ਕਰਤਾਰਪੁਰ 22 ਅਗਸਤ (ਭੁਪਿੰਦਰ ਸਿੰਘ ਮਾਹੀ): ਬਾਲਾ ਪ੍ਰੀਤਮ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਕਾਲ ਗੜ੍ਹ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੀ ਅਰੰਭਤਾ ਸ੍ਰੀ ਸੋਦਰ ਰਹਿਰਾਸ ਸਾਹਿਬ ਜੀ ਦੇ ਪਾਠ ਉਪਰੰਤ ਭਾਈ ਸੁਖਵੀਰ ਸਿੰਘ ਜੀ ਕਰਤਾਰਪੁਰ ਵਾਲਿਆਂ ਦੇ ਕੀਰਤਨੀ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਕੇ ਕੀਤੀ ਗਈ।
ਉਪਰੰਤ ਭਾਈ ਚਰਨਜੀਤ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਸਾਹਿਬ ਵਾਲਿਆਂ ਨੇ ਆਪਣੀ ਰਸਭਿੰਨੀ ਰਸਨਾ ਤੋਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ। ਅਖੀਰ ਵਿੱਚ ਭਾਈ ਜਸਪਾਲ ਸਿੰਘ ਜੀ ਜਲੰਧਰ ਵਾਲਿਆਂ ਦੇ ਅਖੰਡ ਕੀਰਤਨੀ ਜੱਥੇ ਵੱਲੋਂ ਗੁਰਬਾਣੀ ਦੀ ਛਹਿਬਰ ਲਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਸੰਗਤਾਂ ਦੇ ਜੋੜਿਆ ਦੀ ਸੇਵਾ ਭਾਈ ਘਨ੍ਹਈਆ ਜੀ ਸੇਵਾ ਸੁਸਾਇਟੀ ਦੇ ਸੇਵਾਦਾਰ ਵੱਲੋਂ ਨਿਭਾਈ ਗਈ।
ਇਸ ਮੌਕੇ ਭਾਈ ਸੁਰਜੀਤ ਸਿੰਘ ਸੈਕਟਰੀ ਗੁਰਦੁਆਰਾ ਸਾਹਿਬ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਇਸ ਸਮਾਗਮ ਵਿੱਚ ਸਹਿਯੋਗ ਕਰਨ ਵਾਲੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ। ਇਸ ਦੌਰਾਨ ਸੰਗਤਾਂ ਨੂੰ ਗੁਰੂ ਕਾ ਲੰਗਰ ਬਹੁਤ ਹੀ ਪਿਆਰ ਤੇ ਸਤਿਕਾਰ ਨਾਲ ਛਕਾਇਆ ਗਿਆ।
ਇਸ ਮੌਕੇ ਪ੍ਰਧਾਨ ਭਾਈ ਅਮਰਜੀਤ ਸਿੰਘ, ਭਾਈ ਸੁਰਜੀਤ ਸਿੰਘ ਸੈਕਟਰੀ, ਭਾਈ ਗੁਰਬਖਸ਼ ਸਿੰਘ ਖਜ਼ਾਨਚੀ, ਸਰਬਜੀਤ ਸਿੰਘ ਮੱਕੜ, ਬਾਬਾ ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਮਾਸਟਰ ਅਮਰੀਕ ਸਿੰਘ,ਪਰਮਜੀਤ ਸਿੰਘ, ਕੁਲਜੀਤ ਸਿੰਘ, ਓਂਕਾਰ ਸਿੰਘ ਵਿਲਖੂ, ਹਰਸ਼ ਆਹਲੂਵਾਲੀਆ, ਬਲਵਿੰਦਰ ਸਿੰਘ ਡੀ ਸੀ, ਹਰਪ੍ਰੀਤ ਸਿੰਘ ਮਦਾਨ, ਤਜਿੰਦਰ ਸਿੰਘ ਖਾਲਸਾ, ਮਨਜੀਤ ਸਿੰਘ, ਗੁਰਦਿੱਤ ਸਿੰਘ, ਤਜਿੰਦਰ ਸਿੰਘ ਮਦਾਨ, ਹਰਵਿੰਦਰ ਸਿੰਘ ਭੂਈ, ਜਗਰੂਪ ਸਿੰਘ ਅਭੀ, ਹਰਜੋਧ ਸਿੰਘ, ਗੁਰਸਾਗਰ ਸਿੰਘ, ਹਰਜੋਤ ਸਿੰਘ , ਤਜਿੰਦਰ ਸਿੰਘ ਮਾਨ, ਹਰਜੀਤ ਸਿੰਘ, ਹਰਵਿੰਦਰ ਸਿੰਘ ਛਾਬੜਾ, ਰਘੁਬੀਰ ਸਿੰਘ ਮਹਿਤਾ, ਅੰਮ੍ਰਿਤਪਾਲ ਸਿੰਘ ਹੀਰਾ, ਸੁਖਦੇਵ ਸਿੰਘ ਵਿਲਖੂ, ਜਸਪਾਲ ਸਿੰਘ, ਅਮਰਜੀਤ ਸਿੰਘ, ਬੀਬੀ ਸੰਦੀਪ ਕੌਰ, ਗਗਨਦੀਪ ਕੌਰ, ਲਵਲੀਨ ਕੌਰ, ਤਨਜੀਤ ਕੌਰ, ਗੁਰਪ੍ਰੀਤ ਕੌਰ ਆਦਿ ਵੱਡੀ ਗਿਣਤੀ ਵਿੱਚ ਸੰਗਤਾਂ ਹਾਜਿਰ ਸਨ।
Author: Gurbhej Singh Anandpuri
ਮੁੱਖ ਸੰਪਾਦਕ