ਭੁਲੱਥ 22 ਅਗਸਤ (ਹਰਮਨ ਸਿੰਘ) ਕੌਮ ਦੇ ਭਵਿੱਖ ਨੂੰ ਗੁਰਮਤਿ ਦੇ ਵਿਰਸੇ ਨਾਲ ਜੋੜਨ ਅਤੇ ਇਲਾਕੇ ਵਿੱਚ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਨੂੰ ਮੁੱਖ ਰੱਖਦਿਆਂ ਜਿੱਥੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਰਾਮਗੜ੍ਹ ਤਹਿਸੀਲ ਭੁਲੱਥ ਜ਼ਿਲ੍ਹਾ ਕਪੂਰਥਲਾ ਵਿਖੇ ਹਰ ਸਾਲ ਮਾਤਾ ਗੁਜਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਮੁਕਾਬਲੇ ਅਤੇ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ,ਉੱਥੇ ਇੱਕ ਨਿਵੇਕਲਾ ਉਦਮ ਕਰਦਿਆਂ ਬਾਬਾ ਜ਼ੋਰਾਵਰ ਸਿੰਘ ਜੀ,ਬਾਬਾ ਫਤਹਿ ਸਿੰਘ ਜੀ ਫਰੀ ਗੁਰਮਤਿ ਸੰਗੀਤ ਅਕੈਡਮੀ ਦੀ ਸ਼ੁਰੁੂਆਤ ਮਿਤੀ 4 ਸਤੰਬਰ 2021 ਨੂੰ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਜਾਣਕਾਰੀ ਦੇੰਦਿਆਂ ਹੋਇਆ ਸਿੱਖ ਚੈਨਲ ਯੂ ਕੇ ਦੇ ਪ੍ਰੈਜੈੰਟਰ ਅਤੇ ਸੰਸਥਾ ਦੇ ਮੁੱਖ ਸਵਾਦਾਰ ਭਾਈ ਜਸਵਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਸੰਬੰਧ ਵਿੱਚ 2 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 4 ਸਤੰਬਰ ਨੂੰ ਭੋਗ ਤੋਂ ਉਪਰੰਤ ਬਾਬਾ ਬੁੱਢਾ ਸਾਹਿਬ ਜੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਗੁਰਮਤਿ ਸੰਗੀਤ ਅਕੈਡਮੀ ਦਾ ਉਦਘਾਟਨ ਸਮਾਰੋਹ ਹੋਵੇਗਾ ਜਿਸ ਵਿੱਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ,ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜੀ ਗ੍ਰੰਥੀ ਸ੍ਰੀ ਦਰਬਾਰ ਸਾਹਿਬ ,ਭਾਈ ਸਤਨਾਮ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ,ਗਿਆਨੀ ਗਰਵਿੰਦਰ ਸਿੰਘ ਅੰਮ੍ਰਿਤਸਰ ,ਸ.ਐਸ.ਪੀ ਸਿੰਘ ਉਬਰਾਏ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ,ਸ.ਸੁਰਿੰਦਰ ਸਿੰਘ ਪੰਡੋਰੀ ਮੁੱਖ ਸੇਵਾਦਾਰ ਗੁਰਦੁਆਰਾ ਸਿੰਘ ਸਭਾ ਫਲੈਰੋ ਬ੍ਰੇਸ਼ੀਆ,ਭਾਈ ਪਰਮਜੀਤ ਸਿੰਘ ਕਰਮੋਨਾ,ਭਾਈ ਭੁਪਿੰਦਰ ਸਿੰਘ ਮਹਿਮਦਪੁਰ ,ਭਾਈ ਗੁਰਭੇਜ ਸਿੰਘ ਅਨੰਦਪੁਰੀ,ਅਤੇ ਭਾਈ ਬਚਿੱਤਰ ਸਿੰਘ ਰਾਮਗੜ੍ਹ ਆਦਿ ਵਿਦਵਾਨ ਸੰਗਤ ਨੂੰ ਗੁਰਮਤਿ ਨਾਲ ਜੋੜਨਗੇ। ਸਮਾਗਮ ਦਾ ਸਿੱਧਾ ਪ੍ਰਸਾਰਨ ਸਿੱਖ ਚੈਨਲ ਯੂ ਕੇ ਵੱਲੋਂ ਕੀਤਾ ਜਾਵੇਗਾ।ਗੁਰੂ ਕਾ ਲੰਗਰ ਅਤੁੱਟ ਵਰਤੇਗਾ ।
Author: Gurbhej Singh Anandpuri
ਮੁੱਖ ਸੰਪਾਦਕ