਮਾਲਦੀਨ ਬਸ਼ੀਰ ਨਜ਼ੀਰ ਅਹਿਮਦ ਅਲਾਮ ਦੀਨ ਕਾਕ