ਸ਼ਾਹਪੁਰਕੰਢੀ 24 ਅਗਸਤ ( ਸੁੱਖਵਿੰਦਰ ਜੰਡੀਰ) – ਕੋਰੋਨਾ ਕਾਲ੍ਹ ਦੇ ਚਲਦਿਆਂ ਇਸ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਨੂੰ ਲੰਬੇ ਸਮੇਂ ਤੱਕ ਬੰਦ ਰੱਖਿਆ ਗਿਆ ਸੀ ਤੇ ਹੁਣ ਜਦੋਂ ਇਸ ਮਹਾਂਮਾਰੀ ਦਾ ਪ੍ਰਭਾਵ ਘਟ ਗਿਆ ਹੈ ਤਾਂ ਸਰਕਾਰ ਵੱਲੋਂ ਕੋਰੋਨਾ ਸਬੰਧੀ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲਾਂ ਨੂੰ ਖੋਲ੍ਹਣ ਦੀ ਅਨੁਮਤੀ ਦੇ ਦਿੱਤੀ ਗਈ ਹੈ ਜਿਸ ਦੇ ਚਲਦਿਆਂ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਹੈ ਉਸੇ ਦੇ ਚਲਦਿਆਂ ਸਕੂਲਾਂ ਦੇ ਦੁਬਾਰਾ ਖੁੱਲ੍ਹਣ ਤੇ ਅੱਜ ਰਣਜੀਤ ਸਾਗਰ ਡੈਮ ਸ਼ਾਹਪੁਰ ਕੰਢੀ ਟਾਊਨਸ਼ਿਪ ਦੇ ਗੌਰਮਿੰਟ ਮਾਡਲ ਸਕੂਲ ਦਾ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਰਾਮਦਰਸ਼ਨ ਨਿਗਰਾਨ ਇੰਜੀਨੀਅਰ ਨਰੇਸ਼ ਮਹਾਜਨ ਤੇ ਹੋਰ ਉੱਚ ਅਧਿਕਾਰੀਆਂ ਵੱਲੋਂ ਦੌਰਾ ਕੀਤਾ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਣਜੀਤ ਸਾਗਰ ਡੈਮ ਦੇ ਐਸ ਸੀ ਹੈੱਡਕੁਆਟਰ ਨਰੇਸ਼ ਮਹਾਜਨ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਲੰਬੇ ਅਰਸੇ ਬਾਦ ਸਰਕਾਰ ਵੱਲੋਂ ਸਕੂਲਾਂ ਨੂੰ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ਉਨ੍ਹਾਂ ਦੱਸਿਆ ਕਿ ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਗੌਰਮਿੰਟ ਮਾਡਲ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਦਾ ਦੌਰਾ ਕੀਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਇਸ ਮੌਕੇ ਉਨ੍ਹਾਂ ਵੱਲੋਂ ਸਕੂਲ ਸਮੂਹ ਸਟਾਫ ਨਾਲ ਗੱਲਬਾਤ ਕੀਤੀ ਗਈ ਤੇ ਸਕੂਲ ਵਿਚ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਜਾਣਿਆ ਗਿਆ ਉਨ੍ਹਾਂ ਦੱਸਿਆ ਕਿ ਪ੍ਰਿੰਸੀਪਲ ਵੱਲੋਂ ਉਨ੍ਹਾਂ ਨੂੰ ਸਕੂਲ ਵਿੱਚ ਸਟਾਫ ਦੀ ਕਮੀ ਦੀ ਮੁਸ਼ਕਲ ਦੱਸੀ ਗਈ ਇਸ ਮੌਕੇ ਮੁੱਖ ਇੰਜੀਨੀਅਰ ਰਾਮ ਦਰਸ਼ਨ ਨੇ ਸਮੂਹ ਸਕੂਲ ਸਟਾਫ ਤੇ ਬੱਚਿਆਂ ਨੂੰ ਇਸ ਮਹਾਂਮਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਦੁਆਰਾ ਜਾਰੀ ਹਿਦਾਇਤਾਂ ਦਾ ਪਾਲਣ ਕਰਨ ਲਈ ਕਿਹਾ ਮਾਸਕ ਪਾਉਣ ਹੱਥਾਂ ਨੂੰ ਬਾਰ ਬਾਰ ਧੋਣ ਤੇ ਸਮਾਜਿਕ ਦੂਰੀ ਬਣਾਈ ਰੱਖਣ ਦੀ ਅਪੀਲ ਕੀਤੀ ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਾਗਰ ਡੈਮ ਦੇ ਹੋਰ ਅਧਿਕਾਰੀ ਤੇ ਸਮੂਹ ਸਕੂਲ ਸਟਾਫ ਮੌਜੂਦ ਰਿਹਾ
Author: Gurbhej Singh Anandpuri
ਮੁੱਖ ਸੰਪਾਦਕ