ਸ਼ਾਹਪੁਰ ਕੰਢੀ ਜੁਗਿਆਲ 23 ਅਗਸਤ ( ਸੁੱਖਵਿੰਦਰ ਜੰਡੀਰ) – ਦੇਸ਼ ਚ ਫੈਲੀ ਭਿਆਨਕ ਮਹਾਂਮਾਰੀ ਕੋਰੋਨਾ ਉੱਤੇ ਕਾਬੂ ਪਾਉਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੱਗੀਆਂ ਹੋਈਆਂ ਹਨ ਤੇ ਸਰਕਾਰ ਵੱਲੋਂ ਵੀ ਸਮੇਂ ਸਮੇਂ ਤੇ ਹਦਾਇਤਾਂ ਜਾਰੀ ਕਰ ਇਸ ਮਹਾਂਮਾਰੀ ਨੂੰ ਹਰਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਜਿਸਦੇ ਚਲਦਿਆਂ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਲੋਕਾਂ ਦੇ ਕੋਰੋਨਾ ਸੈਂਪਲ ਲਏ ਜਾ ਰਹੇ ਹਨ ਇਸੇ ਕੜੀ ਵਿੱਚ ਸ਼ਾਹਪੁਰਕੰਢੀ ਸਰਕਾਰੀ ਹਸਪਤਾਲ ਦੀ ਟੀਮ ਵੱਲੋਂ ਸ਼ਾਹਪੁਰਕੰਢੀ ਟਾਊਨ ਸ਼ਿਪ ਦੇ ਮਾਡਲ ਹਾਈ ਸਕੂਲ ਵਿੱਚ ਬੱਚਿਆਂ ਦੀ ਕੋਰੋਨਾ ਸੈਂਪਲਿੰਗ ਕਰਨ ਲਈ ਕੈਂਪ ਆਯੋਜਿਤ ਕਰਵਾਇਆ ਗਿਆ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਐਮਐਲਟੀ ਦਰਸ਼ਨ ਸਿੰਘ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਨੂੰ ਹਰਾਉਣ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਕੋਸ਼ਿਸ਼ਾਂ ਕਰ ਰਹੀਆਂ ਹਨ ਤੇ ਵੱਖ ਵੱਖ ਥਾਵਾਂ ਤੇ ਕੈਂਪ ਲਗਾ ਕੇ ਲੋਕਾਂ ਦੇ ਕੋਰੋਨਾ ਦੇ ਸੈਂਪਲ ਲਏ ਜਾ ਰਹੇ ਹਨ ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ ਵੱਲੋਂ ਸਰਕਾਰੀ ਮਾਡਲ ਸਕੂਲ ਸ਼ਾਹਪੁਰ ਕੰਢੀ ਟਾਊਨਸ਼ਿਪ ਵਿੱਚ ਕੈਂਪ ਲਗਾਇਆ ਗਿਆ ਹੈ ਜਿਥੇ ਬੱਚਿਆਂ ਦੀ ਕਰੋਨਾ ਦੇ ਸੈਂਪਲ ਲਏ ਗਏ ਹਨ ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਗਿਆਰ੍ਹਵੀਂ ਤੇ ਬਾਰ੍ਹਵੀਂ ਜਮਾਤ ਵਿੱਚ ਪੜ੍ਹ ਰਹੇ ਬੱਚਿਆਂ ਦੀ ਕੋਰੋਨਾ ਸੈਂਪਲਿੰਗ ਕੀਤੀ ਗਈ ਹੈ ਉਨ੍ਹਾਂ ਦੱਸਿਆ ਕਿ ਕੁੱਲ ਇੱਕ ਸੌ ਤੇਈ ਸੈਂਪਲ ਲਏ ਗਏ ਹਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰਿਆਂ ਦਾ ਆਰ ਟੀ ਪੀ ਐਸ ਆਰ ਟੈਸਟ ਕੀਤਾ ਜਾਵੇਗਾ ਜਿਸ ਦੀ ਰਿਪੋਰਟ ਬਾਅਦ ਵਿਚ ਆਵੇਗੀ ਇਸ ਮੌਕੇ ਉਨ੍ਹਾਂ ਸਾਰਿਆਂ ਨੂੰ ਇਸ ਮਹਾਂਮਾਰੀ ਨੂੰ ਹਰਾਉਣ ਵਿੱਚ ਸਰਕਾਰ ਤੇ ਸਿਹਤ ਵਿਭਾਗ ਦੀਆਂ ਟੀਮਾਂ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤੇ ਮਾਸਕ ਪਾਉਣ ਹੱਥਾਂ ਨੂੰ ਵਾਰ ਵਾਰ ਧੋਣ ਤੇ ਸਮਾਜਿਕ ਦੂਰੀ ਰੱਖਣ ਲਈ ਜਾਗਰੂਕ ਕੀਤਾ ਇਸ ਮੌਕੇ ਉਨ੍ਹਾਂ ਨਾਲ ਵਿਜੇ ਕੁਮਾਰ ਵਿੱਕੀ ਵਿਨੋਦ ਤੇ ਹੋਰ ਲੋਕ ਮੌਜੂਦ ਸਨ
Author: Gurbhej Singh Anandpuri
ਮੁੱਖ ਸੰਪਾਦਕ